ਸਿੱਖ ਕਰਮਚਾਰੀ ਹੁਣ ਏਅਰਪੋਰਟਾਂ 'ਤੇ ਕਿਰਪਾਨ ਪਹਿਨ ਕੇ ਡਿਊਟੀ ਕਰ ਸਕਣਗੇ। ਸਿਵਲ ਐਵੀਏਸ਼ਨ ਦੇ ਨੋਟੀਫ਼ਿਕੇਸ਼ਨ ਅਨੁਸਾਰ ਪਹਿਲਾਂ ਏਅਰਪੋਰਟ 'ਤੇ ਸਿੱਖ ਕਰਮਚਾਰੀ ਕਿਰਪਾਨ ਪਹਿਨ ਕੇ ਡਿਊਟੀ ਨਹੀਂ ਕਰ ਸਕਦੇ ਸਨ, ਪਰ ਹੁਣ ਭਾਰਤੀ ਉਡਾਣ ਮੰਤਰਾਲੇ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ।
ਇਸ ਪੱਤਰ ਵਿਚ ਇਹ ਸਾਫ਼ ਲਿਖਿਆ ਹੈ ਕਿ ਹੁਣ ਸਿੱਖ ਕਰਮਚਾਰੀ ਆਪਣੇ ਕਕਾਰ ਅਤੇ ਕਿਰਪਾਨ ਪਹਿਨ ਕੇ ਡਿਊਟੀ ਕਰ ਸਕਦੇ ਹਨ। ਜਿਸ ਦੀ ਜਾਣਕਾਰੀ ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ।
ਮੁਲਾਜ਼ਮਾਂ ਨੂੰ 9 ਇੰਚ ਦੀ ਕਿਰਪਾਨ ਪਾਉਣ ਦੀ ਖੁੱਲ੍ਹ ਦਿੱਤੀ ਗਈ ਗਈ ਹੈ। ਸਿਰਸਾ ਨੇ ਆਖਿਆ ਹੈ ਕਿ ਪ੍ਰਧਾਨ ਮੰਤਰੀ ਨਾਲ ਸਿੱਖ ਮਸਲਿਆਂ ਸਬੰਧੀ ਲਗਾਤਾਰ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਰਪਾਨ ਦਾ ਮਸਲਾ ਵੀ ਪ੍ਰਧਾਨ ਮੰਤਰੀ ਅੱਗੇ ਚੁੱਕਿਆ ਗਿਆ ਸੀ।
ਇਸ ਉਤੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਸੀ। ਜਿਸ ਪਿੱਛੋਂ ਹੁਣ ਸਿੱਖ ਕਰਮਚਾਰੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Kirpan, Nihang Sikhs, Sikh