• Home
 • »
 • News
 • »
 • national
 • »
 • SIDHU WAS ARRESTED IN FRONT OF RAJ BHAWAN ALONG WITH HIS ASSOCIATES

ਸਿੱਧੂ ਸਾਥੀਆਂ ਸਮੇਤ ਰਾਜ ਭਵਨ ਅੱਗੇ ਗ੍ਰਿਫ਼ਤਾਰ, ਕਿਸਾਨਾਂ ਦੇ ਕਾਤਲਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

Lakhimpur Kheri Violence : ਪੰਜਾਬ ਕਾਂਗਰਸ ਕਮੇਟੀ ਵਲੋਂ ਅੱਜ ਪੰਜਾਬ ਭਰ ਵਿਚ ਕਾਂਗਰਸ ਪ੍ਰਧਾਨ ਸਿੱਧੂ ਦੇ ਸੱਦੇ ਤੇ ਬਲਾਕ ਅਤੇ ਜਿਲਾ ਪੱਧਰ ਉਪਰ ਧਰਨੇ ਦਿੱਤੇ ਗਏ ਅਤੇ ਰੋਸ ਪ੍ਰਗਟਾਵੇ ਕੀਤੇ ਗਏ! ਸਿੱਧੂ ਨੇ ਮੰਗ ਕੀਤੀ ਹੈ ਕਿ ਕਿਸਾਨ ਦੇ ਕਾਤਲਾਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਗੱਡੀ ਹੇਠ ਦੇਣ ਦੇ ਮਾਮਲੇ ਵਿਚ ਕੇਂਦਰੀ ਮੰਤਰੀ ਨੂੰ ਗ੍ਰਿਫਤਾਰ ਕੀਤਾ ਜਾਵੇ।

ਸਿੱਧੂ ਸਾਥੀਆਂ ਸਮੇਤ ਰਾਜ ਭਵਨ ਅੱਗੇ ਗ੍ਰਿਫ਼ਤਾਰ, ਕਿਸਾਨਾਂ ਦੇ ਕਾਤਲਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

ਸਿੱਧੂ ਸਾਥੀਆਂ ਸਮੇਤ ਰਾਜ ਭਵਨ ਅੱਗੇ ਗ੍ਰਿਫ਼ਤਾਰ, ਕਿਸਾਨਾਂ ਦੇ ਕਾਤਲਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ

 • Share this:
  ਚੰਡੀਗੜ; ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਲਖੀਮਪੁਰ ਖੀਰੀ ਯੂ ਪੀ ਵਿਚ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਰੋਸ ਪ੍ਰਗਟ ਕਰ ਰਹੇ ਕਿਸਾਨਾਂ ਦੀ ਭਾਜਪਾ ਜਾਲਮ ਸਰਕਾਰ ਵਲੋ ਖੂਨ ਦੀ ਹੋਲੀ ਖੇਡਣ ਵਿਰੁਧ ਪੰਜਾਬ ਰਾਜ ਭਵਨ ਚੰਡੀਗੜ ਦੇ ਮੁੱਖ ਗੇਟ ਤੇ ਜਬਰਦਸਤ ਰੋਸ ਪ੍ਰਗਟਾਵਾ ਕੀਤਾ ਗਿਆ। ਚੰਡੀਗੜ ਪੁਲੀਸ ਨੇ ਭਾਰੀ ਫੋਰਸ ਲੈ ਕੇ ਸਿੱਧੂ ਅਤੇ ਉਨਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

  ਪੰਜਾਬ ਕਾਂਗਰਸ ਕਮੇਟੀ ਵਲੋਂ ਅੱਜ ਪੰਜਾਬ ਭਰ ਵਿਚ ਕਾਂਗਰਸ ਪ੍ਰਧਾਨ ਸਿੱਧੂ ਦੇ ਸੱਦੇ ਤੇ ਬਲਾਕ ਅਤੇ ਜਿਲਾ ਪੱਧਰ ਉਪਰ ਧਰਨੇ ਦਿੱਤੇ ਗਏ ਅਤੇ ਰੋਸ ਪ੍ਰਗਟਾਵੇ ਕੀਤੇ ਗਏ! ਸਿੱਧੂ ਨੇ ਮੰਗ ਕੀਤੀ ਹੈ ਕਿ ਕਿਸਾਨ ਦੇ ਕਾਤਲਾਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਗੱਡੀ ਹੇਠ ਦੇਣ ਦੇ ਮਾਮਲੇ ਵਿਚ ਕੇਂਦਰੀ ਮੰਤਰੀ ਨੂੰ ਗ੍ਰਿਫਤਾਰ ਕੀਤਾ ਜਾਵੇ। ਉਨਾ ਇਹ ਵੀ ਕਿਹਾ ਕਿ ਹਰਿਆਣਾ ਦੇ ਮੁਖ ਮੰਤਰੀ ਖੱਟਰ ਵਲੋਂ ਕਿਸਾਨਾਂ ਵਿਰੁੱਧ ਭੜਕਾਊ ਭਾਸ਼ਨ ਦੇਣ ਦੇ ਮਾਮਲੇ ਵਿਚ ਦੇਸ਼ਧ੍ਰੋਹੀ ਦਾ ਪਰਚਾ ਦਰਜ ਹੋੇਵੇ।

