ਸਿੱਧੂ ਵੱਲੋਂ ਇਮਰਾਨ ਦੀਆਂ ਤਰੀਫਾਂ ਉਤੇ ਭੜਕੀ ਭਾਜਪਾ, ਸੋਨੀਆ ਨੂੰ ਮੁਆਫੀ ਮੰਗਣ ਲਈ ਕਿਹਾ...

ਭਾਜਪਾ ਨੇ ਕਿਹਾ ਕਿ ਸਿੱਧੂ ਕਾਂਗਰਸ ਦੇ ਵੱਡੇ ਨੇਤਾ ਹਨ ਪਰ ਉਨ੍ਹਾਂ ਨੇ ਪਾਕਿਸਤਾਨ ਵਿਚ ਬਿਆਨਬਾਜ਼ੀ ਕਰਕੇ ਭਾਰਤ ਦਾ ਕੱਦ ਛੋਟਾ ਕੀਤਾ ਹੈ। ਸਿੱਧੂ ਵੱਲੋਂ ਇਮਰਾਨ ਖਾਨ ਦੀ ਤੁਲਣਾ ਸਿਕੰਦਰ ਨਾਲ ਕਰਨੀ ਨਿੰਦਾਜਨਕ ਹੈ।

Gurwinder Singh Gurwinder Singh | News18 Punjab
Updated: November 10, 2019, 6:41 PM IST
ਸਿੱਧੂ ਵੱਲੋਂ ਇਮਰਾਨ ਦੀਆਂ ਤਰੀਫਾਂ ਉਤੇ ਭੜਕੀ ਭਾਜਪਾ, ਸੋਨੀਆ ਨੂੰ ਮੁਆਫੀ ਮੰਗਣ ਲਈ ਕਿਹਾ...
ਸਿੱਧੂ ਵੱਲੋਂ ਇਮਰਾਨ ਦੀਆਂ ਤਰੀਫਾਂ ਉਤੇ ਭੜਕੀ ਭਾਜਪਾ, ਸੋਨੀਆ ਨੂੰ ਮੁਆਫੀ ਮੰਗਣ ਲਈ ਕਿਹਾ...
Gurwinder Singh Gurwinder Singh | News18 Punjab
Updated: November 10, 2019, 6:41 PM IST
ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜੀ ਉਤੇ ਭਾਜਪਾ ਨੇ ਕਾਂਗਰਸ ਨੂੰ ਘੇਰ ਲਿਆ ਹੈ। ਭਾਜਪਾ ਨੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਸ ਉਤੇ ਮੁਆਫੀ ਮੰਗਣ ਲਈ ਕਿਹਾ ਹੈ।

ਨਵਜੋਤ ਸਿੱਧੂ ਵੱਲ਼ੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਾਰੀਫ ਕਰਨ ਉਤੇ ਭਾਜਪਾ ਨੇ ਕਾਂਗਰਸ ਨੂੰ ਸਵਾਲ ਕੀਤੇ ਹਨ। ਬੀਜੇਪੀ ਦੇ ਬੁਲਾਰੇ ਸੰਵਿਤ ਪਾਤਰਾ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਤੇ ਰਾਮ ਜਨਮ ਭੂਮੀ ਨੂੰ ਲੈ ਕੇ ਕਾਂਗਰਸ ਦਾ ਜੋ ਰਵੱਈਆ ਰਿਹਾ ਹੈ, ਉਹ ਅੱਜ ਸਾਡੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਿੱਚ ਪਾਕਿਸਤਾਨ ਵੱਲੋਂ ਮੁੱਖ ਮਹਿਮਾਨ ਵਜੋਂ ਜਾਂਦੇ ਹਨ ਪਰ ਭਾਰਤ ਤੋਂ ਗਏ ਪਹਿਲੇ ਜਥੇ ਵਿੱਚ ਨਹੀਂ ਜਾਂਦੇ।

Loading...
ਉਹ ਸਿੱਖਾਂ ਦਾ ਨੁਮਾਇੰਦਾ ਹੋਣ ਦਾ ਦਾਅਵਾ ਕਰਦੇ ਹਨ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪ੍ਰਸੰਸਾ ਕਰਦੇ ਨਹੀਂ ਧੱਕਦੇ। ਪਾਤਰਾ ਨੇ ਕਿਹਾ ਕਿ ਸਿੱਧੂ ਕਾਂਗਰਸ ਦੇ ਵੱਡੇ ਨੇਤਾ ਹਨ ਪਰ ਉਨ੍ਹਾਂ ਨੇ ਪਾਕਿਸਤਾਨ ਵਿਚ ਬਿਆਨਬਾਜ਼ੀ ਕਰਕੇ ਭਾਰਤ ਦਾ ਕੱਦ ਛੋਟਾ ਕੀਤਾ ਹੈ। ਸਿੱਧੂ ਵੱਲੋਂ ਇਮਰਾਨ ਖਾਨ ਦੀ ਤੁਲਣਾ ਸਿਕੰਦਰ ਨਾਲ ਕਰਨੀ ਨਿੰਦਾਜਨਕ ਹੈ। ਉਨ੍ਹਾਂ ਕਿਹਾ ਕਿ ਸਿੱਧੂ ਦਾ ਕਹਿਣਾ ਹੈ ਕਿ ਅਸੀਂ ਮਾਰ ਰਹੇ ਹਾਂ ਤੇ ਪਾਕਿਸਤਾਨ ਬਚਾ ਰਿਹਾ ਹੈ। ਇਹ ਕਾਂਗਰਸ ਦੀ ਸੋਚ ਨੂੰ ਦਰਸਾਉਂਦਾ ਹੈ।
ਭਾਜਪਾ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਨਵਜੋਤ ਸਿੰਘ ਸਿੱਧੂ ਹੋਣ ਜਾਂ ਨੈਸ਼ਨਲ ਹੈਰਲਡ, ਉਹ ਵਾਰ-ਵਾਰ ਹਿੰਦੁਸਤਾਨ ਦੇ ਵਿਰੁੱਧ ਅਤੇ ਪਾਕਿਸਤਾਨ ਦੇ ਹੱਕ ਵਿੱਚ ਬੋਲਦੇ ਰਹੇ ਹਨ। ਉਨ੍ਹਾਂ ਕਿਹਾ, "ਅਸੀਂ ਚਾਹੁੰਦੇ ਹਾਂ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਇਸ ਲਈ ਮੁਆਫੀ ਮੰਗਣ।
First published: November 10, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...