ਮੁੰਬਈ: ਦਿੱਲੀ ਦੇ ਮਹਿਰੌਲੀ 'ਚ ਆਪਣੀ ਲਿਵ-ਇਨ-ਪਾਰਟਨਰ ਸ਼ਰਧਾ ਵਾਕਰ ਦਾ ਕਤਲ ਕਰਕੇ ਉਸ ਦੀ ਲਾਸ਼ ਦੇ ਟੁਕੜੇ-ਟੁਕੜੇ ਕਰਨ ਵਾਲੇ ਦੋਸ਼ੀ ਆਫਤਾਬ ਪੂਨਾਵਾਲਾ ਬਾਰੇ ਇਕ ਹੋਰ ਵੱਡਾ ਖੁਲਾਸਾ ਹੋਇਆ ਹੈ। ਆਫਤਾਬ ਨੇ ਸ਼ਰਧਾ ਨੂੰ ਪਹਿਲਾਂ ਵੀ ਮਾਰਨ ਦੀ ਧਮਕੀ ਦਿੱਤੀ ਸੀ।ਸ਼ਰਧਾ ਨੇ 2020 'ਚ ਹੀ ਆਫਤਾਬ ਖਿਲਾਫ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਸ਼ਰਧਾ ਨੇ ਦੋਸ਼ ਲਾਇਆ ਸੀ ਕਿ ਆਫਤਾਬ ਨੇ ਉਸ ਦੇ ਟੁਕੜੇ-ਟੁਕੜੇ ਕਰਨ ਦੀ ਧਮਕੀ ਦਿੱਤੀ ਅਤੇ ਉਸ ਦੀ ਕਾਫੀ ਕੁੱਟਮਾਰ ਕੀਤੀ।
ਸ਼ਰਧਾ ਨੇ ਲਾਏ ਸੀ ਇਹ ਆਰੋਪ
ਦਰਅਸਲ ਸਾਲ 2020 ਵਿੱਚ, ਸ਼ਰਧਾ ਨੇ ਨਾਲਸੋਪਾਰਾ ਦੇ ਤੁਲਿੰਜ ਪੁਲਿਸ ਸਟੇਸ਼ਨ ਵਿੱਚ ਆਫਤਾਬ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ 'ਚ ਸ਼ਰਧਾ ਨੇ ਆਫਤਾਬ 'ਤੇ ਕੁੱਟਮਾਰ, ਜਾਨੋਂ ਮਾਰਨ ਦੀ ਕੋਸ਼ਿਸ਼ ਵਰਗੇ ਕਈ ਗੰਭੀਰ ਦੋਸ਼ ਲਾਏ ਸਨ। ਇਸ ਸ਼ਿਕਾਇਤ ਪੱਤਰ ਵਿਚ ਸ਼ਰਧਾ ਨੇ ਇਹ ਵੀ ਕਿਹਾ ਸੀ ਕਿ ਆਫਤਾਬ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਅਤੇ ਉਸ ਦੇ ਕਈ ਟੁਕੜੇ ਕਰ ਦੇਣ ਦੀ ਧਮਕੀ ਦਿੱਤੀ ਸੀ।
ਸ਼ਿਕਾਇਤ ਪੱਤਰ ਮੁਤਾਬਕ ਸ਼ਰਧਾ ਨੇ ਆਫਤਾਬ 'ਤੇ ਉਸ ਨੂੰ ਬਲੈਕਮੇਲ ਕਰਨ ਦਾ ਵੀ ਦੋਸ਼ ਲਾਇਆ ਹੈ। ਸ਼ਰਧਾ ਨੇ ਇਹ ਵੀ ਦੋਸ਼ ਲਾਇਆ ਸੀ ਕਿ ਆਫਤਾਬ 6 ਮਹੀਨਿਆਂ ਤੋਂ ਲਗਾਤਾਰ ਉਸ ਦੀ ਕੁੱਟਮਾਰ ਕਰਦਾ ਸੀ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। 28 ਨਵੰਬਰ 2020 ਨੂੰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਆਫਤਾਬ ਨੇ ਆਪਣਾ ਜੁਰਮ ਨਹੀਂ ਕੀਤਾ ਕਬੂਲ- ਵਕੀਲ
ਇਸ ਦੌਰਾਨ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਆਫਤਾਬ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ, ਜਦੋਂ ਕਿ ਆਫਤਾਬ ਅਮੀਨ ਪੂਨਾਵਾਲਾ ਦੇ ਵਕੀਲ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਪੂਨਾਵਾਲਾ ਨੇ ਅਜੇ ਤੱਕ ਅਦਾਲਤ ਦੇ ਸਾਹਮਣੇ ਆਪਣੀ 'ਲਿਵ-ਇਨ ਪਾਰਟਨਰ' ਸ਼ਰਧਾ ਵਾਕਰ ਦੇ ਕਤਲ ਦਾ ਕਬੂਲ ਨਹੀਂ ਕੀਤਾ ਹੈ। ਪੂਨਾਵਾਲਾ ਦੇ ਵਕੀਲ ਅਵਿਨਾਸ਼ ਕੁਮਾਰ ਨੇ ਕਿਹਾ, 'ਮੈਂ ਅੱਜ ਪੂਨਾਵਾਲਾ ਨਾਲ ਪੰਜ-ਸੱਤ ਮਿੰਟ ਗੱਲ ਕੀਤੀ। ਜਦੋਂ ਮੈਂ ਸਵੇਰੇ ਉਸ ਨਾਲ ਗੱਲ ਕੀਤੀ, ਤਾਂ ਉਹ ਅਰਾਮਦਾਇਕ ਅਤੇ ਬਹੁਤ ਆਤਮ-ਵਿਸ਼ਵਾਸ ਵਾਲਾ ਦਿਖਾਈ ਦਿੱਤਾ।
ਦਿੱਲੀ ਪੁਲਿਸ ਮੁਤਾਬਕ ਸਿਰਫ ਆਫਤਾਬ ਪੂਨਾਵਾਲਾ 'ਤੇ ਹੀ ਸ਼ਰਧਾ ਦੀ ਹੱਤਿਆ ਦਾ ਦੋਸ਼ ਹੈ। ਇਲਜ਼ਾਮ ਹੈ ਕਿ ਆਫਤਾਬੂ ਪੂਨਾਵਾਲਾ ਨੇ 18 ਮਈ ਨੂੰ ਦਿੱਲੀ ਵਿੱਚ ਕਿਰਾਏ ਦੇ ਮਕਾਨ ਵਿੱਚ ਸ਼ਰਧਾ ਵਾਕਰ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਅਤੇ ਫਿਰ ਉਸ ਦੀ ਲਾਸ਼ ਦੇ 35 ਟੁਕੜੇ ਕਰ ਕੇ ਵੱਖ-ਵੱਖ ਥਾਵਾਂ ’ਤੇ ਸੁੱਟ ਦਿੱਤਾ। ਇਹ ਸਾਰਾ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸ਼ਰਧਾ ਦੇ ਪਿਤਾ ਨੇ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਲਿਖਵਾਈ ਅਤੇ ਉਸ ਤੋਂ ਬਾਅਦ ਆਫਤਾਬ ਨੂੰ ਪੁਲਿਸ ਨੇ 12 ਨਵੰਬਰ ਨੂੰ ਗ੍ਰਿਫਤਾਰ ਕਰ ਲਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Delhi, Murder, National news, Shraddha brutal murder