Home /News /national /

ਗਵਾਂਢੀ ਕਰਦਾ ਸੀ ਛੇੜਖਾਨੀ, ਪ੍ਰੇਸ਼ਾਨ ਹੋ ਕੇ 10ਵੀਂ ਦੀ ਵਿਦਿਆਰਥਣ ਨੇ ਲਿਆ ਫਾਹਾ

ਗਵਾਂਢੀ ਕਰਦਾ ਸੀ ਛੇੜਖਾਨੀ, ਪ੍ਰੇਸ਼ਾਨ ਹੋ ਕੇ 10ਵੀਂ ਦੀ ਵਿਦਿਆਰਥਣ ਨੇ ਲਿਆ ਫਾਹਾ

ਸੋਨੀਪਤ ਦੇ ਸਦਰ ਥਾਣਾ ਖੇਤਰ ਦੇ ਪਿੰਡ ਵਿਚ ਰਹਿੰਦੇ ਇਕ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ 17 ਸਾਲਾ ਧੀ ਦਸਵੀਂ ਜਮਾਤ ਦੀ ਵਿਦਿਆਰਥੀ ਸੀ। ਗੁਆਂਢ ਵਿਚ ਰਹਿਣ ਵਾਲਾ ਦੀਪਕ ਨਾਮ ਦਾ ਨੌਜਵਾਨ ਉਸਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ।

 • Share this:

  ਹਰਿਆਣਾ ਦੇ ਸੋਨੀਪਤ ਜ਼ਿਲੇ ਦੇ ਸਦਰ ਥਾਣਾ ਖੇਤਰ ਦੇ ਇਕ ਪਿੰਡ ਦੀ 10 ਵੀਂ ਜਮਾਤ ਦੀ ਇਕ ਵਿਦਿਆਰਥਣ ਨੇ ਪਿੰਡ ਦੇ ਨੌਜਵਾਨ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਦੀ ਸੂਚਨਾ ‘ਤੇ ਪੁਲਿਸ ਅਤੇ ਐਫਐਸਐਲ ਦੀ ਟੀਮ ਮੌਕੇ ‘ਤੇ ਪਹੁੰਚੀ। ਲੜਕੀ ਦੇ ਪਿਤਾ ਨੇ ਪਿੰਡ ਦੇ ਨੌਜਵਾਨ 'ਤੇ ਉਨ੍ਹਾਂ ਦੀ ਧੀ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ, ਜਿਸ ਕਾਰਨ ਉਸਨੇ ਆਪਣੀ ਜਾਨ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ।

  ਸੋਨੀਪਤ ਦੇ ਸਦਰ ਥਾਣਾ ਖੇਤਰ ਦੇ ਪਿੰਡ ਵਿਚ ਰਹਿੰਦੇ ਇਕ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ 17 ਸਾਲਾ ਧੀ ਦਸਵੀਂ ਜਮਾਤ ਦੀ ਵਿਦਿਆਰਥੀ ਸੀ। ਗੁਆਂਢ ਵਿਚ ਰਹਿਣ ਵਾਲਾ ਦੀਪਕ ਨਾਮ ਦਾ ਨੌਜਵਾਨ ਉਸਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਕਈ ਵਾਰੀ ਲੜਕੀ ਨਾਲ ਅਸ਼ਲੀਲ ਕਰ ਚੁੱਕਿਆ ਸੀ। ਲੜਕੀ ਦੇ ਘਰ ਤੋਂ ਬਾਹਰ ਨਿਕਲਦਿਆਂ ਹੀ ਉਹ ਅਸ਼ਲੀਲ ਟਿੱਪਣੀਆਂ ਕਰਦਾ ਸੀ। ਵਿਦਿਆਰਥਣ ਨੇ ਲੰਬੇ ਸਮੇਂ ਤੋਂ ਉਸਦੀਆਂ ਹਰਕਤਾਂ ਨੂੰ ਬਰਦਾਸ਼ਤ ਕੀਤਾ, ਪਰ ਜਦੋਂ ਉਹ ਉਸ ਨੂੰ ਵਧੇਰੇ ਪਰੇਸ਼ਾਨ ਕਰਨਾ ਸ਼ੁਰੂ ਕੀਤਾ ਤਾਂ ਉਹ ਘਰੋਂ ਨਿਕਲਣਾ ਬੰਦ ਕਰ ਦਿੱਤਾ ਸੀ।

  ਪੁੱਛ-ਪੜਤਾਲ ਕਰਨ 'ਤੇ ਲੜਕੀ ਨੇ ਆਪਣੀ ਮਾਂ ਨੂੰ ਦੀਪਕ ਵੱਲੋਂ ਪ੍ਰੇਸ਼ਾਨ ਕਰਨ ਜਾਣਕਾਰੀ ਦਿੱਤੀ। ਪਰ ਬਦਨਾਮੀ ਦੇ ਡਰੋਂ ਲੜਕੀ ਦੇ ਘਰਵਾਲੇ ਕਾਫੀ ਦਿਨਾਂ ਤੱਕ ਚੁੱਪ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਲਗਭਗ ਚਾਰ ਮਹੀਨਿਆਂ ਤੋਂ ਮੁਲਜ਼ਮ ਉਨ੍ਹਾਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਉਨ੍ਹਾੰ ਪੁਲਿਸ ਨੂੰ ਸ਼ਿਕਾਇਤ ਦਿੱਤੀ, ਪਰ ਕੋਈ ਕਾਰਵਾਈ ਨਹੀਂ ਹੋਈ।

  ਇਸ ਤੋਂ ਬਾਅਦ ਵਿਦਿਆਰਥਣ ਦਾ ਭਰਾ ਦੀਪਕ ਨੂੰ ਸਮਝਾਉਣ ਉਸ ਦੇ ਘਰ ਗਿਆ ਤਾਂ ਦੋਸ਼ੀ ਨੇ ਉਸ ‘ਤੇ ਹਮਲਾ ਕਰ ਦਿੱਤਾ।  ਵਿਦਿਆਰਥਣ ਵੱਲੋਂ ਘਰ ਤੋਂ ਬਾਹਰ ਨਾ ਆਉਣ ਤੋਂ ਬਾਅਦ ਦੀਪਕ ਨੇ ਘਰ ਦੇ ਦਰਵਾਜ਼ੇ ਤੇ ਆ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਸਭ ਤੋਂ ਤੰਗ ਆ ਕੇ ਵਿਦਿਆਰਥੀ ਨੇ ਆਪਣੀ ਜਾਨ ਦੇ ਦਿੱਤੀ। ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

  ਇਸ ਮਾਮਲੇ ਦੀ ਜਾਂਚ ਕਰ ਰਹੇ ਸਦਰ ਥਾਣਾ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਵਿਦਿਆਰਥਣ ਦੀ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਖਬਰ ਮਿਲੀ ਹੈ। ਲੜਕੀ ਦੇ ਪਿਤਾ ਨੇ ਗਵਾਂਢ ਵਿਚ ਰਹਿੰਦ ਨੌਜਵਾਨ 'ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਜਿਸ 'ਤੇ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

  Published by:Ashish Sharma
  First published:

  Tags: Haryana, Suicide