ਬੰਗਲੌਰ : ਕਰਨਾਟਕ(Karnataka) ਵਿੱਚ ਚੱਲ ਰਹੇ ਹਿਜਾਬ ਵਿਵਾਦ (hijab controversy) ਦਰਮਿਆਨ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਹੁਣ ਇੱਥੇ ਇੱਕ ਕਾਲਜ ਵਿੱਚ ਸਿੱਖ ਭਾਈਚਾਰੇ ਨਾਲ ਸਬੰਧਿਤ 17 ਸਾਲਾ ਅੰਮ੍ਰਿਤਧਾਰੀ ਵਿਦਿਆਰਥਣ(Amritdhari girl student) ਨੂੰ ਪੱਗ ਉਤਾਰਨ (remove her turban) ਲਈ ਕਿਹਾ ਗਿਆ ਹੈ। ਇਸਦੇ ਲਈ ਕਾਲਜ ਨੇ ਕਰਨਾਟਕ ਹਾਈ ਕੋਰਟ(Karnataka High Court) ਵੱਲੋਂ 10 ਫਰਵਰੀ ਨੂੰ ਜਾਰੀ ਅੰਤਰਿਮ ਹੁਕਮ ਦਾ ਹਵਾਲਾ ਦਿੱਤਾ। ਅਦਾਲਤ ਨੇ ਵਿਦਿਆਰਥੀਆਂ ਨੂੰ ਕਲਾਸਰੂਮ ਵਿੱਚ ਭਗਵੇਂ ਸ਼ਾਲ, ਹਿਜਾਬ ਅਤੇ ਧਾਰਮਿਕ ਝੰਡੇ ਪਹਿਨਣ ਤੋਂ ਬਚਣ ਲਈ ਕਿਹਾ ਸੀ। ਸਿੱਖ ਵਿਦਿਆਰਥਣ (Sikh student) ਦੇ ਪਰਿਵਾਰ ਦਾ ਕਹਿਣਾ ਹੈ ਕਿ ਕਰਨਾਟਕ ਸਰਕਾਰ ਅਤੇ ਹਾਈਕੋਰਟ ਨੂੰ ਮਾਮਲੇ 'ਤੇ ਸਫਾਈ ਦੇ ਕੇ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ।
ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਦੇ ਅਨੁਸਾਰ, ਬੈਂਗਲੁਰੂ ਦੇ ਮਾਉਂਟ ਕਾਰਮਲ ਪੀਯੂ ਕਾਲਜ ਦੀ ਅੰਮ੍ਰਿਤਧਾਰੀ ਵਿਦਿਆਰਥਣ ਨੂੰ 16 ਫਰਵਰੀ ਨੂੰ ਸਭ ਤੋਂ ਪਹਿਲਾਂ ਨਿਮਰਤਾ ਨਾਲ ਪੱਗ ਉਤਾਰਨ ਲਈ ਕਿਹਾ ਗਿਆ ਸੀ, ਜਿਸ ਤੋਂ ਵਿਦਿਆਰਥਣ ਨੇ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਕਾਲਜ ਨੇ ਲੜਕੀ ਦੇ ਪਿਤਾ ਨਾਲ ਗੱਲ ਕੀਤੀ ਸੀ ਕਿ ਉਹ ਸਿੱਖ ਲਈ ਦਸਤਾਰ ਦੀ ਮਹੱਤਤਾ ਨੂੰ ਸਮਝਦੇ ਹਨ ਪਰ ਹਾਈ ਕੋਰਟ ਦੇ ਹੁਕਮਾਂ ਦੇ ਪਾਬੰਦ ਹਨ। ਖਾਸ ਗੱਲ ਇਹ ਹੈ ਕਿ ਵਿਦਿਆਰਥਣ ਸਟੂਡੈਂਡ ਯੂਨੀਅਨ ਦੀ ਪ੍ਰਧਾਨ ਵੀ ਹੈ।
