Home /News /national /

SC ਨੇ ਗੁਰਦੁਆਰਿਆਂ ਦੇ ਪ੍ਰਬੰਧ ਲਈ ਹਰਿਆਣਾ ਸਰਕਾਰ ਦੇ ਕਾਨੂੰਨ ਨੂੰ ਦਿੱਤੀ ਮਾਨਤਾ, ਫੈਸਲੇ ਨੂੰ ਚੁਣੌਤੀ ਦੇਵੇਗੀ SGPC

SC ਨੇ ਗੁਰਦੁਆਰਿਆਂ ਦੇ ਪ੍ਰਬੰਧ ਲਈ ਹਰਿਆਣਾ ਸਰਕਾਰ ਦੇ ਕਾਨੂੰਨ ਨੂੰ ਦਿੱਤੀ ਮਾਨਤਾ, ਫੈਸਲੇ ਨੂੰ ਚੁਣੌਤੀ ਦੇਵੇਗੀ SGPC

SC ਨੇ ਹਰਿਆਣਾ ਸਰਕਾਰ ਨੂੰ ਦਿੱਤੀ ਵੱਡੀ ਰਾਹਤ, ਸੂੱਬੇ ਦੇ  ਗੁਰਦੁਆਰਿਆਂ ਦੇ ਪ੍ਰਬੰਧ ਲਈ ਬਣੇ 2014 ਦੇ ਕਾਨੂੰਨ ਨੂੰ ਸੰਵਿਧਾਨਕ ਦਿੱਤਾ ਕਰਾਰ

  • Share this:

ਸੁਪਰੀਮ ਕੋਰਟ ਵੱਲੋ ਹਰਿਆਣਾ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਅਤੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਇਸ ਫੈਸਲੇ ਨੂੰ ਚੁਣੌਤੀ ਦੇਵੇਗੀ SGPC।

HSGPC ਦੇ ਕਾਨੂੰਨ ਨੂੰ ਸੰਵਿਧਾਨਕ ਮਾਨਤਾ ਮਿਲਣ 'ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਮੈਨੂੰ ਪੂਰੀ ਉਮੀਦ ਸੀ ਕਿ ਫੈਸਲਾ ਸਾਡੇ ਹੱਕ ਵਿੱਚ ਆਵੇਗਾ। ਇਹ ਰਾਜਨੀਤੀ ਦਾ ਨਹੀਂ ਧਰਮ ਦਾ ਮਾਮਲਾ ਹੈ। ਮਾਮਲਾ ਗੁਰਦੁਆਰਿਆਂ ਦੀ ਆਮਦਨ ਨਾਲ ਜੁੜਿਆ ਹੋਇਆ ਸੀ। ਹਰਿਆਣਾ ਦੇ ਗੁਰਦੁਆਰਿਆਂ ਦਾ ਪੈਸਾ ਹੋਰ ਕਿਤੇ ਜਾਂਦਾ ਸੀ, ਜੋ ਹੁਣ ਹਰਿਆਣਾ ਵਿਚ ਹੀ ਰਹੇਗਾ।

ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਬਲਜੀਤ ਸਿੰਘ ਦ‍ਾਦੂਵਾਲ ਨੇ ਸੁਪ੍ਰੀਮ ਕੋਰਟ ਦੇ ਇਸ ਫੈਸਲੇ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਅਤੇ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਜੋ ਹਰਿਆਣਾ ਕਮੇਟੀ ਦੇ ਹੱਕ ਚ ਅਰਦਾਸਾਂ ਕਰ ਰਹੀਆਂ ਸਨ। ਸਾਰੇ ਅਹੁਦੇਦਾਰ ਮੈਂਬਰ ਸਾਹਿਬਾਨ ਸਾਰੀਆਂ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ। ਮਾਨਯੋਗ ਸੁਪਰੀਮ ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿੱਟ ਖਾਰਜ ਕਰਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿਚ ਫ਼ੈਸਲਾ ਦਿੱਤਾ।

Published by:Drishti Gupta
First published:

Tags: Gurudwara, Haryana, National news, Supreme Court