ਤਾਮਿਲਨਾਡੂ ਦੇ ਇੱਕ ਸਕੂਲ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹਨ ਕਿ 10ਵੀਂ ਜਮਾਤ ਦੇ ਵਿਦਿਆਰਥੀ ਨੇ 11ਵੀਂ ਜਮਾਤ ਦੀ ਵਿਦਿਆਰਥਣ ਨੂੰ ਗਰਭਵਤੀ ਕਰ ਦਿੱਤਾ।
ਇੰਨਾ ਹੀ ਨਹੀਂ ਮਾਂ ਬਣਨ ਤੋਂ ਬਾਅਦ 16 ਸਾਲ ਦੀ ਲੜਕੀ ਨੇ ਆਪਣੇ ਬੱਚੇ ਨੂੰ ਝਾੜੀਆਂ 'ਚ ਸੁੱਟ ਦਿੱਤਾ। ਪੁਲਿਸ ਨੇ ਲੜਕੇ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਮਾਮਲਾ ਸਰਕਾਰੀ ਸਕੂਲ ਦਾ ਹੈ।
ਅੰਗਰੇਜ਼ੀ ਅਖਬਾਰ ਟਾਈਮਜ਼ ਆਫ ਇੰਡੀਆ ਮੁਤਾਬਕ ਸਕੂਲ ਦੇ ਇਕ ਵਿਦਿਆਰਥੀ ਨੇ ਬੱਚੇ ਦੀ ਲਾਸ਼ ਮਿਲਣ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਗਈ। ਸਕੂਲ ਦੇ ਸਹਾਇਕ ਹੈੱਡਮਾਸਟਰ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਸਕੂਲ ਪਹੁੰਚਣ 'ਤੇ ਪੁਲਿਸ ਟੀਮ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਪੋਸਟਮਾਰਟਮ ਲਈ ਚਿਦੰਬਰਮ ਦੇ ਕਾਮਰਾਜ ਸਰਕਾਰੀ ਹਸਪਤਾਲ ਭੇਜ ਦਿੱਤਾ। ਪੁਲਿਸ ਨੂੰ ਸ਼ੱਕ ਹੈ ਕਿ ਸਕੂਲ ਦੀ ਇਕ ਵਿਦਿਆਰਥਣ ਨੇ ਰੈਸਟ ਰੂਮ 'ਚ ਬੱਚੇ ਨੂੰ ਜਨਮ ਦਿੱਤਾ, ਜਿਸ ਤੋਂ ਬਾਅਦ ਉਸ ਨੇ ਡਰ ਦੇ ਮਾਰੇ ਬੱਚੇ ਨੂੰ ਝਾੜੀਆਂ 'ਚ ਸੁੱਟ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਵਿਦਿਆਰਥਣ ਨੇ ਮੰਨਿਆ ਹੈ ਕਿ ਉਸ ਨੇ ਬੱਚੇ ਨੂੰ ਜਨਮ ਤੋਂ ਬਾਅਦ ਸੁੱਟ ਦਿੱਤਾ ਸੀ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਅਤੇ ਵਿਦਿਆਰਥਣ ਇੱਕੋ ਪਿੰਡ ਨਾਲ ਸਬੰਧਤ ਹਨ। 10ਵੀਂ ਜਮਾਤ ਦੇ ਵਿਦਿਆਰਥੀ 'ਤੇ ਗਰਭਵਤੀ ਕਰਨ ਦਾ ਦੋਸ਼ ਲੱਗਾ ਹੈ।
ਪੁਲਿਸ ਨੇ ਲੜਕੇ ਦੇ ਖਿਲਾਫ ਧਾਰਾ 5 (ਜਿਨਸੀ ਹਮਲਾ), 5(j) 5(j) (ii) (ਜਿਨਸੀ ਹਮਲੇ ਦੇ ਨਤੀਜੇ ਵਜੋਂ ਗਰਭਵਤੀ ਹੋਣਾ) ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ, 2012 ਦੇ ਤਹਿਤ ਵੀ ਕੇਸ ਦਰਜ ਕੀਤਾ ਗਿਆ ਹੈ।
ਹੋਰ ਵੀ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ
ਵਿਦਿਆਰਥੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਸ ਨੂੰ ਜੁਵੇਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕੀਤਾ ਗਿਆ। ਬੋਰਡ ਨੇ ਉਸ ਨੂੰ ਆਬਜ਼ਰਵੇਸ਼ਨ ਹੋਮ ਦਿੱਤਾ ਹੈ। ਵਿਦਿਆਰਥਣ ਨੂੰ ਕੰਮਰਾਜ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ 'ਚ ਕਈ ਹੋਰ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।