Home /News /national /

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਜੇਕਰ ਕੋਈ ਵਿਆਹੁਤਾ ਔਰਤ ਮਰਜ਼ੀ ਤੋਂ ਬਿਨਾਂ ਗਰਭਵਤੀ ਹੋ ਜਾਂਦੀ ਹੈ ਤਾਂ ਇਸ ਨੂੰ ਵਿਆਹੁਤਾ ਬਲਾਤਕਾਰ ਮੰਨਿਆ ਜਾਵੇ...

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਜੇਕਰ ਕੋਈ ਵਿਆਹੁਤਾ ਔਰਤ ਮਰਜ਼ੀ ਤੋਂ ਬਿਨਾਂ ਗਰਭਵਤੀ ਹੋ ਜਾਂਦੀ ਹੈ ਤਾਂ ਇਸ ਨੂੰ ਵਿਆਹੁਤਾ ਬਲਾਤਕਾਰ ਮੰਨਿਆ ਜਾਵੇ...

 ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਜੇਕਰ ਕੋਈ ਵਿਆਹੁਤਾ ਔਰਤ ਮਰਜ਼ੀ ਤੋਂ ਬਿਨਾਂ ਗਰਭਵਤੀ ਹੋ ਜਾਂਦੀ ਹੈ ਤਾਂ ਇਸ ਨੂੰ ਵਿਆਹੁਤਾ ਬਲਾਤਕਾਰ ਮੰਨਿਆ ਜਾਵੇ... (file photo)

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਜੇਕਰ ਕੋਈ ਵਿਆਹੁਤਾ ਔਰਤ ਮਰਜ਼ੀ ਤੋਂ ਬਿਨਾਂ ਗਰਭਵਤੀ ਹੋ ਜਾਂਦੀ ਹੈ ਤਾਂ ਇਸ ਨੂੰ ਵਿਆਹੁਤਾ ਬਲਾਤਕਾਰ ਮੰਨਿਆ ਜਾਵੇ... (file photo)

marital rape news: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇਕਰ ਕੋਈ ਵਿਆਹੁਤਾ ਔਰਤ ਉਸ ਦੀ ਮਰਜ਼ੀ ਤੋਂ ਬਿਨਾਂ ਗਰਭਵਤੀ ਹੋ ਜਾਂਦੀ ਹੈ ਤਾਂ ਇਸ ਨੂੰ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਤਹਿਤ ਬਲਾਤਕਾਰ ਮੰਨਿਆ ਜਾਣਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਉਸ ਨੂੰ ਗਰਭਪਾਤ ਕਰਵਾਉਣ ਦਾ ਅਧਿਕਾਰ ਹੋਵੇਗਾ।

ਹੋਰ ਪੜ੍ਹੋ ...
 • Share this:

  ਸੁਪਰੀਮ ਕੋਰਟ ਨੇ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ (ਐਮਟੀਪੀ) ਸੋਧ ਐਕਟ 2021 ਦੇ ਤਹਿਤ, ਸਾਰੀਆਂ ਔਰਤਾਂ, ਵਿਆਹੁਤਾ ਜਾਂ ਅਣਵਿਆਹੇ, ਨੂੰ ਗਰਭ ਅਵਸਥਾ ਦੇ 24 ਹਫ਼ਤਿਆਂ ਤੱਕ ਸੁਰੱਖਿਅਤ ਅਤੇ ਕਾਨੂੰਨੀ ਗਰਭਪਾਤ ਕਰਵਾਉਣ ਦਾ ਅਧਿਕਾਰ ਦਿੱਤਾ ਹੈ। ਜਸਟਿਸ ਡੀ.ਵਾਈ ਚੰਦਰਚੂੜ, ਜਸਟਿਸ ਜੇ.ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਏ. ਐੱਸ. ਬੋਪੰਨਾ ਦੀ ਬੈਂਚ ਨੇ ਐੱਮ.ਟੀ.ਪੀ.ਐਕਟ ਦੀ ਵਿਆਖਿਆ 'ਤੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਔਰਤ ਚਾਹੇ ਵਿਆਹੀ ਹੋਵੇ ਜਾਂ ਅਣਵਿਆਹੀ, ਉਹ 24 ਹਫਤਿਆਂ ਤੱਕ ਗਰਭਪਾਤ ਕਰਵਾ ਸਕਦੀ ਹੈ।

  ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਾਰੀਆਂ ਔਰਤਾਂ ਨੂੰ ਸੁਰੱਖਿਅਤ, ਕਾਨੂੰਨੀ ਗਰਭਪਾਤ ਦਾ ਅਧਿਕਾਰ ਹੈ। ਸਿਰਫ ਸ਼ਾਦੀਸ਼ੁਦਾ ਹੀ ਨਹੀਂ, ਅਣਵਿਆਹੀਆਂ ਔਰਤਾਂ ਵੀ 24 ਹਫਤਿਆਂ ਤੱਕ ਦਾ ਗਰਭਪਾਤ ਕਰਵਾ ਸਕਦੀਆਂ ਹਨ, ਯਾਨੀ ਲਿਵ-ਇਨ ਰਿਲੇਸ਼ਨਸ਼ਿਪ ਅਤੇ ਸਹਿਮਤੀ ਵਾਲੇ ਰਿਸ਼ਤਿਆਂ ਰਾਹੀਂ ਗਰਭਵਤੀ ਹੋਣ ਵਾਲੀਆਂ ਔਰਤਾਂ ਵੀ ਗਰਭਪਾਤ ਕਰਵਾ ਸਕਦੀਆਂ ਹਨ।

  ਅਦਾਲਤ ਨੇ ਇਹ ਫੈਸਲਾ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਸੋਧ ਐਕਟ, 2021 ਦੇ ਉਪਬੰਧਾਂ ਦੀ ਵਿਆਖਿਆ ਕਰਦੇ ਹੋਏ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਸ ਕਾਨੂੰਨ ਦੀ ਵਿਆਖਿਆ ਸਿਰਫ਼ ਵਿਆਹੁਤਾ ਔਰਤਾਂ ਤੱਕ ਸੀਮਤ ਨਹੀਂ ਕੀਤੀ ਜਾ ਸਕਦੀ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇਕਰ ਕੋਈ ਵਿਆਹੁਤਾ ਔਰਤ ਉਸ ਦੀ ਮਰਜ਼ੀ ਤੋਂ ਬਿਨਾਂ ਗਰਭਵਤੀ ਹੋ ਜਾਂਦੀ ਹੈ ਤਾਂ ਇਸ ਨੂੰ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ ਐਕਟ ਤਹਿਤ ਬਲਾਤਕਾਰ ਮੰਨਿਆ ਜਾਣਾ ਚਾਹੀਦਾ ਹੈ ਅਤੇ ਇਸ ਤਰ੍ਹਾਂ ਉਸ ਨੂੰ ਗਰਭਪਾਤ ਕਰਵਾਉਣ ਦਾ ਅਧਿਕਾਰ ਹੋਵੇਗਾ।  ਦੱਸ ਦੇਈਏ ਕਿ ਵਿਆਹੁਤਾ ਬਲਾਤਕਾਰ ਨੂੰ ਅਪਰਾਧ ਦੇ ਦਾਇਰੇ 'ਚ ਲਿਆਉਣ ਦਾ ਮਾਮਲਾ ਅਜੇ ਵੀ ਸੁਪਰੀਮ ਕੋਰਟ 'ਚ ਵਿਚਾਰ ਅਧੀਨ ਹੈ। ਅੱਜ ਦੇ ਫੈਸਲੇ ਮੁਤਾਬਕ ਸਿਰਫ ਐਮਟੀਪੀ ਐਕਟ ਤਹਿਤ ਵਿਆਹੁਤਾ ਬਲਾਤਕਾਰ ਨੂੰ ਵੀ ਬਲਾਤਕਾਰ ਵਿੱਚ ਸ਼ਾਮਲ ਕੀਤਾ ਜਾਵੇਗਾ, ਯਾਨੀ ਇਸ ਦਾ ਦੋਸ਼ ਲਾ ਕੇ ਵਿਆਹੁਤਾ ਔਰਤ ਗਰਭਪਾਤ ਕਰਵਾ ਸਕੇਗੀ, ਪਰ ਪਤੀ ’ਤੇ ਕੋਈ ਕਾਰਵਾਈ ਨਹੀਂ ਹੋਵੇਗੀ।

  Published by:Ashish Sharma
  First published:

  Tags: Martial, Rape, Supreme Court