Home /News /national /

Sukhbir Badal Attacked: ਸੁਖਬੀਰ ਬਾਦਲ ਦੀ ਗੱਡੀ 'ਤੇ ਹਮਲਾ, ਅਕਾਲੀ ਵਰਕਰਾਂ 'ਤੇ ਹੋਈ ਫਾਇਰਿੰਗ

Sukhbir Badal Attacked: ਸੁਖਬੀਰ ਬਾਦਲ ਦੀ ਗੱਡੀ 'ਤੇ ਹਮਲਾ, ਅਕਾਲੀ ਵਰਕਰਾਂ 'ਤੇ ਹੋਈ ਫਾਇਰਿੰਗ

Sukhbir Badal Attacked: ਸੁਖਬੀਰ ਬਾਦਲ ਦੀ ਗੱਡੀ 'ਤੇ ਹਮਲਾ, ਅਕਾਲੀ ਵਰਕਰਾਂ 'ਤੇ ਹੋਈ ਫਾਇਰਿੰਗ

Sukhbir Badal Attacked: ਸੁਖਬੀਰ ਬਾਦਲ ਦੀ ਗੱਡੀ 'ਤੇ ਹਮਲਾ, ਅਕਾਲੀ ਵਰਕਰਾਂ 'ਤੇ ਹੋਈ ਫਾਇਰਿੰਗ

Sukhbir Badal Attacked: ਨਗਰ ਕੌਂਸਲ ਦੀ ਚੋਣ ਵਿੱਚ ਅੱਜ ਜਲਾਲਾਬਾਦ ਵਿੱਚ ਅਕਾਲੀ ਦਲ ਦੇ ਉਮੀਦਵਾਰ ਦੀ ਨਾਮਜ਼ਦਗੀ ਪ੍ਰਕਿਰਿਆ ਹੋਣੀ ਸੀ। ਇਸ ਦੇ ਸਬੰਧ ਵਿਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੀ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਉਸ 'ਤੇ ਹਮਲਾ ਕੀਤਾ ਗਿਆ।

  • Share this:
    ਚੰਡੀਗੜ੍ਹ : ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਜਲਾਲਾਬਾਦ ਵਿੱਚ ਤਣਾਅ ਵਾਲਾ ਮਾਹੌਲ ਪੈਦਾ ਹੋ ਗਿਆ ਹੈ। ਇੱਥੇ ਅਕਾਲੀ ਦਲ ਦੇ ਉਮੀਦਵਾਰ ਨੂੰ ਨਾਮਜ਼ਦ ਕਰਨ ਪਹੁੰਚੇ ਆਗੂ ਸੁਖਬੀਰ ਬਾਦਲ ‘ਤੇ ਹਮਲਾ ਹੋਇਆ ਹੈ। ਇਸ ਸਮੇਂ ਦੌਰਾਨ ਉਸ ਦੀ ਕਾਰ ਨੂੰ ਨੁਕਸਾਨ ਪਹੁੰਚਿਆ। ਇਸ ਦੇ ਨਾਲ ਹੀ ਬਦਮਾਸ਼ਾਂ ਦੀ ਤਰਫੋਂ ਅਕਾਲੀ ਦਲ ਦੇ ਵਰਕਰਾਂ 'ਤੇ ਗੋਲੀਆਂ ਚਲਾਉਣ ਦੀਆਂ ਵੀ ਖ਼ਬਰਾਂ ਹਨ। ਇਸ ਘਟਨਾ ਤੋਂ ਬਾਅਦ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਲੜਾਈ ਹੋ ਗਈ।

    ਨਗਰ ਕੌਂਸਲ ਦੀ ਚੋਣ ਵਿੱਚ ਅੱਜ ਜਲਾਲਾਬਾਦ ਵਿੱਚ ਅਕਾਲੀ ਦਲ ਦੇ ਉਮੀਦਵਾਰ ਦੀ ਨਾਮਜ਼ਦਗੀ ਪ੍ਰਕਿਰਿਆ ਹੋਣੀ ਸੀ। ਇਸ ਦੇ ਸਬੰਧ ਵਿਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੀ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਉਸ 'ਤੇ ਹਮਲਾ ਕੀਤਾ ਗਿਆ। ਅਕਾਲੀ ਦਲ ਨੇ ਕਾਂਗਰਸ ਉੱਤੇ ਇਸ ਹਮਲੇ ਦਾ ਦੋਸ਼ ਲਗਾਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਝਗੜੇ ਕਾਰਨ ਪੱਥਰਬਾਜ਼ੀ ਅਤੇ ਫਾਇਰਿੰਗ ਹੋਈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਅਕਾਲੀ ਵਰਕਰਾਂ ਨੂੰ ਗੋਲੀਆਂ ਮਾਰੀਆਂ ਗਈਆਂ ਹਨ।



