ਕੋਲਕਾਤਾ: ਭਿਆਨਕ ਚੱਕਰਵਾਤੀ ਤੂਫਾਨ ਅਮਫਾਨ ਨੇ ਬੁੱਧਵਾਰ ਪੱਛਮ ਬੰਗਾਲ ਅਤੇ ਉਡੀਸ਼ਾ ਵਿੱਚ ਕਾਫੀ ਤਬਾਹੀ ਮਚਾਈ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਤੂਫਾਨ ਕਾਰਨ ਬੰਗਾਲ ਵਿਚ 72 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਹਜ਼ਾਰਾਂ ਕਰੋੜਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ 5500 ਘਰ ਤਬਾਹ ਹੋਏ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅਮਫਾਨ ਤੂਫਾਨ 'ਤੇ ਕਿਹਾ ਕਿ ਉਨ੍ਹਾਂ ਨੇ ਪਹਿਲਾ ਅਜਿਹਾ ਸੰਕਟ ਕਦੀ ਨਹੀਂ ਦੇਖਿਆ। ਇਸ 'ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰਾਜ ਦੀ ਸਥਿਤੀ ਦਾ ਦੌਰਾ ਕਰਨ ਲਈ ਬੇਨਤੀ। ਮੌਸਮ ਵਿਭਾਗ ਦੇ ਅਨੁਸਾਰ ਤੂਫਾਨ 27 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਉੱਤਰ-ਉੱਤਰ ਪੂਰਬ ਵੱਲ ਵਧਿਆ ਹੈ। ਇਹ ਹੋਰ ਕਮਜ਼ੋਰ ਹੋਣ ਦੀ ਉਮੀਦ ਹੈ।
Have been seeing visuals from West Bengal on the devastation caused by Cyclone Amphan. In this challenging hour, the entire nation stands in solidarity with West Bengal. Praying for the well-being of the people of the state. Efforts are on to ensure normalcy.
— Narendra Modi (@narendramodi) May 21, 2020
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਬੰਗਾਲ ਵਿੱਚ ਆਏ ਤੂਫਾਨ ਕਾਰਨ ਹੋਈ ਤਬਾਹੀ ਦੀਆਂ ਤਸਵੀਰਾਂ ਵੇਖੀਆਂ। ਸਾਰਾ ਦੇਸ਼ ਬੰਗਾਲ ਦੇ ਨਾਲ ਖੜ੍ਹਾ ਹੈ। ਰਾਜ ਦੇ ਲੋਕਾਂ ਦੀ ਭਲਾਈ ਲਈ ਅਰਦਾਸ ਕਰਦੇ ਹਾਂ। ਪ੍ਰਭਾਵਤ ਲੋਕਾਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Super Cyclone Amphan