ਤਮਿਲਨਾਡੂ ਤੋਂ ਤੜਕੇ ਇਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਤ੍ਰਿਚੀ-ਚੇਨਈ ਰਾਸ਼ਟਰੀ ਰਾਜਮਾਰਗ 'ਤੇ ਮੰਗਲਵਾਰ ਤੜਕੇ ਛੇ ਵਾਹਨ ਆਪਸ ਵਿਚ ਟਕਰਾ ਗਏ ਅਤੇ ਇਸ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋ ਗਈ।
ਇਸ ਹਾਦਸੇ 'ਚ ਕੁੱਡਲੌਰ ਜ਼ਿਲ੍ਹੇ ਦੇ ਵੇਅਪੁਰ ਨੇੜੇ ਰਾਸ਼ਟਰੀ ਰਾਜਮਾਰਗ 'ਤੇ 2 ਪ੍ਰਾਈਵੇਟ ਬੱਸਾਂ, 2 ਲਾਰੀਆਂ ਅਤੇ 2 ਕਾਰਾਂ ਆਪਸ 'ਚ ਟਕਰਾ ਗਈਆਂ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਇਸ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ 'ਚ ਡਰਾਈਵਰ ਸਮੇਤ ਇੱਕੋ ਪਰਿਵਾਰ ਦੀਆਂ 2 ਔਰਤਾਂ ਅਤੇ 2 ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਤੁਰੰਤ ਪੁਲਿਸ ਅਤੇ ਫਾਇਰ ਵਿਭਾਗ ਨੂੰ ਦਿੱਤੀ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ 'ਤੇ ਪਹੁੰਚ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਮ੍ਰਿਤਕਾਂ ਦੀ ਲਾਸ਼ਾਂ ਨੂੰ ਬਰਾਮਦ ਕਰਕੇ ਪੋਸਟਮਾਰਟਮ ਲਈ ਵੇਅਪੁਰ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ।
ਪੁਲਿਸ ਨੇ ਹਾਦਸੇ ਦੇ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਹਾਦਸੇ ਵਿੱਚ ਸ਼ਾਮਲ ਵਿਅਕਤੀ ਕਿਸ ਸ਼ਹਿਰ ਨਾਲ ਸਬੰਧਤ ਹਨ। ਹਾਦਸੇ ਤੋਂ ਬਾਅਦ ਕੌਮੀ ਮਾਰਗ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Car accident, Road accident