• Home
 • »
 • News
 • »
 • national
 • »
 • SUPREME COURT SLAMS CENTRE OVER PASSING OF TRIBUNAL REFORMS ACT VACANCIES

ਸੁਪਰੀਮ ਕੋਰਟ ਵੱਲੋਂ ਕੇਂਦਰ ਦੀ ਝਾੜਝੰਬ, ਕਿਹਾ-ਅਦਾਲਤੀ ਫੈਸਲਿਆਂ ਦਾ ਕੋਈ ਸਤਿਕਾਰ ਹੀ ਨਹੀਂ...

ਸੁਪਰੀਮ ਕੋਰਟ ਵੱਲੋਂ ਕੇਂਦਰ ਦੀ ਝਾੜਝੰਬ, ਕਿਹਾ-ਤੁਸੀਂ ਅਦਾਲਤ ਦੇ ਫੈਸਲਿਆਂ ਦਾ ਕੋਈ ਸਤਿਕਾਰ ਹੀ ਨਹੀਂ ਕਰਦੇ... (ਫਾਇਲ ਫੋਟੋ)

ਸੁਪਰੀਮ ਕੋਰਟ ਵੱਲੋਂ ਕੇਂਦਰ ਦੀ ਝਾੜਝੰਬ, ਕਿਹਾ-ਤੁਸੀਂ ਅਦਾਲਤ ਦੇ ਫੈਸਲਿਆਂ ਦਾ ਕੋਈ ਸਤਿਕਾਰ ਹੀ ਨਹੀਂ ਕਰਦੇ... (ਫਾਇਲ ਫੋਟੋ)

 • Share this:
  ਸੁਪਰੀਮ ਕੋਰਟ ਨੇ ਸੋਮਵਾਰ ਨੂੰ ਟ੍ਰਿਬਿਊਨਲ ਸੁਧਾਰ ਕਾਨੂੰਨ (Tribunal Reforms Act)
  ਅਤੇ ਨਿਯੁਕਤੀਆਂ ਦੇ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਹੋ ਰਹੀ ਦੇਰੀ ਨੂੰ ਲੈ ਕੇ ਸਖਤ ਰੁਖ ਅਪਣਾਇਆ। ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਕਿਹਾ ਹੈ ਕਿ ਅਦਾਲਤ ਦੇ ਫੈਸਲੇ ਦਾ ਕੋਈ ਸਨਮਾਨ ਨਹੀਂ ਹੈ।

  ਭਾਰਤ ਦੇ ਚੀਫ ਜਸਟਿਸ ਐੱਨ.ਵੀ.ਰਾਮੰਨਾ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਹੀ ਹਾਲ ਹੀ ਵਿਚ ਅਮਲ ਵਿਚ ਲਿਆਂਦੇ ਟ੍ਰਿਬਿਊਨਲਜ਼ ਰਿਫਾਰਮਜ਼ ਐਕਟ ਬਾਰੇ ਟਿੱਪਣੀਆਂ ਕਰਦਿਆਂ ਕਿਹਾ ਕਿ ‘ਲੱਗਦਾ ਹੈ ਕਿ ਕੇਂਦਰ ਸਰਕਾਰ ਨਤੀਜਿਆਂ ਦੀ ਪ੍ਰਵਾਹ ਕੀਤੇ ਬਿਨਾਂ ਸੁਪਰੀਮ ਕੋਰਟ ਦੇ ਹੁਕਮਾਂ ਦਾ ਨਿਰਾਦਰ ਕਰਨ ’ਤੇ ਤੁਲੀ ਹੋਈ ਹੈ।’ ਸਾਡੇ ਸਬਰ ਦੀ ਪ੍ਰੀਖਿਆ ਨਾ ਲਵੋ।'