ਕਾਲਜ ਦੇ ਬੁਲਾਰੇ ਨੇ ਕਿਹਾ, “ਸਾਨੂੰ ਹੁਣ ਤੱਕ ਵਿਦਿਆਰਥਣ ਦੀ ਪੱਗ ਬੰਨ੍ਹਣ ਨਾਲ ਕੋਈ ਸਮੱਸਿਆ ਨਹੀਂ ਸੀ। ਜਦੋਂ 16 ਫਰਵਰੀ ਨੂੰ ਕਾਲਜ ਖੁੱਲ੍ਹਿਆ ਤਾਂ ਅਸੀਂ ਸਾਰੇ ਵਿਦਿਆਰਥੀਆਂ ਨੂੰ ਅਦਾਲਤੀ ਹੁਕਮਾਂ ਦੀ ਜਾਣਕਾਰੀ ਦਿੱਤੀ ਅਤੇ ਆਪਣੀਆਂ ਆਮ ਗਤੀਵਿਧੀਆਂ ਵਿੱਚ ਜੁੱਟ ਗਏ। ਮੰਗਲਵਾਰ ਨੂੰ ਜਦੋਂ ਪ੍ਰੀ-ਯੂਨੀਵਰਸਿਟੀ ਐਜੂਕੇਸ਼ਨ (ਉੱਤਰੀ) ਦੇ ਡਿਪਟੀ ਡਾਇਰੈਕਟਰ ਕਾਲਜ ਪਹੁੰਚੇ ਤਾਂ ਉਨ੍ਹਾਂ ਨੇ ਹਿਜਾਬ ਪਹਿਨੇ ਲੜਕੀਆਂ ਦੇ ਇੱਕ ਸਮੂਹ ਨੂੰ ਦੇਖਿਆ ਅਤੇ ਉਨ੍ਹਾਂ ਨੂੰ ਦਫਤਰ ਬੁਲਾਇਆ ਅਤੇ ਹਾਈ ਕੋਰਟ ਦੇ ਹੁਕਮਾਂ ਬਾਰੇ ਦੱਸਿਆ।
Bhai Gurcharan Singh, father of sister Amiteshwar Kaur told all his 4 children are initiated #Sikhs, keeping Rehat & practicing Sikhi. They studied in Kendriya Vidyalaya, Bangalore, were never asked to remove turbans ever. Incident of Mount Carmel College, Palace Vasanth Nagar.
— ਜਸਕਰਨ ਸਿੰਘ | Jaskaran Singh (@JR_JKS) February 23, 2022
ਉਨ੍ਹਾਂ ਅੱਗੇ ਕਿਹਾ, 'ਇਹ ਕੁੜੀਆਂ ਹੁਣ ਮੰਗ ਕਰ ਰਹੀਆਂ ਹਨ ਕਿ ਕਿਸੇ ਵੀ ਲੜਕੀ ਨੂੰ ਧਾਰਮਿਕ ਚਿੰਨ੍ਹ ਨਹੀਂ ਪਹਿਨਣ ਦਿੱਤਾ ਜਾਣਾ ਚਾਹੀਦਾ ਹੈ ਅਤੇ ਇਸ ਲਈ ਸਿੱਖ ਲੜਕੀ ਨੂੰ ਵੀ ਦਸਤਾਰ ਨਹੀਂ ਪਹਿਨਣ ਦਿੱਤੀ ਜਾਣੀ ਚਾਹੀਦੀ ਹੈ। ਅਸੀਂ ਲੜਕੀ ਦੇ ਪਿਤਾ ਨਾਲ ਗੱਲ ਕੀਤੀ ਅਤੇ ਬਾਅਦ ਵਿੱਚ ਉਸ ਨੂੰ ਮੇਲ ਕੀਤਾ। ਅਸੀਂ ਉਨ੍ਹਾਂ ਨੂੰ ਆਦੇਸ਼ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਪਾਲਣਾ ਕਰਨ ਲਈ ਕਿਹਾ। ਪਿਤਾ ਨੇ ਜਵਾਬ ਦਿੱਤਾ ਕਿ ਇਹ (ਪੱਗ) ਉਸ ਦੇ ਜੀਵਨ ਦਾ ਅਨਿੱਖੜਵਾਂ ਅੰਗ ਹੈ। ਅਸੀਂ ਇਸ ਵਿੱਚ ਦਖਲ ਨਹੀਂ ਦੇਣਾ ਚਾਹੁੰਦੇ, ਪਰ ਹੋਰ ਲੜਕੀਆਂ ਬਰਾਬਰੀ 'ਤੇ ਜ਼ੋਰ ਦੇ ਰਹੀਆਂ ਹਨ ਅਤੇ ਇਸ ਲਈ ਅਸੀਂ ਮੇਲ ਕੀਤੀ।