  ਨਵਜੋਤ ਸਿੰਘ ਸਿੱਧੂ ਨੇ ਬਿਨਾਂ ਐਲਾਨ ਕੀਤੇ ਹੀ ਅਚਾਨਕ ਗਵਰਨਰ ਹਾਊਸ ਦੇ ਬਾਹਰ ਹੀ ਧਰਨਾ ਦੇ ਦਿੱਤਾ। ਉਨ੍ਹਾਂ ਦੇ ਨਾਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਧਰਨੇ ਵਿਚ ਵਿਧਾਇਕ ਅਤੇ ਹੋਰ ਵਰਕਰ ਸ਼ਾਮਲ ਸਨ। ਸਿੱਧੂ ਧਰਨਾ ਮਾਰਕੇ ਮੁੱਖ ਗੇਟ ਦੇ ਸਾਹਮਣੇ ਬੈਠ ਗਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਖੁਦ ਹੀ ਨਾਅਰੇ ਲਗਾਉਂਦੇ ਰਹੇ। ਸਿੱਧੂ ਦੇ ਇਸ ਐਕਸ਼ਨ ਤੋਂ ਚੰਡੀਗੜ੍ਹ ਪੁਲੀਸ ਨੂੰ ਅਚਾਨਕ ਹੱਥਾਂ ਪੈਰਾਂ ਦੀਆਂ ਪੈ ਗਈਆਂ। ਫਿਰ ਪੁਲੀਸ ਅਧਿਕਾਰੀਆਂ ਨੇ ਹਰਕਤ ਵਿੱਚ ਆਉਂਦਿਆਂ ਵਾਟਰ ਕੈਨਨ ਅਤੇ ਵੱਡੀ ਪੱਧਰ 'ਤੇ ਪੁਲਸ ਫੋਰਸ ਬੁਲਾ ਲਈ । ਤਕਰੀਬਨ ਪੌਣੇ ਘੰਟੇ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਉਸ ਦੇ ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ।

  ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਦੇ ਹੱਠੀ ਰਵੱਈਏ ਕਾਰਨ ਨਿੱਤ ਦਿਨ ਕਿਸਾਨਾਂ ਨੂੰ ਸ਼ਹਾਦਤਾਂ ਦੇ ਜਾਮ ਪੀਣੇ ਪੈ ਰਹੇ ਹਨ। ਜੇਕਰ ਹੁਣ ਵੀ ਮੋਦੀ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ ਤਾਂ ਉਹ ਤਿੰਨੇ ਖੇਤੀ ਕਾਨੂੰਨ ਰੱਦ ਕਰ ਦੇਵੇ ਅਤੇ ਫਸਲਾਂ ਦੀ ਘੱਟੋਘੱਟ ਸਹਾਇਕ ਕੀਮਤ ਨੂੰ ਕਾਨੂੰਨੀ ਮਾਨਤਾ ਦੇਵੇ। ਸਿੱਧੂ ਲਗਾਤਾਰ ਡੱਟ ਕੇ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ। ਸਿੱਧੂ ਦਾ ਕਹਿਣਾ ਹੈ ਕਿ ਭਾਜਪਾ ਦੇਸ਼ ਦੇ ਅੰਨਦਾਤਾ ਨਾਲ ਧੱਕਾ ਅਤੇ ਜੁਲਮ ਕਰਕੇ ਦੇਸ਼ ਦਾ ਮਹੌਲ ਖਰਾਬ ਕਰ ਰਹੀ ਹੈ।
  Published by:Sukhwinder Singh
  First published: