ਕਰਨਾਟਕ ਵਿਧਾਨ ਸਭਾ ਚੋਣਾਂ ਲਈ ਸਿਆਸੀ ਰਣਨੀਤੀ ਸ਼ੁਰੂ ਹੋ ਗਈ ਹੈ। ਭਾਜਪਾ ਪੂਰੇ ਜ਼ੋਰ-ਸ਼ੋਰ ਨਾਲ ਚੋਣਾਂ ਲੜਨ ਲਈ ਬੂਥ ਪੱਧਰ ਤੱਕ ਜਥੇਬੰਧਕ ਢਾਂਚੇ ਨੂੰ ਮੁੜ ਸੁਰਜੀਤ ਕਰਨ ਵਿੱਚ ਲੱਗੀ ਹੋਈ ਹੈ। ਇਸੇ ਦੌਰਾਨ ਕਰਨਾਟਕ ਭਾਜਪਾ ਦੇ ਪ੍ਰਧਾਨ ਨਲਿਨ ਕੁਮਾਰ (Nalin Kumar Kateel) ਦੇ ਬਿਆਨ ਨਾਲ ਸੂਬੇ ਦਾ ਸਿਆਸੀ ਪਾਰਾ ਇਕ ਵਾਰ ਫਿਰ ਚੜ੍ਹਦਾ ਨਜ਼ਰ ਆ ਰਿਹਾ ਹੈ।
ਨਲਿਨ ਕੁਮਾਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਭਾਜਪਾ ਵਰਕਰਾਂ ਨੂੰ ਸੜਕਾਂ ਅਤੇ ਸੀਵਰੇਜ ਵਰਗੇ 'ਛੋਟੇ ਮੁੱਦਿਆਂ' ਉਤੇ ਗੱਲ ਨਾ ਕਰਨ ਅਤੇ 'ਲਵ ਜਿਹਾਦ' ਵਰਗੇ ਵੱਡੇ ਮੁੱਦਿਆਂ ਨੂੰ ਉਠਾਉਣ ਲਈ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਬਿਆਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ।
ਮੰਗਲੁਰੂ ਵਿਚ 'ਬੂਥ ਵਿਜੇ ਅਭਿਆਨ' ਪ੍ਰੋਗਰਾਮ 'ਚ ਬੋਲਦੇ ਹੋਏ ਨਲਿਨ ਕੁਮਾਰ ਭਾਜਪਾ ਵਰਕਰਾਂ ਨੂੰ ਲਵ ਜੇਹਾਦ ਦੇ ਮਾਮਲਿਆਂ 'ਤੇ ਧਿਆਨ ਦੇਣ ਲਈ ਕਹਿੰਦੇ ਨਜ਼ਰ ਆ ਰਹੇ ਹਨ। ਭਾਜਪਾ ਸਾਂਸਦ ਦੇ ਇਸ ਵਿਵਾਦਤ ਭਾਸ਼ਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ।
ಬಿಜೆಪಿ ತನ್ನ ವೈಫಲ್ಯಗಳನ್ನು, ಭ್ರಷ್ಟಾಚಾರವನ್ನು ಮರೆಮಾಚಲು ಬಳಸುವುದು ಕೋಮು ಕಲಹವನ್ನು.
ರಾಜ್ಯದ ಅಭಿವೃದ್ಧಿ, ಉದ್ಯೋಗ, ಶಿಕ್ಷಣದ ವಿಷಯಗಳು ಬಿಜೆಪಿಗೆ "ಸಣ್ಣ ವಿಷಯಗಳು"!
ಹೇಳಿಕೊಳ್ಳಲು ಅಭಿವೃದ್ಧಿಪರ ಸಾಧನೆಗಳಿಲ್ಲದ ಬಿಜೆಪಿ ಅವುಗಳ ಬಗ್ಗೆ ಮಾತೇ ಆಡಬೇಡಿ ಎಂದು ಕಾರ್ಯಕರ್ತರಿಗೆ ಕರೆ ಕೊಟ್ಟಿರುವುದು ಅತ್ಯಂತ ನಾಚಿಕೆಗೇಡಿನ ವಿಷಯ. pic.twitter.com/nwvQj9xelQ
— Karnataka Congress (@INCKarnataka) January 3, 2023
ਇਸ 'ਚ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ ਕਿ 'ਮੈਂ ਤੁਹਾਨੂੰ ਲੋਕਾਂ ਨੂੰ ਕਹਿ ਰਿਹਾ ਹਾਂ, ਸੜਕਾਂ ਅਤੇ ਸੀਵਰੇਜ ਵਰਗੇ ਛੋਟੇ ਮੁੱਦਿਆਂ 'ਤੇ ਗੱਲ ਨਾ ਕਰੋ... ਤੁਹਾਨੂੰ ਲੋਕਾਂ ਨੂੰ ਦੱਸਣਾ ਹੋਵੇਗਾ ਕਿ ਉਨ੍ਹਾਂ ਦੇ ਬੱਚੇ ਲਵ ਜੇਹਾਦ ਦੇ ਮੁੱਦੇ ਦਾ ਸਾਹਮਣਾ ਕਰ ਰਹੇ ਹਨ। ਜੇਕਰ ਤੁਸੀਂ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੋ ਅਤੇ ਲਵ ਜੇਹਾਦ ਨੂੰ ਰੋਕਣਾ ਚਾਹੁੰਦੇ ਹੋ ਤਾਂ ਭਾਰਤੀ ਜਨਤਾ ਪਾਰਟੀ ਹੀ ਇੱਕੋ ਇੱਕ ਹੱਲ ਹੈ।'
ਇਸ ਬਿਆਨ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਮੁਖੀ ਡੀਕੇ ਸ਼ਿਵਕੁਮਾਰ ਨੇ ਭਾਜਪਾ 'ਤੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਨਲਿਨ ਕੁਮਾਰ ਦੇ ਬਿਆਨ ਨੇ ਬਹੁਤ ਮਾੜਾ ਸੁਨੇਹਾ ਦਿੱਤਾ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਉਹ ਵਿਕਾਸ ਨੂੰ ਪਹਿਲ ਦੇਣ ਦੀ ਬਜਾਏ ਨਫ਼ਰਤ ਫੈਲਾਉਣ ਅਤੇ ਦੇਸ਼ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ।
ਜਦੋਂ ਕਿ ਅਸੀਂ ਵਿਕਾਸ, ਰੁਜ਼ਗਾਰ ਸਿਰਜਣ, ਭੁੱਖਮਰੀ ਵਰਗੇ ਮੁੱਦਿਆਂ ਉਤੇ ਧਿਆਨ ਦੇ ਰਹੇ ਹਾਂ, ਉਹ ਸਿਰਫ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ। ਜੇਡੀਐਸ ਨੇ ਇਸ ਬਿਆਨ ਨੂੰ ਲੈ ਕੇ ਭਾਜਪਾ 'ਤੇ ਸਮਾਜ 'ਚ ਨਫ਼ਰਤ ਫੈਲਾਉਣ ਦਾ ਦੋਸ਼ ਵੀ ਲਗਾਇਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP, BJP Protest