ਜੰਮੂ-ਕਸ਼ਮੀਰ ਦੇ ਕਠੂਆ ਵਿੱਚ 2018 ਦੌਰਾਨ ਇੱਕ ਬੱਚੀ ਨਾਲ ਜਬਰ-ਜਨਾਹ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ।ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਵਿੱਚ ਸਾਲ 2018 ਦੇ ਕਠੂਆ ਜਬਰ-ਜਨਾਹ ਮਾਮਲੇ ਦੀ ਸੁਣਵਾਈ ਹੋਈ।ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਕੇਸ ਦੇ ਮੁਲਜ਼ਮਾਂ ਵਿੱਚੋਂ ਇੱਕ ਸ਼ੁਭਮ ਸਾਂਗਰਾ ਉੱਤੇ ਬਾਲਗ ਵਜੋਂ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਨਾ ਕਿ ਨਾਬਾਲਗ ਅਪਰਾਧੀ ਵਜੋਂ ਮੁਕੱਦਮਾ ਚੱਲਣਾ ਚਾਹੀਦਾ ਹੈ।
ਇਸ ਕੇਸ ਵਿੱਚ ਸੁਪਰੀਮ ਕੋਰਟ ਨੇ ਸਾਫ਼ ਤੌਰ ਉੱਤੇ ਕਿਹਾ ਕਿ ਸਾਲ 2018 ਦੇ ਕਠੂਆ ਜਬਰ-ਜਨਾਹ ਅਤੇ ਕਤਲ ਕੇਸ ਦੇ ਦੋਸ਼ੀਆਂ ਵਿੱਚੋਂ ਇੱਕ ਦੋਸ਼ੀ ਉੱਤੇ ਬਾਲਗ ਵਜੋਂ ਨਵੇਂ ਸਿਰੇ ਤੋਂ ਮੁਕੱਦਮਾ ਚਲਾਇਆ ਜਾਵੇਗਾ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇਸ ਮਾਮਲੇ ਦੇ ਵਿੱਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਠੂਆ ਅਤੇ ਜੰਮੂ-ਕਸ਼ਮੀਰ ਹਾਈ ਕੋਰਟ ਵੱਲੋਂ ਦਿੱਤੇ ਗਏ ਹੁਕਮਾਂ ਨੂੰ ਰੱਦ ਕਰ ਦਿੱਤਾ।ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਇਸ ਮੁਕੱਦਮੇ ਲਈ ਮੁਲਜ਼ਮ ਨੂੰ ਨਾਬਾਲਗ ਮੰਨਿਆ ਗਿਆ ਸੀ ਪਰ ਅਜਿਹਾ ਨਹੀਂ ਹੋਣਾ ਚਾਹੀਦਾ ਸੀ ਇਸ ਲਈ ਹੁਣ ।ਸ਼ੁਭਮ ਸਾਂਗਰਾ ਉੱਤੇ ਬਾਲਗ ਵਜੋਂ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਨਾ ਕਿ ਨਾਬਾਲਗ ਅਪਰਾਧੀ ਵਜੋਂ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Case, Gangrape, Jammu and kashmir, Rape case, Supreme Court