CBI ਵਿਵਾਦ 'ਚ ਕੇਂਦਰ ਸਰਕਾਰ ਨੂੰ ਵੱਡਾ ਝਟਕਾ, ਕੇਂਦਰ ਦੇ ਹੁਕਮ ਨੂੰ ਸੁਪਰੀਮ ਕੋਰਟ ਨੇ ਦੱਸਿਆ ਗਲਤ


Updated: January 8, 2019, 1:24 PM IST
CBI ਵਿਵਾਦ 'ਚ ਕੇਂਦਰ ਸਰਕਾਰ ਨੂੰ ਵੱਡਾ ਝਟਕਾ, ਕੇਂਦਰ ਦੇ ਹੁਕਮ ਨੂੰ ਸੁਪਰੀਮ ਕੋਰਟ ਨੇ ਦੱਸਿਆ ਗਲਤ

Updated: January 8, 2019, 1:24 PM IST
CBI ਵਿਵਾਦ 'ਚ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ।  ਕੇਂਦਰ ਦੇ ਹੁਕਮ ਨੂੰ ਸੁਪਰੀਮ ਕੋਰਟ ਨੇ ਗਲਤ ਦੱਸਿਆ ਹੈ। ਅਲੋਕ ਵਰਮਾ ਨੂੰ ਛੁੱਟੀ 'ਤੇ ਭੇਜਣ ਦਾ ਫ਼ੈਸਲਾ  ਰੱਦ ਕੀਤਾ ਹੈ।  ਅਲੋਕ ਵਰਮਾ ਡਾਇਰੈਕਟਰ ਦੇ ਅਹੁਦੇ 'ਤੇ ਬਹਾਲ ਰਹਿਣਗੇ । ਸੁਪਰੀਮ ਕੋਰਟ ਨੇ ਕਿਹਾ ਕਿ ਉੱਚ ਪੱਧਰੀ ਕਮੇਟੀ ਇੱਕ ਹਫਤੇ ਵਿੱਚ ਜਾਂਚ ਰਿਪੋਰਟ ਪੂਰੀ ਕਰੇ।

ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ 'ਚ ਕਿਹਾ ਕਿ ਆਲੋਕ ਵਰਮਾ ਨੂੰ ਹਟਾਉਣ ਤੋਂ ਪਹਿਲਾਂ ਚੋਣ ਕਮੇਟੀ ਤੋਂ ਸਹਿਮਤੀ ਲੈਣੀ ਚਾਹੀਦੀ ਸੀ। ਜਿਸ ਤਰ੍ਹਾਂ ਸੀ. ਵੀ. ਸੀ. ਨੇ ਆਲੋਕ ਵਰਮਾ ਨੂੰ ਹਟਾਇਆ, ਉਹ ਅਸੰਵਿਧਾਨਿਕ ਸੀ। ਅਦਾਲਤ ਦੇ ਇਸ ਇਸ ਫ਼ੈਸਲੇ ਦੇ ਨਾਲ ਹੀ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਆਲੋਕ ਵਰਮਾ ਸੀ. ਬੀ. ਆਈ. ਦੇ ਨਿਰਦੇਸ਼ਕ ਬਣੇ ਰਹਿਣਗੇ। ਹਾਲਾਂਕਿ ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ 'ਚ ਇਹ ਵੀ ਕਿਹਾ ਹੈ ਕਿ ਆਲੋਕ ਵਰਮਾ ਕੋਈ ਵੀ ਨੀਤੀਗਤ ਫ਼ੈਸਲਾ ਨਹੀਂ ਲੈਣਗੇ।

 
First published: January 8, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