26 ਜਨਵਰੀ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ, ਜੈਸ਼ ਦੇ 5 ਅੱਤਵਾਦੀ ਗ੍ਰਿਫਤਾਰ

News18 Punjabi | News18 Punjab
Updated: January 16, 2020, 7:35 PM IST
share image
26 ਜਨਵਰੀ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ, ਜੈਸ਼ ਦੇ 5 ਅੱਤਵਾਦੀ ਗ੍ਰਿਫਤਾਰ
26 ਜਨਵਰੀ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ, ਜੈਸ਼ ਦੇ 5 ਅੱਤਵਾਦੀ ਗ੍ਰਿਫਤਾਰ

  • Share this:
  • Facebook share img
  • Twitter share img
  • Linkedin share img
ਜੰਮੂ ਕਸ਼ਮੀਰ ਪੁਲਿਸ ਨੂੰ ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਸਫਲਤਾ ਮਿਲੀ ਹੈ। ਸ੍ਰੀਨਗਰ ਤੋਂ ਪੁਲਿਸ ਨੇ ਜੈਸ਼-ਏ-ਮੁਹੰਮਦ ਦੇ 5 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ 26 ਜਨਵਰੀ ਤੋਂ ਪਹਿਲਾਂ ਉਹ ਕਿਸੇ ਵੱਡੀ ਅੱਤਵਾਦੀ ਘਟਨਾ ਦੀ ਕੋਸ਼ਿਸ਼ ਕਰ ਰਹੇ ਸਨ। ਪਰ ਪੁਲਿਸ ਨੇ ਸਮੇਂ ਸਿਰ ਇਸ ਸਾਜਿਸ਼ ਨੂੰ ਨਾਕਾਮ ਕਰ ਦਿੱਤਾ।

ਪੁਲਿਸ ਨੇ ਦੱਸਿਆ ਕਿ ਫੜੇ ਗਏ ਅੱਤਵਾਦੀਆਂ ‘ਤੇ ਹਜ਼ਰਤਬਾਲ ‘ਚ ਧਮਾਕੇ ਕਰਵਾਉਣ ਦਾ ਦੋਸ਼ ਹੈ। ਦੱਸ ਦੇਈਏ ਕਿ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਹਟਾਉਣ ਤੋਂ ਬਾਅਦ ਅੱਤਵਾਦੀ ਲਗਾਤਾਰ ਕਸ਼ਮੀਰ ਵਿਚ ਗੜਬੜੀ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਸੁਰੱਖਿਆ ਬਲਾਂ ਦੀ ਚੌਕਸੀ ਕਾਰਨ ਉਨ੍ਹਾਂ ਦੀਆਂ ਯੋਜਨਾਵਾਂ ਹੁਣ ਤੱਕ ਅਸਫਲ ਰਹੀਆਂ ਹਨ।

ਜੰਮੂ ਕਸ਼ਮੀਰ ਪੁਲਿਸ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ, ਸ਼੍ਰੀਨਗਰ ਪੁਲਿਸ ਨੇ ਜੈਸ਼ ਦੇ ਅੱਤਵਾਦੀ ਮੈਡਿਊਲ ਨੂੰ ਨਸ਼ਟ ਕਰਕੇ ਵੱਡੀ ਸਫਲਤਾ ਹਾਸਲ ਕੀਤੀ। ਪੁਲਿਸ ਨੇ ਪੰਜ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ, ਉਹ ਗਣਤੰਤਰ ਦਿਵਸ ਤੋਂ ਪਹਿਲਾਂ ਸਾਜਿਸ਼ ਰਚ ਰਹੇ ਸਨ। ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ਦੇ ਨਾਮ ਏਜਾਜ਼ ਅਹਿਮਦ, ਉਮਰ ਹਮੀਦ ਸ਼ੇਖ, ਇਮਤਿਆਜ਼ ਅਹਿਮਦ, ਸਾਹਿਲ ਫਾਰੂਕ, ਨਸੀਰ ਅਹਿਮਦ ਮੀਰ ਹਨ। ਇਨ੍ਹਾਂ ਵਿੱਚੋਂ ਚਾਰ ਅੱਤਵਾਦੀ ਹਜ਼ਰਤਬਲ ਦੇ ਹਨ।


ਪੁਲਿਸ ਅਨੁਸਾਰ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਵਿਸਫੋਟਕ ਸਮੱਗਰੀ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵਿੱਚ 143 ਜੈਲੇਟਿਨ ਸਟਿਕਸ, ਇੱਕ ਸਲੇਂਸਰ, 42 ਡੀਟੋਨੇਟਰ, ਵਾਕੀ ਟੌਕੀ ਨਾਲ ਰਿਮੋਟ, ਆਈਈਡੀ ਅਤੇ ਤਿੰਨ ਪੈਕੇਟ ਵਿਸਫੋਟਕ ਸ਼ਾਮਲ ਹਨ।

ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਵਿਅਕਤੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇੱਕ ਪੁਲਿਸ ਬੁਲਾਰੇ ਨੇ ਕਿਹਾ ਕਿ ਉਕਤ ਵਿਅਕਤੀ ਦੀ ਪਹਿਚਾਣ ਇਸ਼ਫਾਕ ਅਹਿਮਦ ਦਾਰ ਉਰਫ ਮਹਿਦ ਵਜੋਂ ਹੋਈ ਹੈ ਜੋ ਪੁਲਵਾਮਾ ਜ਼ਿਲ੍ਹੇ ਦੇ ਡੰਗਰਪੋਰਾ ਪਦਗਾਮਪੋਰਾ ਦਾ ਰਹਿਣ ਵਾਲਾ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਹ ਡਾਰ ਖੇਤਰ ਦੇ ਨਾਗਰਿਕਾਂ ਨੂੰ ਡਰਾਉਣ ਅਤੇ ਧਮਕਾਉਣ ਅਤੇ ਅਵੰਤੀਪੋਰਾ ਵਿੱਚ ਕੰਮ ਕਰ ਰਹੇ ਲਸ਼ਕਰ-ਏ-ਤੋਇਬਾ ਅੱਤਵਾਦੀਆਂ ਦੀ ਮਦਦ ਕਰਨ ਵਿੱਚ ਸ਼ਾਮਲ ਸੀ।

 

 
First published: January 16, 2020
ਹੋਰ ਪੜ੍ਹੋ
ਅਗਲੀ ਖ਼ਬਰ