
ਸ਼੍ਰੀਨਗਰ 'ਚ 3 ਹੋਰ ਅੱਤਵਾਦੀ ਢੇਰ, ਸੁਰੱਖਿਆ ਬਲਾਂ ਨੇ 24 ਘੰਟਿਆਂ 'ਚ 9 ਅੱਤਵਾਦੀਆਂ ਨੂੰ ਕੀਤਾ ਢੇਰ (Photo: PTI/Representative Image)
ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਸ਼੍ਰੀਨਗਰ (Jammu-Kashmir) 'ਚ ਵੀਰਵਾਰ ਰਾਤ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰ ਗਏ। ਇਸ ਦੇ ਨਾਲ ਹੀ ਚਾਰ ਜਵਾਨ ਵੀ ਜ਼ਖ਼ਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਸੁਰੱਖਿਆ ਬਲਾਂ ਅਤੇ ਪੁਲਿਸ ਦੀ ਕਾਰਵਾਈ 'ਚ ਪਿਛਲੇ 24 ਘੰਟਿਆਂ 'ਚ 9 ਅੱਤਵਾਦੀ ਮਾਰੇ ਗਏ ਹਨ। ਇਸ ਤੋਂ ਪਹਿਲਾਂ ਦੱਖਣੀ ਕਸ਼ਮੀਰ ਦੇ ਦੋ ਜ਼ਿਲ੍ਹਿਆਂ ਵਿੱਚ ਵੀ 6 ਅੱਤਵਾਦੀਆਂ ਨੂੰ ਢੇਰ ਕੀਤਾ ਗਿਆ ਸੀ।
ਭਾਸ਼ਾ ਦੀ ਖ਼ਬਰ ਮੁਤਾਬਿਕ ਵੀਰਵਾਰ ਨੂੰ ਸ਼੍ਰੀਨਗਰ 'ਚ ਅੱਤਵਾਦੀਆਂ ਖਿਲਾਫ ਸੁਰੱਖਿਆ ਬਲਾਂ ਦਾ ਆਪਰੇਸ਼ਨ ਪੂਰਾ ਹੋ ਗਿਆ ਹੈ। ਇਸ ਦੌਰਾਨ 3 ਅੱਤਵਾਦੀ ਮਾਰੇ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਕਿਹਾ, "ਸ਼ੁਰੂਆਤੀ ਗੋਲੀਬਾਰੀ ਵਿੱਚ ਤਿੰਨ ਪੁਲਿਸ ਕਰਮਚਾਰੀ ਅਤੇ ਇੱਕ ਸੀਆਰਪੀਐਫ (Central Reserved Police Force) ਦਾ ਜਵਾਨ ਜ਼ਖਮੀ ਹੋ ਗਿਆ, ਜਿਨ੍ਹਾਂ ਨੂੰ ਬਾਅਦ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।"
ਦੱਖਣੀ ਕਸ਼ਮੀਰ ਵਿੱਚ ਦੋ ਮੁੱਠਭੇੜਾਂ ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਸਮੇਤ ਛੇ ਅਤਿਵਾਦੀ ਮਾਰੇ ਗਏ। ਇਸ ਵਿੱਚ ਫੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਸੀ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ 'ਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਵੀ ਸ਼ਾਮਲ ਹਨ, ਜੋ 13 ਦਸੰਬਰ ਨੂੰ ਸ਼੍ਰੀਨਗਰ ਦੇ ਬਾਹਰੀ ਇਲਾਕੇ 'ਚ ਪੁਲਿਸ ਦੀ ਬੱਸ 'ਤੇ ਹਮਲਾ ਕਰਨ 'ਚ ਸ਼ਾਮਲ ਸਨ।
ਸੁਰੱਖਿਆ ਬਲਾਂ ਨੂੰ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਠੋਸ ਸੂਚਨਾ ਮਿਲਣ ਤੋਂ ਬਾਅਦ ਅਨੰਤਨਾਗ ਜ਼ਿਲ੍ਹੇ ਦੇ ਨੌਗਾਮ ਸ਼ਾਹਾਬਾਦ ਅਤੇ ਕੁਲਗਾਮ ਦੇ ਮਿਰਹਾਮਾ ਖੇਤਰ ਵਿੱਚ ਸੁਰੱਖਿਆ ਬਲਾਂ ਵੱਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਬੁੱਧਵਾਰ ਸ਼ਾਮ ਨੂੰ ਇਹ ਮੁਕਾਬਲਾ ਹੋਇਆ। ਇਹ ਦੋਵੇਂ ਜ਼ਿਲ੍ਹੇ ਦੱਖਣੀ ਕਸ਼ਮੀਰ ਵਿੱਚ ਪੈਂਦੇ ਹਨ।
ਫੌਜ ਦੀ 15ਵੀਂ ਕੋਰ ਦੇ ਜਨਰਲ ਅਫਸਰ ਕਮਾਂਡਿੰਗ (GOC) ਲੈਫਟੀਨੈਂਟ ਜਨਰਲ ਡੀਪੀ ਪਾਂਡੇ ਨੇ ਕਿਹਾ, “ਪਿਛਲੇ ਪੰਜ ਦਿਨਾਂ ਵਿੱਚ, ਸੁਰੱਖਿਆ ਬਲਾਂ ਨੇ ਘਾਟੀ ਵਿੱਚ ਕਈ ਆਪਰੇਸ਼ਨ ਕੀਤੇ ਹਨ, ਜਿਸ ਵਿੱਚ 11 ਖਤਰਨਾਕ ਅੱਤਵਾਦੀ ਮਾਰੇ ਗਏ ਹਨ। ਬੁੱਧਵਾਰ ਰਾਤ ਨੂੰ ਦੋ ਵੱਖ-ਵੱਖ ਅਪਰੇਸ਼ਨਾਂ ਵਿੱਚ ਕੁਲਗਾਮ ਅਤੇ ਅਨੰਤਨਾਗ ਵਿੱਚ ਜੈਸ਼-ਏ-ਮੁਹੰਮਦ ਕੇਡਰ ਦੇ ਦੋ ਪਾਕਿਸਤਾਨੀ ਅੱਤਵਾਦੀਆਂ ਸਮੇਤ ਛੇ ਅੱਤਵਾਦੀਆਂ ਨੂੰ ਬੇਅਸਰ ਕਰ ਦਿੱਤਾ ਗਿਆ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।