ਹਰਿਆਣਾ ਵਿਚ ਅੱਜ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ, ਸਿਰਸਾ ਛਾਉਣੀ ਵਿਚ ਤਬਦੀਲ

News18 Punjabi | News18 Punjab
Updated: July 17, 2021, 12:17 PM IST
share image
ਹਰਿਆਣਾ ਵਿਚ ਅੱਜ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ, ਸਿਰਸਾ ਛਾਉਣੀ ਵਿਚ ਤਬਦੀਲ
ਹਰਿਆਣਾ ਵਿਚ ਅੱਜ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ, ਸਿਰਸਾ ਛਾਉਣੀ ਵਿਚ ਤਬਦੀਲ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਸਿਰਸਾ ਦੀ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਕਰਨ ’ਤੇ ਕਿਸਾਨਾਂ ਉੱਪਰ ਦੇਸ਼ਧ੍ਰੋਹ ਸਮੇਤ ਕਈ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੇ ਪੰਜ ਕਿਸਾਨਾਂ ਨੂੰ ਜੇਲ੍ਹ ਭੇਜੇ ਜਾਣ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਜ਼ਿਲ੍ਹਾ ਪੁਲਿਸ ਕਪਤਾਨ ਦੇ ਦਫ਼ਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ।

ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਜਿੱਥੇ ਮਿੰਨੀ ਸਕੱਤਰੇਤ ਨੂੰ ਜਾਂਦੇ ਸਾਰੇ ਰਾਹਾਂ ’ਤੇ ਭਾਰੀ ਬੈਰੀਕੇਡ ਲਗਾ ਕੇ ਸੀਲ ਕਰ ਦਿੱਤਾ ਹੈ, ਉੱਥੇ ਹੀ ਸਿਰਸਾ ਸ਼ਹਿਰ ਵਿੱਚ ਦਾਖ਼ਲ ਹੋਣ ਵਾਲੀਆਂ ਸੜਕਾਂ ’ਤੇ ਵੀ ਥਾਂ-ਥਾਂ ’ਤੇ ਪੁਲਿਸ ਵੱਲੋਂ ਬੈਰੀਕੇਡ ਲਗਾਏ ਗਏ ਹਨ। ਕਿਸਾਨਾਂ ਨੂੰ ਮਿੰਨੀ ਸਕੱਤਰੇਤ ਪੁੱਜਣ ਤੋਂ ਰੋਕਣ ਲਈ ਪੁਲਿਸ ਦੀਆਂ ਕਈ ਕੰਪਨੀਆਂ ਨੂੰ ਸੱਦਿਆ ਗਿਆ ਹੈ।

ਡੀਐੱਸਪੀ ਆਰਿਅਨ ਚੌਧਰੀ ਨੇ ਦੱਸਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਾਨੂੰਨ ਨੂੰ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਮਿੰਨੀ ਸਕੱਤਰੇਤ ਦੇ ਮੁੱਖ ਗੇਟ ਸਮੇਤ ਆਸ ਪਾਸ ਦੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ। ਸਿਰਸਾ ਪੁਲਿਸ ਨੇ ਪ੍ਰਦਰਸ਼ਨ ਦੇ ਮੱਦੇਨਜ਼ਰ ਰੈਪਿਡ ਐਕਸ਼ਨ ਫੋਰਸ ਦੀਆਂ 10 ਕੰਪਨੀਆਂ, ਪੁਲਿਸ ਦੀਆਂ ਪੰਜ ਕੰਪਨੀਆਂ, ਆਰਮਡ ਪੁਲਿਸ ਦੀਆਂ ਚਾਰ ਕੰਪਨੀਆਂ, ਆਈਆਰਬੀ ਦੀਆਂ ਚਾਰ ਕੰਪਨੀਆਂ ਦੀ ਮੰਗ ਕੀਤੀ ਸੀ।

ਰੈਪਿਡ ਐਕਸ਼ਨ ਫੋਰਸ ਦੀਆਂ ਚਾਰ ਕੰਪਨੀਆਂ ਅਤੇ ਮਹਿਲਾ ਪੁਲਿਸ ਦੀਆਂ ਤਿੰਨ ਕੰਪਨੀਆਂ ਵੀ ਸਿਰਸਾ ਪਹੁੰਚੀਆਂ। ਪ੍ਰਦਰਸ਼ਨ 'ਤੇ ਡਰੋਨ ਦੁਆਰਾ ਵੀ ਨਿਗਰਾਨੀ ਕੀਤੀ ਜਾਏਗੀ।
Published by: Gurwinder Singh
First published: July 17, 2021, 9:35 AM IST
ਹੋਰ ਪੜ੍ਹੋ
ਅਗਲੀ ਖ਼ਬਰ