• Home
  • »
  • News
  • »
  • national
  • »
  • SUPREME COURT ISSUE NOTICE OVER PROBE TO CENTRE GOVERNMENT IN PEGASUS ISSUE

ਪੈਗਾਸਸ ਕੇਸ: ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਨੋਟਿਸ, ਪੁੱਛਿਆ-ਜਾਂਚ ਹੋਵੇਗੀ ਜਾਂ ਨਹੀਂ?

ਪੈਗਾਸਸ ਕੇਸ: ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਨੋਟਿਸ, ਪੁੱਛਿਆ-ਜਾਂਚ ਹੋਵੇਗੀ ਜਾਂ ਨਹੀਂ?

ਪੈਗਾਸਸ ਕੇਸ: ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਨੋਟਿਸ, ਪੁੱਛਿਆ-ਜਾਂਚ ਹੋਵੇਗੀ ਜਾਂ ਨਹੀਂ?

  • Share this:
    ਪੈਗਾਸਸ ਜਾਸੂਸੀ ਮਾਮਲੇ (Pegasus Issue) ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਕਿ ਕੀ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਜਾਂ ਨਹੀਂ? ਸਰਕਾਰ ਦੇ ਹਲਫ਼ਨਾਮੇ ਤੋਂ ਅਸੰਤੁਸ਼ਟ ਅਦਾਲਤ ਨੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ। ਜਾਂਚ ਕਿਵੇਂ ਕੀਤੀ ਜਾਵੇਗੀ ਅਤੇ ਕੌਣ ਕਰੇਗਾ, ਇਹ ਬਾਅਦ ਵਿੱਚ ਤੈਅ ਕੀਤਾ ਜਾਵੇਗਾ।

    ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੁੱਛਿਆ ਸੀ ਕਿ ਪੈਗਾਸਸ ਜਾਸੂਸੀ ਮਾਮਲੇ ਵਿੱਚ ਸਰਕਾਰ ਦਾ ਪੱਖ ਕੀ ਹੈ। ਕੇਂਦਰ ਸਰਕਾਰ ਨੇ ਹਲਫ਼ਨਾਮਾ ਦਾਇਰ ਕਰਦਿਆਂ ਕਿਹਾ ਸੀ ਕਿ ਸਰਕਾਰ ਆਪਣੀ ਕਮੇਟੀ ਬਣਾ ਕੇ ਇਸ ਮਾਮਲੇ ਦੀ ਜਾਂਚ ਕਰਵਾਉਣ ਲਈ ਤਿਆਰ ਹੈ।

    ਪਰ ਸੁਪਰੀਮ ਕੋਰਟ ਇਸ ਜਵਾਬ ਤੋਂ ਸੰਤੁਸ਼ਟ ਨਹੀਂ ਸੀ। ਅਦਾਲਤ ਨੇ ਸੋਮਵਾਰ ਨੂੰ ਸਰਕਾਰ ਨੂੰ ਕਿਹਾ ਸੀ ਕਿ ਕੇਂਦਰ ਨੂੰ ਇੱਕ ਵਿਸਥਾਰਤ ਹਲਫਨਾਮਾ ਦਾਇਰ ਕਰਨਾ ਚਾਹੀਦਾ ਹੈ ਕਿ ਪੈਗਾਸਸ ਸੌਫਟਵੇਅਰ ਰਾਹੀਂ ਕਿਸੇ ਦੀ ਜਾਸੂਸੀ ਹੋਈ ਹੈ ਜਾਂ ਨਹੀਂ, ਅਤੇ ਜੇ ਅਜਿਹਾ ਹੋਇਆ ਹੈ, ਕੀ ਨਿਯਮਾਂ ਦੀ ਪਾਲਣਾ ਕੀਤੀ ਗਈ ਹੈ ਜਾਂ ਨਹੀਂ।

    ਦੱਸ ਦਈਏ ਕਿ ਕਈ ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ 122 ਭਾਰਤੀ ਨਾਗਰਿਕਾਂ ਦੀ ਪੈਗਾਸਸ ਸੌਫਟਵੇਅਰ ਰਾਹੀਂ ਗੈਰਕਨੂੰਨੀ ਤਰੀਕੇ ਨਾਲ ਜਾਸੂਸੀ ਕੀਤੀ ਗਈ ਹੈ। ਇਸ ਲਈ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।
    Published by:Gurwinder Singh
    First published: