ਨਾਗਰਿਕਤਾ ਸੋਧ ਕਾਨੂੰਨ ਤੋਂ ਬਾਅਦ ਦਿੱਲੀ ਦੇ ਉੱਤਰੀ-ਪੂਰਬੀ ਇਲਾਕਿਆਂ ‘ਚ ਤਿੰਨ ਦਿਨ ਹਿੰਸਾ ਹੋਣ ਨਾਲ ਖ਼ੌਫ਼ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਵਿਚ ਜਾਫਰਾਬਾਦ, ਮੌਜਪੁਰ, ਚਾਂਦ ਬਾਗ਼ ਗੋਕਲਪੁਰੀ ਅਤੇ ਹੋਰ ਕਈ ਇਲਾਕੇ ਹਿੰਸਾ ਦੇ ਸ਼ਿਕਾਰ ਹੋਏ ਹਨ। ਇਸ ਮੌਕੇ ਹਿੰਸਕ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਨੇ ਭਾਰੀ ਫੋਰਸ ਤਾਇਨਾਤ ਕੀਤੀ ਹੈ। ਦੂਜੇ ਪਾਸੇ ਹਿੰਸਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਿੰਸਾ ਵਾਲੀਆਂ ਥਾਵਾਂ ਤੇ ਲੋਕਾਂ ਲਈ ਲੰਗਰ ਲਗਾਏ ਗਏ ਹਨ।
ਹਿੰਸਾ ਦੇ ਵਿਚ ਸ਼ਿਕਾਰ ਹੋਏ ਲੋਕਾਂ ਲਈ ਸਿਰਫ਼ ਲੰਗਰ ਹੀ ਨਹੀਂ ਸਗੋਂ ਮੈਡੀਕਲ ਕੈਂਪ ਲਾ ਕੇ ਪੀੜਤਾਂ ਦੀ ਮਦਦ ਕੀਤੀ ਗਈ।ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਸੀਂ ਬਿਨ੍ਹਾਂ ਕਿਸੇ ਧਰਮ ਦੇਖੇ ਗੁਰੂ ਲੰਗਰ ਲਗਾ ਰਹੇ ਹਨ ਅਤੇ ਅਸੀਂ 1984 ਦਾ ਸਮਾਂ ਦੇਖਿਆ ਹੈ। ਇਸ ਤੋਂ ਇਲਾਵਾ ਸਿਰਸਾ ਨੇ ਕਿਹਾ ਕਿ ਜਿਸ ਨੂੰ ਵੀ ਮਦਦ ਦੀ ਜਰੂਰਤ ਹੋਵੇਗੀ ਅਸੀਂ ਉਸ ਜਰੂਰਤਮੰਦ ਦੀ ਮਦਦ ਕਰਾਂਗੇ।
ਦੰਗਾ ਪੀੜਤਾਂ ਨੇ ਸਿੱਖ ਸੰਗਤ ਦਾ ਲੰਗਰ ਲਗਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸਿੱਖ ਸਮਾਜ ਸਾਡੀ ਹਰ ਸੰਭਵ ਮਦਦ ਕਰ ਰਿਹਾ ਹੈ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੀੜਤ ਲੋਕਾਂ ਨੂੰ ਲੰਗਰ ਦੇ ਨਾਲ ਨਾਲ ਰੋਜ਼ਾਨਾ ਵਰਤਣਯੋਗ ਵਸਤੂਆਂ ਵੀ ਮੁਹਈਆ ਕਰਵਾਈਆ ਗਈਆ ਹਨ।
ਜ਼ਿਕਰਯੋਗ ਹੈ ਕਿ ਹਿੰਸਕ ਘਟਨਾਵਾਂ ਵਿਚ ਕਈ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਦੰਗਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ 35 ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਹਿੰਸਾ ਵਿਚ ਮੋਟਰਸਾਈਕਲ ਤੇ ਕਈ ਹੋਰ ਵਾਹਨ ਵੀ ਨੁਕਸਾਨੇ ਗਏ ਹਨ ਪਰ ਹੁਣ ਪੁਲਿਸ ਬਲ ਦੀ ਮਦਦ ਨਾਲ ਹਿੰਸਾ ਤੇ ਕਾਬੂ ਪਾ ਲਿਆ ਗਿਆ ਹੈ। ਕਈ ਇਲਾਕਿਆਂ ਵਿਚ ਬਾਜ਼ਾਰ ਪੂਰਨ ਤੌਰ ਤੇ ਬੰਦ ਕੀਤੇ ਗਏ ਹਨ ਅਤੇ ਦੰਗੇ ਵਾਲਿਆਂ ਇਲਾਕਿਆਂ ਆਵਾਜਾਈ ਵੀ ਠੱਪ ਕੀਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Delhi Violence, Sikh