Home /News /national /

ਅਗਨੀਪਥ: ਕਿਸਾਨਾਂ ਨੇ ਹਰਿਆਣਾ ਵਿਚ ਟੋਲ ਫਰੀ ਕੀਤੇ, ਖਾਪ ਪੰਚਾਇਤਾਂ ਵੀ ਨੌਜਵਾਨਾਂ ਦੇ ਹੱਕ ਵਿਚ ਨਿੱਤਰੀਆਂ

ਅਗਨੀਪਥ: ਕਿਸਾਨਾਂ ਨੇ ਹਰਿਆਣਾ ਵਿਚ ਟੋਲ ਫਰੀ ਕੀਤੇ, ਖਾਪ ਪੰਚਾਇਤਾਂ ਵੀ ਨੌਜਵਾਨਾਂ ਦੇ ਹੱਕ ਵਿਚ ਨਿੱਤਰੀਆਂ

 ਅਗਨੀਪਥ: ਕਿਸਾਨਾਂ ਨੇ ਹਰਿਆਣਾ ਵਿਚ ਟੋਲ ਫਰੀ ਕੀਤੇ, ਖਾਪ ਪੰਚਾਇਤਾਂ ਵੀ ਨੌਜਵਾਨਾਂ ਦੇ ਹੱਕ ਵਿਚ ਨਿੱਤਰੀਆਂ

ਅਗਨੀਪਥ: ਕਿਸਾਨਾਂ ਨੇ ਹਰਿਆਣਾ ਵਿਚ ਟੋਲ ਫਰੀ ਕੀਤੇ, ਖਾਪ ਪੰਚਾਇਤਾਂ ਵੀ ਨੌਜਵਾਨਾਂ ਦੇ ਹੱਕ ਵਿਚ ਨਿੱਤਰੀਆਂ

 • Share this:
  ਭਾਰਤੀ ਕਿਸਾਨ ਯੂਨੀਅਨ ਚੜੂਨੀ ਵੀ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਸੜਕਾਂ ’ਤੇ ਉਤਰ ਆਈ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੇ ਸੱਦੇ ’ਤੇ ਕਿਸਾਨਾਂ ਨੇ ਸੋਨੀਪਤ ਵਿੱਚ ਟੋਲ ਫਰੀ ਕਰ ਦਿੱਤਾ। ਨੈਸ਼ਨਲ ਹਾਈਵੇਅ 44 'ਤੇ ਭੀਗਾਣ ਟੋਲ ਫਰੀ ਕਰ ਦਿੱਤਾ ਗਿਆ ਹੈ।

  ਇਹ ਟੋਲ ਸਵੇਰੇ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਮੁਫਤ ਰਿਹਾ। ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਅਗਨੀਪੱਥ ਸਕੀਮ ਦੇ ਵਿਰੋਧ ਵਿੱਚ ਇਹ ਟੋਲ ਫਰੀ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਗੁਰਨਾਮ ਸਿੰਘ ਚੜੂਨੀ ਦੇ ਸੱਦੇ ’ਤੇ ਉਨ੍ਹਾਂ ਨੇ ਟੋਲ ਫਰੀ ਕਰ ਦਿੱਤਾ ਹੈ।

  ਭਾਰਤੀ ਕਿਸਾਨ ਯੂਨੀਅਨ ਨੌਜਵਾਨਾਂ ਦੇ ਨਾਲ ਖੜ੍ਹੀ ਹੈ। ਪਹਿਲਾਂ ਸਰਕਾਰ ਨੇ ਕਿਸਾਨਾਂ ਦੇ ਖਿਲਾਫ ਕਾਲੇ ਕਾਨੂੰਨ ਬਣਾਏ, ਹੁਣ ਉਹਨਾਂ ਦੇ ਪੁੱਤਰਾਂ ਖਿਲਾਫ ਇਹ ਗਲਤ ਸਾਜਿਸ਼ ਲਿਆਂਦੀ ਹੈ। ਕਿਸਾਨਾਂ ਨੇ ਦੱਸਿਆ ਕਿ 22 ਤਰੀਕ ਨੂੰ ਗੜ੍ਹੀ ਸਾਂਪਲਾ ਵਿਖੇ ਵੱਡੀ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਆਉਣ ਵਾਲੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ।

  ਦੱਸ ਦਈਏ ਕਿ ਅਗਨੀਪਥ ਯੋਜਨਾ ਦੇ ਵਿਰੋਧ 'ਚ ਕੁਝ ਸੰਗਠਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਕਾਰਨ ਰਾਜਾਂ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਹਰਿਆਣਾ ਦੇ ਕਈ ਜ਼ਿਲ੍ਹਿਆਂ, ਯੂਪੀ ਦੇ ਨੋਇਡਾ ਅਤੇ ਰਾਜਸਥਾਨ ਦੇ ਜੈਪੁਰ, ਦੇਸ਼ ਦੇ ਕਈ ਹੋਰ ਵੱਡੇ ਸ਼ਹਿਰਾਂ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕੀਤੀ ਗਈ ਹੈ।

  ਪਿਛਲੇ ਦਿਨੀਂ ਪ੍ਰਦਰਸ਼ਨਕਾਰੀਆਂ ਨੇ ਕਈ ਰਾਜਾਂ ਵਿੱਚ ਰੇਲਵੇ ਦੀਆਂ ਜਾਇਦਾਦਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਸੀ। ਕਈ ਥਾਵਾਂ 'ਤੇ ਰੇਲ ਪਟੜੀਆਂ ਨੂੰ ਵੀ ਨੁਕਸਾਨ ਪਹੁੰਚਿਆ। ਇਸ ਦੇ ਮੱਦੇਨਜ਼ਰ ਜੀਆਰਪੀ ਅਲਰਟ 'ਤੇ ਹੈ।

  ਇਸ ਦੌਰਾਨ ਕੁਝ ਖਾਪ ਪੰਚਾਇਤਾਂ ਵੀ ਨੌਜਵਾਨਾਂ ਦੇ ਹੱਕ ਵਿੱਚ ਨਿੱਤਰ ਆਈਆਂ ਹਨ ਅਤੇ ਧਰਨੇ ਨੂੰ ਸਮਰਥਨ ਦਿੰਦਿਆਂ ਕਿਸਾਨ ਅੰਦੋਲਨ ਦੀ ਤਰਜ਼ ’ਤੇ ਸ਼ਾਂਤਮਈ ਅੰਦੋਲਨ ਕਰਨ ਦਾ ਫੈਸਲਾ ਕੀਤਾ। ਇੱਥੇ ਖਾਪਾਂ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਅੰਦੋਲਨ ਨੂੰ ਕਿਸਾਨ ਅੰਦੋਲਨ ਦੀ ਤਰਜ਼ 'ਤੇ ਅੱਗੇ ਵਧਾਇਆ ਜਾਵੇਗਾ।

  ਧਰਨਾਕਾਰੀਆਂ ਨੇ ਸਪੱਸ਼ਟ ਕੀਤਾ ਕਿ ਕੇਂਦਰੀ ਪੱਧਰ ’ਤੇ ਕਮੇਟੀ ਦਾ ਗਠਨ ਕਰਕੇ ਉਹ ਆਉਣ ਵਾਲੇ ਅੰਦੋਲਨ ਨੂੰ ਅੱਗੇ ਤੋਰਦਿਆਂ ਆਰ ਪਾਰ ਦੀ ਲੜਾਈ ਲੜਨਗੇ।
  Published by:Gurwinder Singh
  First published:

  Tags: Agneepath Scheme, Kisan andolan

  ਅਗਲੀ ਖਬਰ