• Home
 • »
 • News
 • »
 • national
 • »
 • SUPREME COURT REFUSES TO GRANT BAIL SAJJAN KUMAR ON MEDICAL GROUNDS KS

ਸੱਜਣ ਕੁਮਾਰ ਇਕੱਲਾ ਅਜਿਹਾ ਬਿਮਾਰ ਨਹੀਂ, ਜਿਸ ਨੂੰ ਸਪੈਸ਼ਲ ਇਲਾਜ ਦਿੱਤਾ ਜਾਵੇ; ਜ਼ਮਾਨਤ ਅਰਜ਼ੀ 'ਤੇ ਸੁਪਰੀਮ ਕੋਰਟ

ਸੁਪਰੀਮ ਕੋਰਟ (Supreme Court) ਨੇ ਵੀਰਵਾਰ ਨੂੰ ਦੋਸ਼ੀ ਸੱਜਣ ਕੁਮਾਰ (Sajjan Kumar) ਨੂੰ ਮੈਡੀਕਲ ਦੇ ਆਧਾਰ 'ਤੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਸੀਬੀਆਈ ਵੱਲੋਂ ਦਾਖ਼ਲ ਕੀਤੀ ਗਈ ਮੈਡੀਕਲ ਰਿਪੋਰਟ ਦੇ ਆਧਾਰ 'ਤੇ ਆਪਣਾ ਫੈਸਲਾ ਸੁਣਾਇਆ।

 • Share this:

  ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਾ ਮਾਮਲੇ (1984 Anti Sikh Riots) ਵਿੱਚ ਉਮਰਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ (Supreme Court) ਨੇ ਵੀਰਵਾਰ ਨੂੰ ਦੋਸ਼ੀ ਸੱਜਣ ਕੁਮਾਰ (Sajjan Kumar) ਨੂੰ ਮੈਡੀਕਲ ਗਰਾਊਂਡ ਦੇ ਆਧਾਰ 'ਤੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਸੀਬੀਆਈ ਵੱਲੋਂ ਜਾਰੀ ਮੈਡੀਕਲ ਰਿਪੋਰਟ ਦੇ ਆਧਾਰ 'ਤੇ ਆਪਣਾ ਫੈਸਲਾ ਸੁਣਾਇਆ।


  ਦਰਅਸਲ, ਸੀਬੀਆਈ ਨੇ ਮੈਡੀਕਲ ਰਿਪੋਰਟ ਵਿੱਚ ਕਿਹਾ ਹੈ ਕਿ ਸੱਜਣ ਕੁਮਾਰ ਦੀ ਸਿਹਤ ਠੀਕ ਹੈ ਅਤੇ ਇਲਾਜ ਚੱਲ ਰਿਹਾ ਹੈ। ਇਸ 'ਤੇ ਸੱਜਣ ਕੁਮਾਰ ਦੇ ਵਕੀਲ ਨੇ ਕਿਹਾ ਕਿ ਉਹ ਮੇਦਾਂਤਾ ਵਿੱਚ ਆਪਣਾ ਇਲਾਜ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਦਾ ਹਿਰਾਸਤ ਵਿੱਚ ਰਹਿ ਕੇ ਇਲਾਜ ਕਰਵਾਇਆ ਜਾ ਸਕਦਾ ਹੈ। ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਕੁਮਾਰ (Sajjan Kumar) ਇਕੱਲੇ ਅਜਿਹੇ ਬਿਮਾਰ ਨਹੀਂ, ਜਿਸ ਨੂੰ ਸਪੈਸ਼ਲ ਟ੍ਰੀਟਮੈਂਟ ਦਿੱਤਾ ਜਾਵੇ। ਕੋਰਟ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਗੰਭੀਰ ਅਪਰਾਧ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਹ ਜੇਲ੍ਹ ਵਿੱਚ ਵੀ ਡਾਕਟਰਾਂ ਦੀ ਦੇਖ ਰੇਖ ਵਿੱਚ ਇਲਾਜ ਕਰਵਾ ਸਕਦਾ ਹੈ।


