ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦਾ ਮਾਮਲਾ: ਸੁਪਰੀਮ ਕੋਰਟ ਨੇ ਹੁਣ ਇਹ ਗੱਲ ਕਹੀ...

News18 Punjab
Updated: August 13, 2019, 3:43 PM IST
ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦਾ ਮਾਮਲਾ: ਸੁਪਰੀਮ ਕੋਰਟ ਨੇ ਹੁਣ ਇਹ ਗੱਲ ਕਹੀ...
ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦਾ ਮਾਮਲਾ: ਸੁਪਰੀਮ ਕੋਰਟ ਨੇ ਹੁਣ ਇਹ ਗੱਲ ਕਹੀ...

  • Share this:
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕੋਰਟ ਦੇ ਹੁਕਮ ਵਿੱਚ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਹ ਗੰਭੀਰ ਮਾਮਲਾ ਹੈ ਤੇ ਇਸਨੂੰ ਰਾਜਨੀਤਕ ਅਖਾੜਾ ਨਹੀਂ ਬਣਾਉਣਾ ਚਾਹੀਦਾ। ਲੋਕ ਇਸ ਮਾਮਲੇ ਨੂੰ ਲੈਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਤੇ ਇਸ ਤਰ੍ਹਾਂ ਵਿਵਹਾਰ ਸਹੀ ਨਹੀਂ ਹੈ। ਕੋਰਟ ਨੇ ਕਿਹਾ ਕਿ ਉਹ ਦੇਖਣਗੇ ਕਿ ਇਸ ਮਾਮਲੇ ਵਿੱਚ ਅੱਗੇ ਕੀ ਹੋ ਸਕਦਾ ਹੈ। ਕੋਰਟ ਨੇ ਏਜੀ ਨੂੰ ਕਿਹਾ ਕਿ ਇਸ ਮਾਮਲੇ ਵਿੱਚ ਅਸਿਸਟ ਕਰੇ। ਨੇਤਾਵਾਂ ਨੂੰ ਚਾਹੀਦਾ ਹੈ ਕਿ ਰਾਜਨੀਤਿਕ ਉਦੇਸ਼ ਤੋਂ ਉੱਪਰ ਉੱਠ ਕੇ ਕੋਰਟ ਦੇ ਹੁਕਮ ਦੀ ਦੁਰਵਰਤੋਂ ਨਾ ਹੋਵੇ।

ਦਰਅਸਲ ਗੁਰੂ ਰਵੀਦਾਸ ਜੈਯੰਤੀ ਸਮਾਰੋਹ ਸਮਿਤੀ ਨੇ ਜੰਗਲ ਦੀ ਜਮੀਨ ਉੱਤੇ ਨਿਰਮਾਨ ਕੀਤਾ ਸੀ। ਸੁਪਰੀਮ ਕੋਰਟ ਦੇ ਹੁਕਮ ਦੇ ਬਾਵਜੂਦ ਵੀ ਜਗ੍ਹਾ ਨੂੰ ਖਾਲੀ ਨਹੀਂ ਕੀਤਾ ਗਿਆ। ਇਸਲਈ 9 ਅਗਸਤ 2019 ਨੂੰ ਸੁਪਰੀਮ ਕੋਰਟ ਨੇ ਡੀਡੀਏ ਨੂੰ ਹੁਕਮ ਦਿੱਤਾ ਕਿ ਪੁਲਿਸ ਦੀ ਮਦਦ ਨਾਲ ਇਸ ਜਗ੍ਹਾ ਨੂੰ ਖਾਲੀ ਕਰਵਾਓ।

Loading...
ਇਸ ਮਾਮਲੇ ਨੂੰ ਲੈਕੇ ਪੂਰੇ ਦੇਸ਼ ਵਿੱਚ ਰੋਸ ਪ੍ਰਦਰਸ਼ਨ ਹੋ ਰਹੇ ਹਨ। ਪੰਜਾਬ ਵਿੱਚ ਦਲਿਤ ਭਾਈਚਾਰੇ ਨੇ ਅੱਜ ਬੰਦ ਦਾ ਸੱਦਾ ਦਿੱਤਾ ਹੈ। ਹਰ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
First published: August 13, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...