  ਬੈਂਚ ਨੇ ਇਹ ਟਿੱਪਣੀਆਂ ਕਾਂਗਰਸ ਆਗੂ ਜੈਰਾਮ ਰਮੇਸ਼ ਵੱਲੋਂ ਟ੍ਰਿਬਿਊਨਲ ਰਿਫਾਰਮਜ਼ ਐਕਟ 2021 ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਕੀਤੀਆਂ ਹਨ। ਰਮੇਸ਼ ਨੇ ਕਿਹਾ ਕਿ ਇਸ ਐਕਟ ਵਿਚਲੀਆਂ ਵਿਵਸਥਾਵਾਂ ਸਿਖਰਲੀ ਅਦਾਲਤ ਵੱਲੋਂ ਮਦਰਾਸ ਬਾਰ ਐਸੋਸੀਏਸ਼ਨ ਕੇਸ ਵਿੱਚ ਸੁਣਾਏ ਫੈਸਲੇ ਦੇ ਉਲਟ ਹਨ।

  ਪਟੀਸ਼ਨ ਵਿੱਚ ਐਕਟ ਦੀ ਧਾਰਾ 3(1), 3(7), 5 ਤੇ 7(1) ਨੂੰ ਖਾਸ ਤੌਰ ’ਤੇ ਚੁਣੌਤੀ ਦਿੱਤੀ ਗਈ ਹੈ। ਬੈਂਚ ਨੇ ਕੇਸ ਦੀ ਅਗਲੀ ਤਰੀਕ ਸੋਮਵਾਰ ਲਈ ਨਿਰਧਾਰਿਤ ਕਰਦਿਆਂ ਕਿਹਾ, ‘‘ਸਾਫ਼ ਹੈ ਕਿ ਤੁਸੀਂ ਇਸ ਕੋਰਟ ਵੱਲੋਂ ਦਿੱਤੇ ਫ਼ੈਸਲਿਆਂ ਦਾ ਸਤਿਕਾਰ ਨਹੀਂ ਕਰਨਾ ਚਾਹੁੰਦੇ ਹੋ। ਹੁਣ ਸਾਡੇ ਕੋਲ ਟ੍ਰਿਬਿਊਨਲ ਰਿਫਾਰਮਜ਼ ਐਕਟ (ਦੇ ਅਮਲ) ’ਤੇ ਰੋਕ ਲਾਉਣ ਜਾਂ ਫਿਰ ਟ੍ਰਿਬਿਊਨਲਾਂ ਨੂੰ ਬੰਦ ਕਰਨ ਜਾਂ ਫਿਰ ਅਸੀਂ ਖ਼ੁਦ ਵਿਅਕਤੀਆਂ ਦੀ ਨਿਯੁਕਤੀ ਕਰੀਏ ਜਾਂ ਫਿਰ ਅਸੀਂ ਅਦਾਲਤੀ ਹੱਤਕ ਤਹਿਤ ਕਾਰਵਾਈ ਸ਼ੁਰੂ ਕਰੀਏ ਦੇ ਵਿਕਲਪ ਮੌਜੂਦ ਹਨ।’’

  ਸੀਜੇਆਈ ਨੇ ਕਿਹਾ, ‘‘ਅਸੀਂ ਸਰਕਾਰ ਨਾਲ ਟਕਰਾਅ ਨਹੀਂ ਚਾਹੁੰਦੇ ਤੇ ਅਸੀਂ ਸੁਪਰੀਮ ਕੋਰਟ ਦੇ ਜੱਜਾਂ ਦੀ ਨਿਯੁਕਤੀ ਦੇ ਢੰਗ ਤਰੀਕੇ ਤੋਂ ਖ਼ੁਸ਼ ਹਾਂ। ਮੈਂਬਰਾਂ ਜਾਂ ਚੇਅਰਪਰਸਨਾਂ ਦੀ ਅਣਹੋਂਦ ਵਿੱਚ ਇਹ ਟ੍ਰਿਬਿਊਨਲਾਂ ਖ਼ਤਮ ਹੋ ਰਹੀਆਂ ਹਨ।’’
  Published by:Gurwinder Singh
  First published: