ਆਈਟੀਬੀਪੀ ਜਵਾਨ ਵੱਲੋਂ ਸਾਥੀਆਂ 'ਤੇ ਅੰਨ੍ਹੇਵਾਹ ਫਾਇਰਿੰਗ, ਲੁਧਿਆਣਾ ਦੇ ਜਵਾਨ ਸਣੇ 7 ਹਲਾਕ

News18 Punjabi | News18 Punjab
Updated: December 4, 2019, 5:28 PM IST
share image
ਆਈਟੀਬੀਪੀ ਜਵਾਨ ਵੱਲੋਂ ਸਾਥੀਆਂ 'ਤੇ ਅੰਨ੍ਹੇਵਾਹ ਫਾਇਰਿੰਗ, ਲੁਧਿਆਣਾ ਦੇ ਜਵਾਨ ਸਣੇ 7 ਹਲਾਕ
ਆਈਟੀਬੀਪੀ ਜਵਾਨ ਵੱਲੋਂ ਸਾਥੀਆਂ 'ਤੇ ਫਾਇਰਿੰਗ, ਲੁਧਿਆਣਾ ਦੇ ਜਵਾਨ ਸਣੇ 7 ਹਲਾਕ

ਬਸਤਰ ਰੇਂਜ ਦੇ ਆਈਜੀਪੀ ਸੁੰਦਰਰਾਜ ਪੀ ਨੇ ਦੱਸਿਆ ਕਿ ਆਈਟੀਬੀਪੀ ਦੀ 45ਵੀਂ ਬਟਾਲੀਅਨ ਦੇ ਇੱਕ ਜਵਾਨ ਨੇ ਆਪਣੇ ਸਾਥੀ ਜਵਾਨਾਂ 'ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਛੇ ਜਵਾਨ ਮਾਰੇ ਗਏ ਤੇ ਤਿੰਨ ਜ਼ਖ਼ਮੀ ਹੋ ਗਏ। ਬਾਅਦ ਵਿੱਚ ਫਾਇਰਿੰਗ ਕਰਨ ਵਾਲੇ ਜਵਾਨ ਨੂੰ ਵੀ ਗੋਲੀ ਮਾਰ ਦਿੱਤੀ ਗਈ।

  • Share this:
  • Facebook share img
  • Twitter share img
  • Linkedin share img
ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ 'ਚ ਤਾਇਨਾਤ ਇੰਡੋ-ਤਿਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਜਵਾਨ ਕਿਸੇ ਗੱਲ ਨੂੰ ਲੈ ਕੇ ਆਪਸ 'ਚ ਉਲਝ ਗਏ ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ। ਇੱਕ ਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਆਪਣੇ ਛੇ ਸਾਥੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਤਿੰਨ ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ। ਬਸਤਰ ਰੇਂਜ ਦੇ ਆਈਜੀਪੀ ਸੁੰਦਰਰਾਜ ਪੀ ਨੇ ਦੱਸਿਆ ਕਿ ਆਈਟੀਬੀਪੀ ਦੀ 45ਵੀਂ ਬਟਾਲੀਅਨ ਦੇ ਇੱਕ ਜਵਾਨ ਨੇ ਆਪਣੇ ਸਾਥੀ ਜਵਾਨਾਂ 'ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਛੇ ਜਵਾਨ ਮਾਰੇ ਗਏ ਤੇ ਤਿੰਨ ਜ਼ਖ਼ਮੀ ਹੋ ਗਏ। ਬਾਅਦ ਵਿੱਚ ਫਾਇਰਿੰਗ ਕਰਨ ਵਾਲੇ ਜਵਾਨ ਨੂੰ ਵੀ ਗੋਲੀ ਮਾਰ ਦਿੱਤੀ ਗਈ।

ਜਾਣਕਾਰੀ ਮੁਤਾਬਕ ਜਵਾਨਾਂ ਦੀ ਆਪਸੀ ਗੋਲ਼ੀਬਾਰੀ 'ਚ 6 ਜਵਾਨਾਂ ਦੀ ਮੌਤ ਹੋ ਗਈ ਹੈ ਤੇ 2 ਜਵਾਨ ਗੰਭੀਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਰਾਇਪੁਰ ਲਿਆਂਦਾ ਜਾ ਰਿਹਾ ਹੈ। ਮ੍ਰਿਤਕ ਜਵਾਨਾਂ 'ਚੋਂ ਇਕ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੇ ਇਕ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦਾ ਹੈ। ਮ੍ਰਿਤਕ ਜਵਾਨਾਂ 'ਚੋਂ 2 ਹਵਲਦਾਰ ਤੇ 4 ਸਿਪਾਹੀ ਹਨ। ਸਥਾਨਕ ਸੂਤਰਾਂ ਮੁਤਾਬਕ ਨਾਰਾਇਣਪੁਰ ਜ਼ਿਲ੍ਹਾ ਹੈੱਡਕੁਆਰਟਰ ਤੋਂ 60 ਕਿਲੋਮੀਟਰ ਦੂਰ ਕੜੇਨਾਰ ਇਲਾਕੇ 'ਚ ਆਈਟੀਬੀਪੀ ਦੇ ਜਵਾਨ ਨਕਸਲ ਪ੍ਰਭਾਵਿਤ ਇਲਾਕਿਆਂ 'ਚ ਤਾਇਨਾਤ ਸਨ। ਇੱਥੇ ਕੈਂਪ 'ਚ ਆਪਸੀ ਵਿਵਾਦ ਇੰਨਾ ਵਧਿਆ ਕਿ ਉਨ੍ਹਾਂ ਨੂੰ ਆਪਸ 'ਚ ਹੀ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ।

ਇੰਡੋ-ਤਿਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਇੱਕ ਜਵਾਨ ਨੇ ਅੰਨ੍ਹੇਵਾਹ ਫਾਇਰਿੰਗ ਕਰਕੇ ਆਪਣੇ ਛੇ ਸਾਥੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਤਿੰਨ ਜਵਾਨਾਂ ਨੂੰ ਜ਼ਖ਼ਮੀ ਕਰ ਦਿੱਤਾ। ਇਹ ਘਟਨਾ ਛੱਤੀਸਗੜ੍ਹ ਦੇ ਨਰਾਇਣਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਵਾਪਰੀ। ਘਟਨਾ ਦੀ ਪੁਸ਼ਟੀ ਕਰਦੇ ਹੋਏ ਐੱਸਪੀ ਮੋਹਿਤ ਗਰਗ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਕੈਂਪ 'ਚ ਜਵਾਨਾਂ ਵਿਚਕਾਰ ਆਪਸ 'ਚ ਗੋਲ਼ੀਬਾਰੀ ਹੋਣ ਕਾਰਨ ਛੇ ਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ਹੈ, ਉੱਥੇ ਹੀ ਦੋ ਜਵਾਨ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਬਿਹਤਰ ਇਲਾਜ ਲਈ ਹੈਲੀਕਾਪਟਰ ਤੋਂ ਰਾਇਪੁਰ ਕੀਤਾ ਜਾ ਰਿਹਾ ਹੈ।
First published: December 4, 2019, 5:27 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading