Home /News /national /

ਸੁਪਰੀਮ ਕੋਰਟ ਦੇ ਹੁਕਮ- ਬਿਨਾਂ ਸਮਾਂ ਬਰਬਾਦ ਕੀਤੇ ਕਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ ਸਰਕਾਰ

ਸੁਪਰੀਮ ਕੋਰਟ ਦੇ ਹੁਕਮ- ਬਿਨਾਂ ਸਮਾਂ ਬਰਬਾਦ ਕੀਤੇ ਕਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ ਸਰਕਾਰ

  • Share this:

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਹੁਕਮ ਵਿੱਚ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ -19 ਕਾਰਨ ਮਰਨ ਵਾਲਿਆਂ ਦੇ ਵਾਰਸਾਂ ਨੂੰ ਬਿਨਾਂ ਸਮਾਂ ਬਰਬਾਦ ਕੀਤੇ ਮੁਆਵਜ਼ੇ ਦੀ ਅਦਾਇਗੀ ਨੂੰ ਯਕੀਨੀ ਬਣਾਉਣ ਦਾ ਨਿਰਦੇਸ਼ ਦਿੱਤਾ।

ਜਸਟਿਸ ਐਮਆਰ ਸ਼ਾਹ ਅਤੇ ਬੀਵੀ ਨਾਗਰਤਨ ਦੇ ਬੈਂਚ ਨੇ ਕਿਹਾ ਕਿ ਜੇਕਰ ਕਿਸੇ ਦਾਅਵੇਦਾਰ ਨੂੰ ਮੁਆਵਜ਼ੇ ਦੀ ਰਕਮ ਦਾ ਭੁਗਤਾਨ ਨਾ ਕਰਨ ਜਾਂ ਉਨ੍ਹਾਂ ਦੇ ਦਾਅਵੇ ਨੂੰ ਰੱਦ ਕਰਨ ਬਾਰੇ ਕੋਈ ਸ਼ਿਕਾਇਤ ਹੈ, ਤਾਂ ਉਹ ਸਬੰਧਤ ਸ਼ਿਕਾਇਤ ਨਿਵਾਰਨ ਕਮੇਟੀ ਕੋਲ ਪਹੁੰਚ ਕਰ ਸਕਦੇ ਹਨ।

ਬੈਂਚ ਨੇ ਸ਼ਿਕਾਇਤ ਨਿਵਾਰਨ ਕਮੇਟੀ ਨੂੰ ਚਾਰ ਹਫ਼ਤਿਆਂ ਦੇ ਅੰਦਰ ਦਾਅਵੇਦਾਰਾਂ ਦੀ ਅਰਜ਼ੀ 'ਤੇ ਫੈਸਲਾ ਲੈਣ ਦੇ ਵੀ ਨਿਰਦੇਸ਼ ਦਿੱਤੇ ਹਨ। ਆਂਧਰਾ ਪ੍ਰਦੇਸ਼ ਸਰਕਾਰ 'ਤੇ ਰਾਜ ਦੇ ਐਸਡੀਆਰਐਫ ਖਾਤੇ ਤੋਂ ਨਿੱਜੀ ਜਮ੍ਹਾਂ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕਰਨ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ 'ਤੇ ਬੈਂਚ ਨੇ ਸਬੰਧਤ ਪੈਸੇ ਨੂੰ ਦੋ ਦਿਨਾਂ ਦੇ ਅੰਦਰ ਐਸਡੀਆਰਐਫ ਖਾਤੇ ਵਿੱਚ ਟ੍ਰਾਂਸਫਰ ਕਰਨ ਦਾ ਨਿਰਦੇਸ਼ ਦਿੱਤਾ।

ਬੈਂਚ ਨੇ ਕਿਹਾ ਹੈ ਕਿ ਅਸੀਂ ਸਾਰੇ ਰਾਜਾਂ ਨੂੰ ਨਿਰਦੇਸ਼ ਦੇ ਕੇ ਪਟੀਸ਼ਨ ਦੀ ਸੁਣਵਾਈ ਪੂਰੀ ਕਰਦੇ ਹਾਂ ਕਿ ਉਹ ਸਾਡੇ ਪਹਿਲੇ ਹੁਕਮਾਂ ਤਹਿਤ ਯੋਗ ਲੋਕਾਂ ਨੂੰ ਬਿਨਾਂ ਦੇਰੀ ਦੇ ਮੁਆਵਜ਼ੇ ਦਾ ਭੁਗਤਾਨ ਯਕੀਨੀ ਬਣਾਉਣ। ਜੇਕਰ ਕਿਸੇ ਦਾਅਵੇਦਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਸਬੰਧਤ ਸ਼ਿਕਾਇਤ ਨਿਵਾਰਨ ਕਮੇਟੀ ਕੋਲ ਪਹੁੰਚ ਕਰ ਸਕਦਾ ਹੈ।

Published by:Gurwinder Singh
First published:

Tags: Coronavirus, Coronavirus Testing, Supreme Court