• Home
 • »
 • News
 • »
 • national
 • »
 • SUPREME COURT NOTICES ALL PARTIES ON MAHARASHTRA GOVERNMENT HEARING TO BE HELD TOMORROW

ਮਹਾਰਾਸ਼ਟਰ ਸਰਕਾਰ ਉਤੇ ਸੁਪਰੀਮ ਕੋਰਟ ਨੇ ਸਾਰੀਆਂ ਧਿਰਾਂ ਨੂੰ ਭੇਜਿਆ ਨੋਟਿਸ, ਕੱਲ੍ਹ ਹੋਵੇਗੀ ਸੁਣਵਾਈ

ਮਹਾਰਾਸ਼ਟਰ ਸਰਕਾਰ ਉਤੇ ਸੁਪਰੀਮ ਕੋਰਟ ਨੇ ਸਾਰੀਆਂ ਧਿਰਾਂ ਨੂੰ ਭੇਜਿਆ ਨੋਟਿਸ, ਕੱਲ੍ਹ ਹੋਵੇਗੀ ਸੁਣਵਾਈ

ਮਹਾਰਾਸ਼ਟਰ ਸਰਕਾਰ ਉਤੇ ਸੁਪਰੀਮ ਕੋਰਟ ਨੇ ਸਾਰੀਆਂ ਧਿਰਾਂ ਨੂੰ ਭੇਜਿਆ ਨੋਟਿਸ, ਕੱਲ੍ਹ ਹੋਵੇਗੀ ਸੁਣਵਾਈ

 • Share this:
  ਮਹਾਰਾਸ਼ਟਰ (Maharashtra) 'ਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਚੁਣੌਤੀ ਦੇਣ ਵਾਲੀ ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕੱਲ੍ਹ ਉਤੇ ਪਾ ਦਿੱਤੀ ਹੈ। ਦੱਸ ਦਈਏ ਕਿ ਕੱਲ੍ਹ ਦਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਅਤੇ ਅਜੀਤ ਪਵਾਰ ਨੇ ਡਿਪਟੀ ਸੀ. ਐੱਮ. ਅਹੁਦੇ ਦੀ ਸਹੁੰ ਚੁੱਕੀ ਸੀ। ਸਰਕਾਰ ਦੇ ਗਠਨ ਮਗਰੋਂ ਸ਼ਿਵ ਸੈਨਾ-ਕਾਂਗਰਸ ਅਤੇ ਐੱਨ. ਸੀ.ਪੀ. ਨੇ ਵਿਰੋਧ ਕੀਤਾ। ਇਹ ਮਾਮਲਾ ਸੁਪਰੀਮ ਕੋਰਟ ਪੁੱਜ ਗਿਆ ਹੈ।

  ਸ਼ਿਵ ਸੈਨਾ-ਕਾਂਗਰਸ ਅਤੇ ਐੱਨ.ਸੀ.ਪੀ. ਵੱਲੋਂ ਪੇਸ਼ ਹੋਏ ਵਕੀਲ ਕਪਿਲ ਸਿੱਬਲ ਅਤੇ ਅਭਿਸ਼ੇਕ ਮਨੂੰ ਸਿੰਘਵੀ ਨੇ ਛੇਤੀ ਤੋਂ ਛੇਤੀ ਬਹੁਮਤ ਪਰੀਖਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕੋਰਟ ਨੂੰ ਦੱਸਿਆ ਕਿ ਅਜੀਤ ਪਵਾਰ ਨੂੰ ਐੱਨ. ਸੀ. ਪੀ. ਵਿਧਾਇਕ ਦਲ ਦੇ ਨੇਤਾ ਤੋਂ ਹਟਾ ਦਿੱਤਾ ਗਿਆ ਹੈ। ਪਟੀਸ਼ਨਕਰਤਾਵਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਸਾਰੇ ਪੱਖਾਂ ਨੂੰ ਨੋਟਿਸ ਜਾਰੀ ਕੀਤਾ ਹੈ।

  ਸ਼ਿਵ ਸੈਨਾ ਵੱਲੋਂ ਪੇਸ਼ ਹੋਏ ਕਪਿਲ ਸਿੱਬਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਗੱਠਜੋੜ ਟੁੱਟ ਗਿਆ, ਤਿੰਨੇ ਦਲਾਂ ਦੀ ਚੋਣ ਤੋਂ ਬਾਅਦ ਗੱਠਜੋੜ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ। ਸਿੱਬਲ ਨੇ ਕੈਬਨਿਟ ਦੀ ਬੈਠਕ ਦੇ ਬਿਨਾਂ ਰਾਸ਼ਟਰਪਤੀ ਸ਼ਾਸਨ ਹਟਾਏ ਜਾਣ ਨੂੰ ਅਜੀਬ ਦੱਸਿਆ। ਦਵਿੰਦਰ ਫੜਨਵੀਸ, ਅਜੀਤ ਪਵਾਰ ਨੇ ਅਜੀਬ ਤਰੀਕੇ ਨਾਲ ਸਹੁੰ ਚੁੱਕੀ। ਉਨ੍ਹਾਂ ਦੋਸ਼ ਲਾਇਆ ਰਾਜਪਾਲ ਭਗਤ ਸਿੰਘ ਕਸ਼ੋਯਾਰੀ ਦਿੱਲੀ ਤੋਂ ਮਿਲ ਰਹੇ ਸਿੱਧੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਰਾਸ਼ਟਰਪਤੀ ਸ਼ਾਸਨ ਨੂੰ ਰੱਦ ਕਰਨ ਦੀ ਸਿਫਾਰਸ਼ ਕਰਨ ਵਾਲੇ ਰਾਜਪਾਲ ਦੇ ਫੈਸਲੇ ਤੋਂ ਪੱਖਪਾਤ ਦੀ ਬਦਬੂ ਆਉਂਦੀ ਹੈ।

  ਉਧਰ, ਮਨੂੰ ਸਿੰਘਵੀ ਨੇ ਕਿਹਾ ਕਿ ਰਾਜਪਾਲ ਨੇ ਸ਼ਿਵ ਸੈਨਾ ਨੂੰ ਸਿਰਫ 24 ਘੰਟੇ ਦਾ ਸਮਾਂ ਦਿੱਤਾ, ਜਦਕਿ ਭਾਜਪਾ ਨੂੰ 48 ਘੰਟੇ ਦਿੱਤੇ ਗਏ। ਉਨ੍ਹਾਂ ਨੇ ਰਾਜਪਾਲ ਦੇ ਫੈਸਲੇ 'ਤੇ ਸਵਾਲ ਚੁੱਕੇ। ਕਪਿਲ ਸਿੱਬਲ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਮਹਾਰਾਸ਼ਟਰ ਵਿਚ ਛੇਤੀ ਤੋਂ ਛੇਤੀ ਫਲੋਰ ਟੈਸਟ ਹੋਵੇ। ਉਧਰ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਮਾਮਲੇ 'ਚ ਸੁਣਵਾਈ 'ਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ ਕਿ ਪਟੀਸ਼ਨਕਰਤਾ ਪਹਿਲਾਂ ਹਾਈ ਕੋਰਟ ਕਿਉਂ ਨਹੀਂ ਗਏ।
  First published: