ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਨੂੰ ਵੀਆਈਪੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਦੋਸ਼ ਹੇਠ ਜੇਲ੍ਹ ਦਾ ਸੁਪਰਡੈਂਟ ਮੁਅੱਤਲ ਕਰ ਦਿੱਤਾ ਗਿਆ ਹੈ।
ਸਤਿੰਦਰ ਜੈਨ ਮਨੀ ਲਾਂਡਰਿੰਗ ਦੇ ਇਕ ਕੇਸ ਵਿੱਚ ਇਸ ਜੇਲ੍ਹ ਵਿਚ ਬੰਦ ਹੈ। ਪਿਛਲੇ ਹਫਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਥੋੋਂ ਦੀ ਅਦਾਲਤ ਵਿਚ ਦਾਅਵਾ ਕੀਤਾ ਸੀ ਕਿ ਜੈਨ ਨੂੰ ਤਿਹਾੜ ਜੇਲ੍ਹ ਅੰਦਰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਦਿੱਲੀ ਸਰਕਾਰ ਦੇ ਜੇਲ੍ਹ ਵਿਭਾਗ ਨਾਲ ਜੁੜੇ ਇਕ ਸੂਤਰ ਨੇ ਦੱਸਿਆ, ‘‘ਤਿਹਾੜ ਜੇਲ੍ਹ ਨੰਬਰ-7 ਦੇ ਜੇਲ੍ਹ ਸੁਪਰਡੈਂਟ ਅਜੀਤ ਕੁਮਾਰ ਨੂੰ ਮੁਅੱਤਲ ਕੀਤਾ ਗਿਆ ਹੈ। ਮੁਢਲੀ ਰਿਪੋਰਟ ਤੋਂ ਪਤਾ ਚੱਲਿਆ ਕਿ ਉਸ ਨੇ ਅਜਿਹੀਆਂ ਬੇਨਿਯਮੀਆਂ ਕੀਤੀਆਂ ਹਨ, ਜਿਨ੍ਹਾਂ ਦੀ ਪੜਤਾਲ ਜ਼ਰੂਰੀ ਹੈ।’’
ਸੂਤਰਾਂ ਨੇ ਅੱਗੇ ਕਿਹਾ ਕਿ ਇਹ ਮਾਮਲਾ ਦਿੱਲੀ ਦੇ ਮੰਤਰੀ ਜੈਨ ਨੂੰ ਜੇਲ੍ਹ ਵਿਚ ਵਿਸ਼ੇਸ਼ ਸਹੂਲਤਾਂ ਦੇਣ ਨਾਲ ਜੁੜਿਆ ਹੋਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Satinder Jain