Home /News /national /

ਮਨੀ ਲਾਂਡਰਿੰਗ ਐਕਟ ਤਹਿਤ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਗਲਤ ਨਹੀਂ; ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਮਨੀ ਲਾਂਡਰਿੰਗ ਐਕਟ ਤਹਿਤ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਗਲਤ ਨਹੀਂ; ਸੁਪਰੀਮ ਕੋਰਟ ਦਾ ਵੱਡਾ ਫੈਸਲਾ

(ਫਾਇਲ ਫੋਟੋ)

(ਫਾਇਲ ਫੋਟੋ)

Money Laundering Act: ਸੁਪਰੀਮ ਕੋਰਟ (Supreme Court) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਤਹਿਤ ਈਡੀ ਵੱਲੋਂ ਕੀਤੀ ਗਈ ਗ੍ਰਿਫਤਾਰੀ, ਜ਼ਬਤ ਅਤੇ ਜਾਂਚ ਦੀ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਐਕਟ ਤਹਿਤ ਦੋਸ਼ੀ ਦੀ ਗ੍ਰਿਫਤਾਰੀ ਗਲਤ ਨਹੀਂ ਹੈ। ਯਾਨੀ ਜਾਂਚ ਪ੍ਰਕਿਰਿਆ 'ਚ ਲੋੜ ਪੈਣ 'ਤੇ ਈਡੀ ਕਿਸੇ ਨੂੰ ਵੀ ਗ੍ਰਿਫਤਾਰ ਕਰ ਸਕਦਾ ਹੈ।

ਹੋਰ ਪੜ੍ਹੋ ...
  • Share this:
    ਨਵੀਂ ਦਿੱਲੀ: Money Laundering Act: ਸੁਪਰੀਮ ਕੋਰਟ (Supreme Court) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੇ ਤਹਿਤ ਈਡੀ ਵੱਲੋਂ ਕੀਤੀ ਗਈ ਗ੍ਰਿਫਤਾਰੀ, ਜ਼ਬਤ ਅਤੇ ਜਾਂਚ ਦੀ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਐਕਟ ਤਹਿਤ ਦੋਸ਼ੀ ਦੀ ਗ੍ਰਿਫਤਾਰੀ ਗਲਤ ਨਹੀਂ ਹੈ। ਯਾਨੀ ਜਾਂਚ ਪ੍ਰਕਿਰਿਆ 'ਚ ਲੋੜ ਪੈਣ 'ਤੇ ਈਡੀ ਕਿਸੇ ਨੂੰ ਵੀ ਗ੍ਰਿਫਤਾਰ ਕਰ ਸਕਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਗ੍ਰਿਫਤਾਰੀ ਦੇ ਸਮੇਂ ਆਪਣੇ ਆਧਾਰਾਂ ਦਾ ਖੁਲਾਸਾ ਕਰੇ ਤਾਂ ਹੀ ਕਾਫੀ ਹੈ।

    SC ਦਾ ਕਹਿਣਾ ਹੈ ਕਿ ਕੇਸ ਇਨਫਰਮੇਸ਼ਨ ਰਿਪੋਰਟ (ECIR) ਨੂੰ FIR ਨਾਲ ਜੋੜਿਆ ਨਹੀਂ ਜਾ ਸਕਦਾ ਅਤੇ ECIR ਇਨਫੋਰਸਮੈਂਟ ਡਾਇਰੈਕਟੋਰੇਟ ਦਾ ਅੰਦਰੂਨੀ ਦਸਤਾਵੇਜ਼ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਈਸੀਆਈਆਰ ਦੇਣਾ ਲਾਜ਼ਮੀ ਨਹੀਂ ਹੈ ਅਤੇ ਗ੍ਰਿਫ਼ਤਾਰੀ ਦੌਰਾਨ ਕਾਰਨਾਂ ਦਾ ਖੁਲਾਸਾ ਕਰਨਾ ਹੀ ਕਾਫ਼ੀ ਹੈ।

    ਸੁਪਰੀਮ ਕੋਰਟ ਨੇ ਅੱਜ ਕਾਂਗਰਸ ਆਗੂ ਕਾਰਤੀ ਚਿਦੰਬਰਮ, ਐਨਸੀਪੀ ਆਗੂ ਅਨਿਲ ਦੇਸ਼ਮੁਖ ਅਤੇ ਹੋਰਾਂ ਦੀਆਂ ਕਰੀਬ 242 ਅਪੀਲਾਂ ’ਤੇ ਫ਼ੈਸਲਾ ਸੁਣਾਇਆ। ਸਾਰੀਆਂ ਪਟੀਸ਼ਨਾਂ ਵਿੱਚ ਮਨੀ ਲਾਂਡਰਿੰਗ ਐਕਟ ਦੀਆਂ ਵਿਵਸਥਾਵਾਂ ਨੂੰ ਚੁਣੌਤੀ ਦਿੱਤੀ ਗਈ ਸੀ। ਜਸਟਿਸ ਏਐਮ ਖਾਨਵਿਲਕਰ, ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੀਟੀ ਰਵੀ ਕੁਮਾਰ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ।

    ਇਸ ਮਾਮਲੇ 'ਚ ਕਪਿਲ ਸਿੱਬਲ, ਅਭਿਸ਼ੇਕ ਮਨੂ ਸਿੰਘਵੀ ਅਤੇ ਮੁਕੁਲ ਰੋਹਤਗੀ ਸਮੇਤ ਕਈ ਸੀਨੀਅਰ ਵਕੀਲਾਂ ਨੇ ਪੀਐੱਮਐੱਲਏ 'ਚ ਸੋਧਾਂ ਦੀ ਸੰਭਾਵਿਤ ਦੁਰਵਰਤੋਂ ਨਾਲ ਜੁੜੇ ਵੱਖ-ਵੱਖ ਪਹਿਲੂਆਂ 'ਤੇ ਸੁਪਰੀਮ ਕੋਰਟ 'ਚ ਆਪਣਾ ਪੱਖ ਪੇਸ਼ ਕੀਤਾ ਸੀ।
    Published by:Krishan Sharma
    First published:

    Tags: BJP, Congress, Enforcement Directorate, Money Laundering, National news, Supreme Court

    ਅਗਲੀ ਖਬਰ