CWC ਮੀਟਿੰਗ: ਸੋਨੀਆ ਗਾਂਧੀ ਬਣੀ ਕਾਂਗਰਸ ਦੀ ਅੰਤਰਿਮ ਪ੍ਰਧਾਨ

News18 Punjab
Updated: August 11, 2019, 9:46 AM IST
share image
CWC ਮੀਟਿੰਗ: ਸੋਨੀਆ ਗਾਂਧੀ ਬਣੀ ਕਾਂਗਰਸ ਦੀ ਅੰਤਰਿਮ ਪ੍ਰਧਾਨ
CWC ਮੀਟਿੰਗ: ਸੋਨੀਆ ਗਾਂਧੀ ਬਣੀ ਕਾਂਗਰਸ ਦੀ ਅੰਤਰਿਮ ਪ੍ਰਧਾਨ

  • Share this:
  • Facebook share img
  • Twitter share img
  • Linkedin share img
ਰਾਹੁਲ ਗਾਂਧੀ ਤੋਂ ਬਾਅਦ ਕਾਂਗਰਸ ਪ੍ਰਧਾਨ ਦੀ ਕੁਰਸੀ ਤਕਰੀਬਨ ਦੋ ਮਹੀਨੇ ਤੋਂ ਖ਼ਾਲੀ ਸੀ। ਸ਼ਨੀਵਾਰ ਨੂੰ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਰਾਹੁਲ ਗਾਂਧੀ ਦਾ ਅਸਤੀਫ਼ਾ ਮਨਜ਼ੂਰ ਕਰ ਕੇ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਅੰਤਰਿਮ ਪ੍ਰਧਾਨ ਬਣਾਇਆ ਗਿਆ ਹੈ। ਇਹ ਫ਼ੈਸਲਾ ਲਿਆ ਗਿਆ ਕਿ ਜਲਦ ਹੀ ਆਲ ਇੰਡੀਆ ਕਾਂਗਰਸ ਕਮੇਟੀ ਦੀਆਂ ਚੋਣਾਂ ਹੋਣਗੀਆਂ ਤੇ ਪਾਰਟੀ ਦਾ ਸਥਾਈ ਪ੍ਰਧਾਨ ਚੁਣਿਆ ਜਾਵੇਗਾ।

ਸੋਨੀਆ ਗਾਂਧੀ 1997 ਤੋਂ 2017 ਤੱਕ ਪਾਰਟੀ ਪ੍ਰਧਾਨ ਰਹੇ। ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਤੋਂ ਇਨਕਾਰ ਕਰਨ ਤੋਂ ਬਾਅਦ ਸੀ ਡਬਲਿਊ ਸੀ ਗਾਂਧੀ ਨੂੰ ਅੰਤਰਿਮ ਪ੍ਰਧਾਨ ਬਣਾਉਣ ਦਾ ਫ਼ੈਸਲਾ ਕੀਤਾ।
First published: August 11, 2019
ਹੋਰ ਪੜ੍ਹੋ
ਅਗਲੀ ਖ਼ਬਰ