ਮੌਨਸੂਨ ਦੀ ਉਡੀਕ ਖਤਮ ਹੋ ਗਈ ਹੈ। ਮੌਸਮ ਵਿਭਾਗ ਮੁਤਾਬਕ ਦੱਖਣੀ-ਪੱਛਮੀ ਮਾਨਸੂਨ ਨੇ ਦੇਸ਼ 'ਚ ਦਸਤਕ ਦੇ ਦਿੱਤੀ ਹੈ। ਵਿਭਾਗ ਨੇ ਐਤਵਾਰ ਨੂੰ ਇਸ ਦੀ ਪੁਸ਼ਟੀ ਕੀਤੀ।
ਵਿਭਾਗ ਨੇ ਟਵੀਟ ਕਰਕੇ ਕਿਹਾ ਕਿ ਆਮਤੌਰ 'ਤੇ ਦੱਖਣ-ਪੱਛਮੀ ਮਾਨਸੂਨ ਦੇਸ਼ 'ਚ 1 ਜੂਨ ਨੂੰ ਆਉਂਦਾ ਹੈ ਪਰ ਇਸ ਵਾਰ ਇਸ ਨੇ 29 ਮਈ ਨੂੰ ਹੀ ਦਸਤਕ ਦਿੱਤੀ ਹੈ। ਇਸ ਤਰ੍ਹਾਂ ਇਹ ਆਪਣੀ ਆਮ ਆਮਦ ਤੋਂ ਤਿੰਨ ਦਿਨ ਪਹਿਲਾਂ ਕੇਰਲ ਪਹੁੰਚ ਗਿਆ ਹੈ।
ਮੌਸਮ ਵਿਭਾਗ ਨੇ ਕਿਹਾ ਹੈ ਕਿ ਮੌਨਸੂਨ ਅੱਜ ਤਿੰਨ ਦਿਨ ਪਹਿਲਾਂ ਕੇਰਲ ਪੁੱਜ ਗਿਆ ਹੈ। ਆਮ ਤੌਰ ’ਤੇ ਮੌਨਸੂਨ ਕੇਰਲ ਪਹਿਲੀ ਜੂਨ ਨੂੰ ਪੁੱਜ ਕੇ ਭਾਰਤ ਵਿੱਚ ਆਪਣੀ ਦਸਤਕ ਦਿੰਦਾ ਹੈ।
ਇਸ ਦੌਰਾਨ ਅਗਲੇ 4 ਤੋਂ 5 ਦਿਨਾਂ ਦੌਰਾਨ ਦੇਸ਼ ਭਰ ਵਿੱਚ ਗਰਮੀ ਤੋਂ ਰਾਹ ਮਿਲੇਗੀ। ਮੌਸਮ ਏਜੰਸੀ ਨੇ ਕਿਹਾ ਕਿ ਅਗਲੇ 3 ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 2-3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਸੇ ਤਰ੍ਹਾਂ ਅਗਲੇ 2 ਦਿਨਾਂ ਦੌਰਾਨ ਭਾਰਤ ਦੇ ਮੱਧ ਹਿੱਸੇ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦਾ ਵਾਧਾ ਹੋਵੇਗਾ। ਪੱਛਮੀ ਗੜਬੜੀ ਦੇ ਪ੍ਰਭਾਵ ਹੇਠ, ਅਗਲੇ 5 ਦਿਨਾਂ ਦੌਰਾਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਈ੍ ਗਰਜ਼-ਤੂਫ਼ਾਨ ਜਾਂ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਪੰਜਾਬ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
ਅਰਬ ਸਾਗਰ ਤੋਂ ਆਉਣ ਵਾਲੀਆਂ ਪੱਛਮੀ ਹਵਾਵਾਂ ਦੇ ਪ੍ਰਭਾਵ ਕਾਰਨ ਕੇਰਲ, ਤੇਲੰਗਾਨਾ, ਤਾਮਿਲਨਾਡੂ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਸਮੇਤ ਭਾਰਤ ਦੇ ਕਈ ਦੱਖਣੀ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ, 'ਅਗਲੇ 5 ਦਿਨਾਂ ਦੌਰਾਨ ਕੇਰਲ ਅਤੇ ਮਾਹੇ ਅਤੇ ਲਕਸ਼ਦੀਪ ਵਿੱਚ ਗਰਜ ਨਾਲ ਹਲਕੀ/ਦਰਮਿਆਨੀ ਬਾਰਿਸ਼ ਅਤੇ ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਮੀਂਹ ਦੀ ਬਹੁਤ ਸੰਭਾਵਨਾ ਹੈ। ਕੇਰਲ ਅਤੇ ਮਹੇ ਵਿੱਚ 28 ਮਈ-01 ਜੂਨ ਦੌਰਾਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਲਕਸ਼ਦੀਪ ਵਿੱਚ 30 ਮਈ ਨੂੰ ਮੀਂਹ ਪੈ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heavy rain fall, Monsoon, Monsoon in india