ਵਿਸ਼ਵ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ (Crude Price Hike) 'ਚ ਲਗਾਤਾਰ ਵਾਧੇ ਦੇ ਬਾਵਜੂਦ ਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ (Petrol Diesel Price) ਨਹੀਂ ਕੀਤਾ ਜਾ ਰਿਹਾ ਹੈ। ਇਸ ਦਾ ਮੁੱਖ ਕਾਰਨ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।
ਇਸ ਦਾ ਅਸਰ ਤੇਲ ਕੰਪਨੀਆਂ ਦੀ ਕਮਾਈ 'ਤੇ ਪੈ ਰਿਹਾ ਹੈ। ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਹੀਂ ਵਧਾ ਰਹੀਆਂ ਹਨ। ਮਾਹਿਰਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਬਾਅਦ ਤੇਲ ਕੰਪਨੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 5-6 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਸਕਦੀਆਂ ਹਨ।
ਮਾਹਿਰਾਂ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਨਾ ਹੋਣ ਕਾਰਨ ਕੰਪਨੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਅਜਿਹੇ 'ਚ ਉਨ੍ਹਾਂ ਲਈ ਕੀਮਤਾਂ 'ਚ 5-6 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨਾ ਜ਼ਰੂਰੀ ਹੋ ਗਿਆ ਹੈ।
ਮਾਹਿਰਾਂ ਮੁਤਾਬਕ ਜੇਕਰ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਉੱਚੀਆਂ ਰਹਿੰਦੀਆਂ ਹਨ ਤਾਂ ਪੰਜ ਰਾਜਾਂ 'ਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਨਿਸ਼ਚਿਤ ਤੌਰ 'ਤੇ ਵਾਧਾ ਹੋਵੇਗਾ।
ਜਾਣੋ ਕੀਮਤਾਂ ਕਿਵੇਂ ਪ੍ਰਭਾਵਿਤ ਹੁੰਦੀਆਂ ਹਨ
ICICI ਸਕਿਓਰਿਟੀਜ਼ (ICICI Securities) ਦੇ ਵਿਸ਼ਲੇਸ਼ਕ ਪ੍ਰਬਲ ਸੇਨ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਦਾ ਅਸਰ ਘਰੇਲੂ ਬਾਜ਼ਾਰ 'ਤੇ ਵੀ ਦਿਖਾਈ ਦੇ ਰਿਹਾ ਹੈ।
ਜੇਕਰ ਗਲੋਬਲ ਬਾਜ਼ਾਰ 'ਚ ਕੱਚਾ ਤੇਲ ਇਕ ਡਾਲਰ ਪ੍ਰਤੀ ਬੈਰਲ ਮਹਿੰਗਾ ਹੁੰਦਾ ਹੈ ਤਾਂ ਘਰੇਲੂ ਬਾਜ਼ਾਰ 'ਚ ਇਸ ਦੀ ਕੀਮਤ 45-47 ਪੈਸੇ ਪ੍ਰਤੀ ਲੀਟਰ ਵਧ ਜਾਂਦੀ ਹੈ। ਪਰ ਵਿਦੇਸ਼ੀ ਬਾਜ਼ਾਰਾਂ 'ਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਦੀਵਾਲੀ ਤੋਂ ਬਾਅਦ ਘਰੇਲੂ ਬਾਜ਼ਾਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।
ਇਸ ਦਾ ਕਾਰਨ ਵਿਧਾਨ ਸਭਾ ਚੋਣਾਂ ਮੰਨਿਆ ਜਾ ਰਿਹਾ ਹੈ। ਨਵੰਬਰ ਤੋਂ ਕੱਚੇ ਤੇਲ ਦੀ ਕੀਮਤ 25 ਡਾਲਰ ਪ੍ਰਤੀ ਬੈਰਲ ਹੋ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Petrol, Petrol and diesel, Petrol Pump