    ਭੀੜ ਨੇ ਬਾਦਲ ਦੀ ਕਾਰ 'ਤੇ ਹਮਲਾ ਵੀ ਕੀਤਾ ਹੈ। ਹਾਲਾਂਕਿ, ਪੱਥਰਬਾਜ਼ੀ ਦੌਰਾਨ ਬਾਦਲ ਕਾਰ ਵਿਚ ਮੌਜੂਦ ਨਹੀਂ ਸਨ। ਉਨ੍ਹਾਂ ਨੂੰ ਸੁਰੱਖਿਅਤ ਜਗ੍ਹਾ ਲਿਜਾਇਆ ਗਿਆ। ਇਸ ਸਮੇਂ ਦੌਰਾਨ, ਅਕਾਲੀ ਦਲ ਦੇ ਦੋ ਮੈਂਬਰ ਜ਼ਖਮੀ ਹੋਏ ਹਨ। ਪਾਰਟੀ ਨੇ ਕਾਂਗਰਸ ‘ਤੇ ਨਾਮਜ਼ਦਗੀ ਪੱਤਰ ਦਾਖਲ ਕਰਨ‘ ਤੇ ਰੋਕ ਲਗਾਉਣ ਦਾ ਦੋਸ਼ ਲਾਇਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਕਾਂਗਰਸ ਸਾਨੂੰ ਨਾਮਜ਼ਦ ਕਰਨ ਤੋਂ ਰੋਕਣਾ ਚਾਹੁੰਦੀ ਸੀ। ਇਹ ਹਮਲਾ ਇਸ ਕਾਰਨ ਕੀਤਾ ਗਿਆ ਹੈ।

    ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਵਰਕਰਾਂ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਦੀ ਕੀਤੀ ਜ਼ੋਰਦਾਰ ਨਿਖੇਧੀ

    ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜਲਾਲਾਬਾਦ ਵਿਚ ਪੁਲਿਸ ਦੀ ਹਮਾਇਤ ਪ੍ਰਾਪਤ ਕਾਂਗਰਸੀ ਗੁੰਡਿਆਂ ਵੱਲੋਂ ਅਕਾਲੀ ਵਰਕਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਢਹਿ ਢੇਰੀ ਹੋਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ।

    ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਜਾਨ ਲੈਣ ਲਈ ਸੋਚੀ ਸਮਝਿਆ ਹਮਲਾ ਹੈ ਤੇ ਜਲਾਲਾਬਾਦ ਪੁਲਿਸ ਇਸ ਅਪਰਾਧ ਵਿਚ ਆਪ ਇਸ ਵਿਚ ਹਿੱਸੇਦਾਰ ਸੀ ਜਿਸਨੇ ਹਮਲਾਵਰਾਂ ਨੂੰ ਰੋਕਣ ਦਾ ਕੋਈ ਯਤਨ ਨਹੀਂ ਕੀਤਾ।

    ਡਾ. ਚੀਮਾ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਉਚ ਪੱਧਰੀ ਨਿਆਂਇਕ ਜਾਂਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦੀਨਿਗਰਾਨ ਹੇਠ ਹੋਣੀ ਚਾਹੀਦੀ ਹੈ ਕਿਉਂਕਿ ਇਹ ਘਿਨੌਣਾ ਅਪਰਾਧ ਸਰਕਾਰ ਦੀ ਸ਼ਹਿ ’ਤੇ ਕੀਤਾ ਗਿਆ ਹੈ।

    ਡਾ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੋਕਤੰਤਰਦਾ ਕਤਲ ਹੋ ਗਿਆ ਹੈ ਕਿਉਂਕਿ ਅਪਰਾਧੀ ਖੁਦ ਮਨਮਰਜੀ ਮੁਤਾਬਕ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਲਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੁੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ। ਉਹਨਾਂ ਨੇ ਮੁੱਖ ਮੰਤਰੀ ’ਤੇ ਸੁਬੇ ਵਿਚ ਸ਼ਾਂਤੀ ਤੇਫਿਰਕੂ ਸਦਪਾਵਨਾ ਭੰਗ ਹੋਣ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣ ਦਾ ਦੋਸ਼ ਲਾਇਆ।

