Home /News /national /

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ 29 ਨੂੰ ਸੰਸਦ ਤੱਕ ਟਰੈਕਟਰ ਮਾਰਚ ਸਣੇ ਵੱਡੇ ਫੈਸਲੇ

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ 29 ਨੂੰ ਸੰਸਦ ਤੱਕ ਟਰੈਕਟਰ ਮਾਰਚ ਸਣੇ ਵੱਡੇ ਫੈਸਲੇ

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 29 ਨੂੰ ਸੰਸਦ ਤੱਕ ਟਰੈਕਟਰ ਮਾਰਚ ਸਣੇ ਵੱਡੇ ਫੈਸਲੇ

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 29 ਨੂੰ ਸੰਸਦ ਤੱਕ ਟਰੈਕਟਰ ਮਾਰਚ ਸਣੇ ਵੱਡੇ ਫੈਸਲੇ

  • Share this:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਐਤਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਕਾਨੂੰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਕੁਝ ਫੈਸਲੇ ਲਏ ਗਏ ਹਨ। ਪਹਿਲਾਂ ਤੋਂ ਨਿਰਧਾਰਤ ਪ੍ਰੋਗਰਾਮ ਚੱਲਦੇ ਰਹਿਣਗੇ। 27 ਨਵੰਬਰ ਨੂੰ ਮੁੜ ਸਾਂਝੇ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਜੋ ਵੀ ਮੰਗਾਂ ਰਹਿ ਗਈਆਂ ਹਨ, ਉਨ੍ਹਾਂ 'ਤੇ ਪ੍ਰਧਾਨ ਮੰਤਰੀ ਨੂੰ ਖੁੱਲ੍ਹਾ ਪੱਤਰ ਲਿਖਿਆ ਜਾਵੇਗਾ।

ਅੱਜ ਸਿੰਘੂ ਬਾਰਡਰ 'ਤੇ ਐਸਕੇਐਮ ਦੀ ਮੀਟਿੰਗ ਕਰੀਬ ਤਿੰਨ ਘੰਟੇ ਚੱਲੀ। ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਲਏ ਫੈਸਲਿਆਂ ਦੀ ਜਾਣਕਾਰੀ ਦਿੱਤੀ। ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੀਐਮ ਮੋਦੀ ਵੱਲੋਂ ਖੇਤੀ ਕਾਨੂੰਨ ਨੂੰ ਵਾਪਸ ਲੈਣ ਬਾਰੇ ਚਰਚਾ ਹੋਈ।

SKM ਨੇ ਅੱਗੇ ਦੀ ਰਣਨੀਤੀ ਬਣਾਈ ਹੈ। ਜਿਸ ਤਹਿਤ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਖੁੱਲਾ ਪੱਤਰ ਲਿਖਾਂਗੇ ਜਿਸ ਵਿੱਚ ਐਮ.ਐਸ.ਪੀ., ਬਿਜਲੀ ਸੋਧ ਬਿੱਲ, ਕਿਸਾਨਾਂ 'ਤੇ ਦਰਜ ਕੇਸ ਅਤੇ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੀ ਮੌਤ ਬਾਰੇ ਕੀ ਫੈਸਲੇ ਲੈਣਗੇ, ਪੁੱਛਿਆ ਜਾਵੇਗਾ।

ਮੀਟਿੰਗ ਤੋਂ ਬਾਅਦ ਰਾਜੇਵਾਲ ਨੇ ਕਿਹਾ ਕਿ ਅਸੀਂ ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਸਾਂਝੇ ਕਿਸਾਨ ਮੋਰਚਾ ਵੱਲੋਂ ਪਹਿਲਾਂ ਜੋ ਪ੍ਰੋਗਰਾਮ ਤੈਅ ਕੀਤੇ ਗਏ ਸਨ, ਉਹ ਅੱਗੇ ਵੀ ਜਾਰੀ ਰਹਿਣਗੇ। 27 ਤਰੀਕ ਨੂੰ ਫਿਰ ਤੋਂ ਕਿਸਾਨ ਮੋਰਚਾ ਦੀ ਮੀਟਿੰਗ ਹੋਵੇਗੀ। ਬਾਕੀ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ 29 ਨਵੰਬਰ ਨੂੰ ਸੰਸਦ ਤੱਕ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਰਾਲੀ ਕਾਨੂੰਨ, ਬਿਜਲੀ ਬਿੱਲ, ਐਮਐਸਪੀ ਕਾਨੂੰਨ ਬਾਰੇ ਸਰਕਾਰ ਨੂੰ ਖੁੱਲ੍ਹਾ ਪੱਤਰ ਲਿਖਾਂਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਦੇ ਬਾਵਜੂਦ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਜਾਰੀ ਰੱਖਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਐਤਵਾਰ ਨੂੰ ਮੀਟਿੰਗ ਕੀਤੀ ਅਤੇ ਫੈਸਲਾ ਕੀਤਾ ਕਿ ਅੰਦੋਲਨ ਲਈ ਪਹਿਲਾਂ ਤੈਅ ਕੀਤੇ ਗਏ ਪ੍ਰੋਗਰਾਮ ਜਾਰੀ ਰਹਿਣਗੇ। 22 ਨਵੰਬਰ ਨੂੰ ਲਖਨਊ 'ਚ ਮਹਾਪੰਚਾਇਤ, 26 ਨਵੰਬਰ ਨੂੰ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ 'ਤੇ ਸਾਰੇ ਮੋਰਚਿਆਂ 'ਤੇ ਭੀੜ ਵਧਾਈ ਜਾਵੇਗੀ ਅਤੇ 29 ਨਵੰਬਰ ਨੂੰ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ 'ਤੇ ਸੰਸਦ ਵੱਲ ਮਾਰਚ ਕੀਤਾ ਜਾਵੇਗਾ।

Published by:Gurwinder Singh
First published:

Tags: Agricultural law, Bharti Kisan Union, Kisan andolan, Modi government