ਅੰਬਾਲਾ : ਅੰਬਾਲਾ ਦੇ ਐਸਪੀ ਨੇ ਰਿਸ਼ਵਤ ਦੇ ਮਾਮਲੇ ਵਿੱਚ ਫਸੇ ਸਬ-ਇੰਸਪੈਕਟਰ ਨੂੰ ਬਰਖਾਸਤ ਕਰ ਦਿੱਤਾ ਹੈ। ਵਿਜੀਲੈਂਸ ਟੀਮ ਨੇ ਸਬ ਇੰਸਪੈਕਟਰ ਰਿਸ਼ੀਪਾਲ ਨੂੰ ਸਾਹਾ ਥਾਣੇ ਵਿੱਚ ਦਰਜ ਇੱਕ ਮਾਮਲੇ ਵਿੱਚ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਸੀ। ਅੰਬਾਲਾ ਦੇ ਐਸਪੀ ਅਨੁਸਾਰ ਸਬ-ਇੰਸਪੈਕਟਰ ਨੇ ਵਿਭਾਗ ਦੇ ਅਕਸ ਨੂੰ ਖ਼ਰਾਬ ਕਰਨ ਦਾ ਕੰਮ ਕੀਤਾ ਹੈ, ਇਸ ਦੇ ਨਾਲ ਹੀ ਐਸਪੀ ਅੰਬਾਲਾ ਨੇ ਵਿਭਾਗ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਖਿਲਾਫ ਰਿਸ਼ਵਤਖੋਰੀ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਉਸਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਦੱਸ ਦੇਈਏ ਕਿ ਸਬ-ਇੰਸਪੈਕਟਰ ਰਿਸ਼ੀਪਾਲ ਨੂੰ ਅੰਬਾਲਾ ਵਿਜੀਲੈਂਸ ਟੀਮ ਨੇ 30 ਮਾਰਚ ਨੂੰ ਸਾਹਾ ਥਾਣੇ ਵਿੱਚ ਦਰਜ ਇੱਕ ਮਾਮਲੇ ਵਿੱਚ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਹੁਣ ਅੰਬਾਲਾ ਦੇ ਐਸਪੀ ਵੱਲੋਂ ਸਬ-ਇੰਸਪੈਕਟਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਅੰਬਾਲਾ ਦੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਅਨੁਸਾਰ ਸਬ-ਇੰਸਪੈਕਟਰ ਪੁਲਿਸ ਦਾ ਅਕਸ ਖਰਾਬ ਕਰਨ ਦਾ ਕੰਮ ਕਰ ਰਿਹਾ ਸੀ।
ਜਾਣਕਾਰੀ ਦਿੰਦੇ ਹੋਏ ਅੰਬਾਲਾ ਦੇ ਐਸਪੀ ਨੇ ਦੱਸਿਆ ਕਿ ਸਾਹਾ ਥਾਣੇ ਵਿੱਚ ਬਤੌਰ ਆਈਓ ਤਾਇਨਾਤ ਸਬ-ਇੰਸਪੈਕਟਰ ਰਿਸ਼ੀਪਾਲ ਨੂੰ ਵਿਜੀਲੈਂਸ ਟੀਮ ਨੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਸੀ, ਜਿਸ 'ਤੇ ਕਾਰਵਾਈ ਕਰਦਿਆਂ ਉਸ ਨੇ ਸਬ ਇੰਸਪੈਕਟਰ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਬ-ਇੰਸਪੈਕਟਰ ਪਹਿਲਾਂ ਵੀ ਰਿਸ਼ਵਤਖੋਰੀ ਦੇ ਕੇਸ ਵਿੱਚ ਸ਼ਾਮਲ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਖ਼ਿਲਾਫ਼ ਵੀ ਅਜਿਹੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਦੱਸ ਦੇਈਏ ਕਿ ਰਿਸ਼ੀਪਾਲ ਦਾ ਨਾਮ 12 ਦਸੰਬਰ 2021 ਨੂੰ ਸਾਹਾ ਥਾਣੇ ਵਿੱਚ ਰੁਪਏ ਦੀ ਮੰਗ ਕਰਨ ਦੇ ਮਾਮਲੇ ਵਿੱਚ ਸਾਹਮਣੇ ਆਇਆ ਸੀ। ਇਸੇ ਤਰ੍ਹਾਂ ਥਾਣਾ ਸਦਰ ਵਿੱਚ ਭ੍ਰਿਸ਼ਟਾਚਾਰ ਦੀ ਧਾਰਾ 7 ਤਹਿਤ 3 ਨਵੰਬਰ 2019 ਨੂੰ ਦਰਜ ਹੋਏ ਕੇਸ ਵਿੱਚ ਸਬ-ਇੰਸਪੈਕਟਰ ’ਤੇ 50 ਹਜ਼ਾਰ ਰੁਪਏ ਦੀ ਮੰਗ ਕਰਨ ਦਾ ਦੋਸ਼ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ambala, Corruption, Haryana, Police