    ਡਾ. ਚੀਮਾ ਨੇ ਕਿਹਾ ਕਿ ਅੱਜ ਦੀ ਘਟਨਾ ਸੂਬੇ ਵਿਚ ਜੰਮਲਾ ਰਾਜ ਦਾ ਸਿਖ਼ਰ ਹੈ ਜਿਥੇ ਕਾਂਗਰਸ ਦੀ ਅਗਵਾਈ ਵਾਲੇ ਮਾਫੀਆ ਤੇ ਗੁੰਡਿਆਂ ਨੇ ਹੀ ਸੂਬੇ ’ਤੇ ਕਬਜ਼ਾ ਕਰ ਲਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨਾ ਸਿਰਫ ਇਸ ਮਾਫੀਆ ਅੱਗੇ ਬੇਵੱਸ ਦਿਸ ਰਹੇ ਹਨ ਬਲਕਿ ਅਜਿਹਾ ਜਾਪਦਾ ਹੈ ਕਿ ਉਹਨਾਂ ਨੇ ਪੁਲਿਸ ਨੁੰ ਵੀ ਇਹਨਾਂ ਖਿਲਾਫ ਕਾਰਵਾਈ ਕਰਨ ਦੀ ਹਦਾਇਤ ਕੀਤੀ ਹੈ।

    ਕਾਂਗਰਸੀ ਵਿਧਾਇਕ ਦੇ ਪੁੱਤਰ ਤੇ ਲਾਏ ਗੰਭੀਰ ਇਲਜ਼ਾਮ-

    ਅਕਾਲੀ ਆਗੂ ਨੇ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਦੇ ਪੁੱਤਰ ਦੀ ਅਗਵਾਈ ਹੇਠ ਫਾਇਰਿੰਗ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਗੋਲੀਆਂ ਲੱਗਣ ਨਾਲ ਤਿੰਨ ਅਕਾਲੀ ਵਰਕਰ ਜ਼ਖ਼ਮੀ ਹੋਏ ਹਨ। ਡਾ. ਚੀਮਾ ਨੇ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਇਹਨਾ ਹਾਲਾਤਾਂ ਵਿਚ ਆਜ਼ਾਦ ਤੇ ਨਿਰਪੱਖ ਮਿਉਂਸਪਲ ਚੋਣਾਂ ਹੋਣੀਆਂ ਸੰਭਵ ਨਹੀਂ ਹਨ। ਉਹਨਾਂ ਕਿਹਾ ਕਿ ਸੂਬਾ ਚੋਣ ਕਮਿਸ਼ਨ ਵੀ ਇਹਨਾਂ ਕਾਂਗਰਸੀ ਗੁੰਡਾ ਅਨਸਰਾਂ ਨੁੰ ਨਕੇਲਪਾਉਣ ਵਿਚ ਅਸਫਲ ਰਿਹਾ ਹੈ। ਅਕਾਲੀ ਦਲ ਨੇ ਮੰਗ ਕੀਤੀ ਕਿ ਸੂਬੇ ਵਿਚ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਜਾਵੇ ਤੇ ਕਿਹਾ ਕਿ ਪੰਜਾਬ ਪੁਲਿਸ ’ਤੇ ਆਪਣਾ ਫਰਜ਼ ਨਿਭਾਉਣ ਲਈ ਭਰੋਸਾ ਨਹੀਂ ਕੀਤਾ ਜਾ ਸਕਦਾ।

    ਡਾ.ਚੀਮਾ ਨੇ ਕਿਹਾ ਕਿ ਫਿਰੋਜ਼ਪੁਰ ਦੇ ਐਸ ਐਸ ਪੀ ਤੇ ਹੋਰ ਪੁਲਿਸ ਅਧਿਕਾਰੀ ਜੋ ਵੀ ਇਸ ਅਪਰਾਧ ਵਿਚ ਸ਼ਾਮਲ ਹਨ ਦੇ ਖਿਲਾਫ ਵੀ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
    Published by:Sukhwinder Singh
    First published:

    Tags: Attack, Car, Jalalabad, Local body elections, Shiromani Akali Dal, Sukhbir Badal

    ਅਗਲੀ ਖਬਰ