Home /News /national /

ਸ਼ਰਧਾ ਵਾਕਰ ਕਤਲ ਕੇਸ : ਅਦਾਲਤ ਨੇ ਮੁੱਖ ਮੁਲਜ਼ਮ ਆਫਤਾਬ ਪੂਨਾਵਾਲਾ ਦਾ ਨਾਰਕੋ ਟੈਸਟ ਕਰਵਾਉਣ ਦੀ ਦਿੱਤੀ ਇਜਾਜ਼ਤ

ਸ਼ਰਧਾ ਵਾਕਰ ਕਤਲ ਕੇਸ : ਅਦਾਲਤ ਨੇ ਮੁੱਖ ਮੁਲਜ਼ਮ ਆਫਤਾਬ ਪੂਨਾਵਾਲਾ ਦਾ ਨਾਰਕੋ ਟੈਸਟ ਕਰਵਾਉਣ ਦੀ ਦਿੱਤੀ ਇਜਾਜ਼ਤ

ਕੋਰਟ ਨੇ ਦਿੱਤੀ ਇਜਾਜ਼ਤ , 1 ਦਸੰਬਰ ਨੂੰ ਕਰਵਾਇਆ ਜਾਵੇਗਾ ਆਫਤਾਬ ਪੂਨਾਵਾਲਾ ਦਾ ਨਾਰਕੋ ਟੈਸਟ

ਕੋਰਟ ਨੇ ਦਿੱਤੀ ਇਜਾਜ਼ਤ , 1 ਦਸੰਬਰ ਨੂੰ ਕਰਵਾਇਆ ਜਾਵੇਗਾ ਆਫਤਾਬ ਪੂਨਾਵਾਲਾ ਦਾ ਨਾਰਕੋ ਟੈਸਟ

ਸ਼ਰਧਾ ਵਾਕਰ ਕਤਲ ਕੇਸ ਵਿੱਚ ਜਲਦ ਹੀ ਹੁਣ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ ਕਿਉਂਕਿ ਅਦਾਲਤ ਨੇ ਮੁੱਖ ਮੁਲਜ਼ਮ ਆਫਤਾਬ ਪੂਨਾਵਾਲਾ ਦਾ ਨਾਰਕੋ ਟੈਸਟ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਦਿੱਲੀ ਪੁਲਿਸ ਦੇ ਵੱਲੋਂ 1 ਦਸੰਬਰ ਨੂੰ ਆਫਤਾਬ ਦਾ ਨਾਰਕੋ ਟੈਸਟ ਕਰਵਾਇਆ ਜਾਵੇਗਾ। ਤੁਹਾਨੂੰ ਇਹ ਵੀ ਦੱਸ ਦਈਏ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੂੰ ਆਫਤਾਬ ਦੇ ਫਲੈਟ ਦੇ ਬਾਥਰੂਮ, ਬੈੱਡਰੂਮ ਅਤੇ ਰਸੋਈ ਤੋਂ ਖੂਨ ਦੇ ਨਿਸ਼ਾਨ ਮਿਲੇ ਹਨ ਅਤੇ ਉਸ ਦੇ ਫਲੈਟ ਤੋਂ ਕੁਝ ਕੱਪੜੇ ਵੀ ਬਰਾਮਦ ਕੀਤੇ ਗਏ।

ਹੋਰ ਪੜ੍ਹੋ ...
  • Share this:

ਸ਼ਰਧਾ ਵਾਕਰ ਕਤਲ ਕੇਸ ਵਿੱਚ ਜਲਦ ਹੀ ਹੁਣ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ ਕਿਉਂਕਿ ਅਦਾਲਤ ਨੇ ਮੁੱਖ ਮੁਲਜ਼ਮ ਆਫਤਾਬ ਪੂਨਾਵਾਲਾ ਦਾ ਨਾਰਕੋ ਟੈਸਟ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਦਿੱਲੀ ਪੁਲਿਸ ਦੇ ਵੱਲੋਂ 1 ਦਸੰਬਰ ਨੂੰ ਆਫਤਾਬ ਦਾ ਨਾਰਕੋ ਟੈਸਟ ਕਰਵਾਇਆ ਜਾਵੇਗਾ। ਤੁਹਾਨੂੰ ਇਹ ਵੀ ਦੱਸ ਦਈਏ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੂੰ ਆਫਤਾਬ ਦੇ ਫਲੈਟ ਦੇ ਬਾਥਰੂਮ, ਬੈੱਡਰੂਮ ਅਤੇ ਰਸੋਈ ਤੋਂ ਖੂਨ ਦੇ ਨਿਸ਼ਾਨ ਮਿਲੇ ਹਨ ਅਤੇ ਉਸ ਦੇ ਫਲੈਟ ਤੋਂ ਕੁਝ ਕੱਪੜੇ ਵੀ ਬਰਾਮਦ ਕੀਤੇ ਗਏ। ਦਿੱਲੀ ਪੁਲਿਸ ਵੱਲੋਂ ਉਨ੍ਹਾਂ ਕੱਪੜਿਆਂ ਨੂੰ ਜ਼ਬਤ ਕਰ ਕੇ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।