ਡਿਪਟੀ ਡਾਇਰੈਕਟਰ ਜੀ ਸ੍ਰੀਰਾਮ ਨੇ ਦੱਸਿਆ ਕਿ ਹਾਈਕੋਰਟ ਦੇ ਹੁਕਮਾਂ ਵਿੱਚ ਦਸਤਾਰ ਬਾਰੇ ਕੁਝ ਨਹੀਂ ਕਿਹਾ ਗਿਆ ਸੀ। ਸਾਨੂੰ ਹੋਰ ਮੁੱਦੇ ਨਹੀਂ ਉਠਾਉਣੇ ਚਾਹੀਦੇ। ਅਸੀਂ ਸਿਰਫ਼ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨੀ ਹੈ। ਜਦੋਂ ਮੈਂ ਪ੍ਰਿੰਸੀਪਲ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਲੜਕੀਆਂ ਮੰਨ ਗਈਆਂ ਹਨ ਅਤੇ ਹੁਣ ਕਾਲਜ ਵਿੱਚ ਕੋਈ ਸਮੱਸਿਆ ਨਹੀਂ ਹੈ।
ਆਈਟੀ ਕੰਪਨੀ ਵਿੱਚ ਉੱਚ ਅਹੁਦੇ ’ਤੇ ਕੰਮ ਕਰਦੇ ਲੜਕੀ ਦੇ ਪਿਤਾ ਗੁਰਚਰਨ ਸਿੰਘ ਨੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਹੈ ਕਿ ਉਹ ਪੱਗ ਨਹੀਂ ਉਤਾਰੇਗਾ। ਅਖਬਾਰ ਨਾਲ ਗੱਲਬਾਤ ਦੌਰਾਨ ਉਸ ਨੇ ਕਿਹਾ, 'ਉਸ ਨੂੰ ਹੁਣ ਤੱਕ ਕਾਲਜ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਦਾ ਸਾਹਮਣਾ ਨਹੀਂ ਕਰਨਾ ਪਿਆ ਹੈ। ਹੁਣ ਉਹ ਹਾਈਕੋਰਟ ਦੇ ਹੁਕਮਾਂ ਦਾ ਜਵਾਬ ਦਿੰਦੇ ਹੋਏ ਮੁਸ਼ਕਿਲ ਵਿੱਚ ਫਸਦੇ ਨਜ਼ਰ ਆ ਰਹੇ ਹਨ।
ਉਨ੍ਹਾਂ ਕਾਲਜ ਨੂੰ ਲਿਖਿਆ ਹੈ ਕਿ ਅਦਾਲਤ ਦੇ ਹੁਕਮਾਂ ਵਿੱਚ ‘ਸਿੱਖਾਂ ਦੀ ਪੱਗ’ ਬਾਰੇ ਕੁਝ ਵੀ ਨਹੀਂ ਲਿਖਿਆ ਗਿਆ ਹੈ ਅਤੇ ਇਸ ਨੂੰ ਗਲਤ ਨਾ ਸਮਝਿਆ ਜਾਵੇ। ਸਿੰਘ ਨੇ ਦੱਸਿਆ ਕਿ ਉਹ ਇਸ ਮਾਮਲੇ ਸਬੰਧੀ ਭਾਈਚਾਰੇ ਦੇ ਵਕੀਲਾਂ ਅਤੇ ਵੱਖ-ਵੱਖ ਜਥੇਬੰਦੀਆਂ ਨਾਲ ਵੀ ਸੰਪਰਕ ਵਿੱਚ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਬੇਟੀ ਨੂੰ ਕਲਾਸ 'ਚ ਪੱਗ ਬੰਨਣ ਦੀ ਇਜਾਜ਼ਤ ਦਿੱਤੀ ਜਾਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।