  ਜ਼ਿਕਰਯੋਗ ਹੈ ਕਿ ਸਾਲ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ (1984 Anti Sikh Riots) ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਸਿਹਤ ਸਬੰਧੀ ਹਾਲਤ ਜਾਣਨ ਸਬੰਧੀ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਨਿਰਦੇਸ਼ ਦਿੱਤੇ ਸਨ। ਸੱਜਣ ਕੁਮਾਰ (Sajjan Kumar) ਨੇ ਅਦਾਲਤ ਤੋਂ ਸਿਹਤ ਦੇ ਆਧਾਰ 'ਤੇ ਅੰਤਰਿਮ ਜਮਾਨਤ ਮੰਗੀ ਹੈ। ਸੁਪਰੀਮ ਕੋਰਟ (Supreme Court) ਨੇ ਇਸ ਸਬੰਧੀ ਜਾਂਚ ਏਜੰਸੀ ਨੂੰ ਐਫੀਡੈਵਿਟ ਦਾਖ਼ਲ ਕਰਨ ਲਈ ਕਿਹਾ ਸੀ, ਤਾਂ ਕਿ ਸੱਜਣ ਕੁਮਾਰ ਦੀ ਅੰਤਰਿਮ ਜ਼ਮਾਨਤ ਦੀ ਮੰਗ 'ਤੇ ਕੋਈ ਫੈਸਲਾ ਲਿਆ ਜਾ ਸਕੇ।

  ਸੱਜਣ ਕੁਮਾਰ ਵੱਲੋਂ ਪੇਸ਼ ਵਿਕੀਲ ਵਿਕਾਸ ਸਿੰਘ ਨੇ ਸੁਪਰੀਮ ਕੋਰਟ ਨੂੰ ਆਪਣੇ ਮੁਵਕਿਲ ਲਈ ਇਸ ਆਧਾਰ 'ਤੇ ਅੰਤਰਿਮ ਜਮਾਨਤ ਦੀ ਮੰਗ ਕੀਤੀ ਸੀ ਕਿ ਉਸ ਦਾ ਭਾਰ ਬਹੁਤ ਘੱਟ ਗਿਆ ਹੈ ਅਤੇ ਇਲਾਜ ਲਈ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਲੈ ਕੇ ਜਾਣ ਦੀ ਜ਼ਰੂਰਤ ਹੈ।

  ਉਥੇ, ਦੂਜੇ ਪੱਖ ਨੇ ਸੱਜਣ ਕੁਮਾਰ ਦੀ ਜ਼ਮਾਨਤ ਦੀ ਮੰਗ ਦਾ ਵਿਰੋਧ ਕੀਤਾ ਅਤੇ ਕਿਹਾ ਸੀ ਕਿ ਇਸਤੋਂ ਪਹਿਲਾਂ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾ (AIIMS) ਦੇ ਮੈਡੀਕਲ ਬੋਰਡ ਨੇ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਸੀ, ਜਿਸ ਪਿਛੋਂ ਅਦਾਲਤ ਨੇ ਹੀ ਉਨ੍ਹਾਂ ਦੀ ਜ਼ਮਾਨਤ ਦੀ ਮੰਗ ਨੂੰ ਅਸਵੀਕਾਰ ਕਰ ਦਿੱਤਾ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ਨੂੰ ਇੱਕ ਸਾਲ ਪਹਿਲਾਂ ਦਾ ਘਟਨਾਕ੍ਰਮ ਦੱਸਦੇ ਹੋਏ ਖਾਰਜ ਕਰ ਦਿੱਤਾ ਅਤੇ ਕਿਹਾ ਸੀ ਕਿ ਪਟੀਸ਼ਨਕਰਤਾ ਦੀ ਸਿਹਤ ਦੀ ਮੁੜ ਜਾਂਚ ਕੀਤੀ ਜਾਵੇ ਅਤੇ ਇਸ ਸਬੰਧੀ ਸੀਬੀਆਈ ਨੂੰ ਨਿਰਦੇਸ਼ ਦਿੱਤੇ ਸਨ।
  Published by:Krishan Sharma
  First published: