ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਹਾਲ ਹੀ ਵਿੱਚ ਕਰੋਨਾ ਹੋਇਆ ਸੀ। ਇਹ ਜਾਣਕਾਰੀ ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਦਿੱਤੀ ਹੈ।
ਉਨ੍ਹਾਂ ਅਨੁਸਾਰ ਸੋਨੀਆ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਨਿਗਰਾਨੀ ਹੇਠ ਰੱਖਿਆ ਜਾਵੇਗਾ। ਹੁਣ ਤੱਕ ਉਨ੍ਹਾਂ ਦੀ ਰਿਪੋਰਟ ਦੋ ਵਾਰ ਪਾਜ਼ੇਟਿਵ ਆਈ ਹੈ। ਉਹ ਪਿਛਲੇ 10 ਦਿਨਾਂ ਤੋਂ ਬਿਮਾਰ ਸਨ।
ਦੱਸ ਦਈਏ ਕਿ ਉਨ੍ਹਾਂ ਨੂੰ 2 ਜੂਨ ਨੂੰ ਕੋਰੋਨਾ ਹੋਇਆ ਸੀ। ਉਸ ਸਮੇਂ ਵੀ ਸੁਰਜੇਵਾਲਾ ਨੇ ਸਿਹਤ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੂੰ ਕਰੋਨਾ ਨਾਲ ਸੰਕਰਮਿਤ ਹੋਣ ਤੋਂ ਬਾਅਦ ਹਲਕਾ ਬੁਖਾਰ ਸੀ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਕੋਰੋਨਾ ਦੇ ਹਲਕੇ ਲੱਛਣ ਦਿਖਾਈ ਦੇ ਰਹੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਸੀ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਸੀ।
ਹਾਲ ਹੀ 'ਚ ਦੇਸ਼ 'ਚ ਵਧਦੇ ਕੋਰੋਨਾ ਮਾਮਲਿਆਂ ਦੇ ਵਿਚਕਾਰ ਕਾਂਗਰਸ ਦੇ ਕਈ ਨੇਤਾ ਵਾਇਰਸ ਦੀ ਲਪੇਟ 'ਚ ਆ ਗਏ ਸਨ। ਪ੍ਰਧਾਨ ਸੋਨੀਆ ਗਾਂਧੀ ਅਤੇ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੋਂ ਬਾਅਦ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਪ੍ਰਿਅੰਕਾ ਗਾਂਧੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪ੍ਰਿਅੰਕਾ 'ਚ ਇਨਫੈਕਸ਼ਨ ਦੇ ਹਲਕੇ ਲੱਛਣ ਸਨ।
ਦੱਸ ਦਈਏ ਕਿ ਹਾਲ ਹੀ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਨੀਆ ਗਾਂਧੀ ਨੂੰ 23 ਜੂਨ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਕਾਰਨ ਉਨ੍ਹਾਂ ਨੇ ਪੇਸ਼ੀ ਲਈ ਈਡੀ ਤੋਂ ਨਵੀਂ ਤਰੀਕ ਮੰਗੀ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corona, Corona vaccine, Coronavirus