ਹਰਿਆਣਾ ਰੋਡਵੇਜ਼ (Haryana Roadways) ਦੇ ਦੋ ਦਿਨਾਂ ਦੇ ਚੱਕਾ ਜਾਮ ਦੌਰਾਨ ਡੱਬਵਾਲੀ ਰੋਡਵੇਜ਼ ਯੂਨੀਅਨ ਦੇ ਮੈਂਬਰਾਂ ਨੇ ਬੱਸ ਚਲਾ ਰਹੇ ਦੋਵ ਵਰਕਰਾਂ ਨੂੰ ਰੋਕ ਕੇ ਜੁੱਤੀਆਂ ਦੇ ਹਾਰ ਪਾ ਦਿੱਤੇ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲਦੇ ਹੀ ਮੁਲਾਜ਼ਮ ਆਗੂਆਂ ਨੇ ਵੀ ਤੁਰੰਤ ਇਸ ਮਾਮਲੇ ਸਬੰਧੀ ਆਪਣਾ ਸਪੱਸ਼ਟੀਕਰਨ ਜਾਰੀ ਕਰ ਦਿੱਤਾ। ਇਸ ਦੇ ਨਾਲ ਹੀ ਜਦੋਂ ਇਸ ਮਾਮਲੇ ਸਬੰਧੀ ਹਰਿਆਣਾ ਰੋਡਵੇਜ਼ ਦੇ ਸੂਬਾ ਪ੍ਰਧਾਨ ਸਰਬੱਤ ਸਿੰਘ ਪੂਨੀਆ ਤੋਂ ਇਸ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਮਾਮਲਾ ਧਿਆਨ ਵਿਚ ਨਾ ਹੋਣ ਬਾਰੇ ਆਖ ਕੇ ਗੱਲ ਟਾਲ ਦਿੱਤੀ।
ਇਸ ਤੋਂ ਤੁਰੰਤ ਬਾਅਦ ਪੂਨੀਆ ਨੇ ਵੀ ਇਸ ਮਾਮਲੇ ਦੀ ਨਿੰਦਾ ਕੀਤੀ। ਰੋਡਵੇਜ਼ ਦੇ ਮੁਲਾਜ਼ਮਾਂ ਨੂੰ ਜੁੱਤੀਆਂ ਦਾ ਹਾਰ ਪਾਉਣ ਵਾਲੇ ਰੋਡਵੇਜ਼ ਅਧਿਕਾਰੀਆਂ ਨੇ ਤੁਰੰਤ ਆਪਣਾ ਸਪੱਸ਼ਟੀਕਰਨ ਜਾਰੀ ਕਰ ਦਿੱਤਾ।
ਵੀਡੀਓ ਰਾਹੀਂ ਡੱਬਵਾਲੀ ਰੋਡਵੇਜ਼ ਯੂਨੀਅਨ ਦੇ ਪ੍ਰਧਾਨ ਪ੍ਰਿਥਵੀ ਚਾਹਰ ਨੇ ਆਪਣਾ ਸਪੱਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਹਰਿਆਣਾ ਰੋਡਵੇਜ਼ ਦੀ ਦੋ ਦਿਨ ਦੀ ਹੜਤਾਲ ਕਾਰਨ ਇਨ੍ਹਾਂ ਦੋਵਾਂ ਰੋਡਵੇਜ਼ ਕਰਮਚਾਰੀਆਂ ਨੂੰ ਜੁੱਤੀਆਂ ਦਾ ਹਾਰ ਨਹੀਂ ਪਾਏ ਗਏ ਸਨ, ਸਗੋਂ ਇਹ ਦੋਵੇਂ ਮੁਲਾਜ਼ਮ ਸ਼ਰਾਬ ਪੀ ਕੇ ਹਰਿਆਣਾ ਰੋਡਵੇਜ਼ ਦੀ ਗੱਡੀ ਚਲਾ ਰਹੇ ਸਨ।
ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੋਵਾਂ ਮੁਲਾਜ਼ਮਾਂ ਨੂੰ ਸ਼ਰਾਬ ਪੀ ਕੇ ਬੱਸ ਚਲਾਉਣ ਦਾ ਕਾਰਨ ਪੁੱਛਿਆ ਤਾਂ ਦੋਵੇਂ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਗਾਲੀ-ਗਲੋਚ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਦੋਵਾਂ ਨੂੰ ਜੁੱਤੀਆਂ ਦੇ ਹਾਰ ਪਹਿਨਾਏ ਗਏ।
ਇਸ ਦੇ ਨਾਲ ਹੀ ਇਸ ਮਾਮਲੇ 'ਚ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਬੱਸ ਦੇ ਡਰਾਈਵਰ-ਕੰਡਕਟਰ ਨੂੰ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਵੱਲੋਂ ਜੁੱਤੀਆਂ ਦੇ ਹਾਰ ਪਾ ਕੇ ਉਨ੍ਹਾਂ ਦੀ ਵੀਡੀਓ ਵਾਇਰਲ ਕੀਤਾ ਗਿਆ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਅਜਿਹਾ ਹੀ ਇੱਕ ਮਾਮਲਾ ਸਿਰਸਾ ਸ਼ਹਿਰ ਵਿੱਚ ਵੀ ਵਾਪਰਿਆ ਹੈ। ਇੱਥੇ ਵੀ ਡਰਾਈਵਰ ਕੰਡਕਟਰ ਨਾਲ ਦੁਰਵਿਵਹਾਰ ਕੀਤਾ ਸੀ। ਇਸ ਮਾਮਲੇ ਵਿੱਚ ਵੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।