ਪੁਲਿਸ ਵੱਲੋਂ ਕੀਤੀ ਗਈ ਜਾਂਚ ਦੇ ਵਿੱਚ ਇਸ ਮਾਮਲੇ ਵਿੱਚ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਦੇ ਮੁਤਾਬਕ ਸ਼ਰਧਾ ਆਫਤਾਬ ਨਾਲ ਬ੍ਰੇਕਅੱਪ ਕਰਨਾ ਚਾਹੁੰਦੀ ਸੀ। ਜਿਸ ਕਾਰਨ ਅਫਤਾਬ ਨੂੰ ਗੁੱਸਾ ਆ ਗਿਆ ਅਤੇ ਉਸ ਨੇ ਬੇਰਹਿਮੀ ਨਾਲ ਸ਼ਰਧਾ ਦਾ ਕਤਲ ਕਰ ਦਿੱਤਾ।ਪੁਲਿਸ ਦੇ ਮੁਤਾਬਕ ਸ਼ਰਧਾ ਆਫਤਾਬ ਦੇ ਰਵੱਈਏ ਅਤੇ ਕੁੱਟਮਾਰ ਤੋਂ ਤੰਗ ਆ ਚੁੱਕੀ ਸੀਜਿਸ ਕਾਰਨ ਉਸ ਨੇ ਆਫਤਾਬ ਤੋਂ ਅੱਡ ਹੋਣ ਦਾ ਫੈਸਲਾ ਕਰ ਲਿਆ ਸੀ। ਬੀਤੀ 3-4 ਮਈ ਨੂੰ ਸ਼ਰਧਾ ਨੇ ਉਸ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਸੀ। ਪਰ ਆਫਤਾਬ ਨੂੰ ਇਹ ਗੱਲ ਪਸੰਦ ਨਹੀਂ ਆਈ ਅਤੇ ਉਸ ਨੇ ਸ਼ਰਧਾ ਦਾ ਕਤਲ ਕਰ ਦਿੱਤਾ।

ਹੁਣ ਇਸ ਮਾਮਲੇ ਵਿੱਚ ਦਿੱਲੀ ਪੁਲਿਸ 1 ਦਸੰਬਰ ਨੂੰ ਆਫਤਾਬ ਦਾ ਨਾਰਕੋ ਟੈਸਟ ਕਰਵਾਏਗੀ। ਦਿੱਲੀ ਪੁਲਿਸ ਨੇ 1 ਦਸੰਬਰ ਨੂੰ ਨਾਰਕੋ ਟੈਸਟ ਕਰਵਾਉਣ ਲਈ ਅਦਾਲਤ ਨੂੰ ਅਰਜ਼ੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ 5 ਦਸੰਬਰ ਨੂੰ ਨਾਰਕੋ ਟੈਸਟ ਕਰਵਾਉਣ ਦੀ ਤਰੀਕ ਤੈਅ ਕੀਤੀ ਗਈ ਸੀ।ਇੰਨਾ ਹੀ ਨਹੀਂ ਦਿੱਲੀ ਪੁਲਿਸ ਨੇ ਆਫਤਾਬ ਦਾ ਪੋਲੀਗ੍ਰਾਫੀ ਟੈਸਟ ਵੀ ਕਰਵਾਇਆ ਹੈ। ਦਿੱਲੀ ਪੁਲਿਸ ਮੁਤਾਬਕ ਸ਼ਰਧਾ ਦੇ ਲਾਪਤਾ ਹੋਣ ਦੀ ਸ਼ਿਕਾਇਤ ਮੁੰਬਈ ਵਿੱਚ ਦਰਜ ਕਰਵਾਈ ਗਈ ਸੀ। ਇਸ ਤੋਂ ਬਾਅਦ ਮੁੰਬਈ ਪੁਲਿਸ ਨੇ ਆਫਤਾਬ ਨੂੰ ਪੁੱਛਗਿੱਛ 'ਚ ਸ਼ਾਮਲ ਹੋਣ ਲਈ ਬੁਲਾਇਆ।

Published by:Shiv Kumar
First published:

Tags: Court, Delhi, Murder, Narco