ਤੇਲੰਗਾਨਾ ਦੇ ਰਾਜਨਾ ਸਿਰਸਿਲਾ ਜ਼ਿਲ੍ਹੇ ਵਿਚ ਇਕ 18 ਸਾਲਾ ਲੜਕੀ ਦੇ ਕਥਿਤ ਅਗਵਾ ਦੇ ਮਾਮਲੇ ਨੇ ਮੰਗਲਵਾਰ ਨੂੰ ਨਾਟਕੀ ਮੋੜ ਲੈ ਲਿਆ। ਲੜਕੀ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਉਹ ਇਹ ਕਹਿੰਦੇ ਹੋਏ ਸੁਣੀ ਜਾ ਰਹੀ ਹੈ ਕਿ ਉਸ ਨੂੰ ਅਗਵਾ ਨਹੀਂ ਕੀਤਾ ਗਿਆ ਸੀ ਅਤੇ ਉਹ ਆਪਣੇ ਪ੍ਰੇਮੀ ਨਾਲ ਵਿਆਹ ਕਰਨ ਲਈ ਖੁਦ ਗਈ ਹੈ।
ਪੁਲਿਸ ਨੇ ਦੱਸਿਆ ਕਿ ਕਥਿਤ ਅਗਵਾ ਦੀ ਘਟਨਾ ਜ਼ਿਲ੍ਹੇ ਦੇ ਚੰਦੂਰਥੀ ਮੰਡਲ ਦੇ ਮੁਦੇਪੱਲੇ ਪਿੰਡ 'ਚ ਸਵੇਰੇ 5.30 ਵਜੇ ਦੇ ਕਰੀਬ ਉਸ ਸਮੇਂ ਹੋਈ ਜਦੋਂ ਲੜਕੀ ਅਤੇ ਉਸ ਦੇ ਪਿਤਾ ਮੰਦਰ ਜਾ ਰਹੇ ਸਨ।
ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਕਥਿਤ ਅਗਵਾਕਾਰ ਵਿਦਿਆਰਥਣ ਨੂੰ ਜ਼ਬਰਦਸਤੀ ਕਾਰ ਵਿੱਚ ਖਿੱਚ ਕੇ ਲੈ ਗਏ ਅਤੇ ਉਥੋਂ ਫ਼ਰਾਰ ਹੋ ਗਏ। ਸਥਾਨਕ ਟੀਵੀ ਚੈਨਲਾਂ ਦੁਆਰਾ ਪ੍ਰਸਾਰਿਤ ਵੀਡੀਓ ਵਿੱਚ ਲੜਕੀ ਦਾ ਪਿਤਾ ਉਸ ਨੂੰ ਬਚਾਉਣ ਦੀ ਅਸਫਲ ਕੋਸ਼ਿਸ਼ ਕਰਦਾ ਦਿਖਾਈ ਦੇ ਰਿਹਾ ਹੈ।
#WATCH | Telangana: An 18-year-old girl was kidnapped in front of her father when they were returning to their house after visiting a temple, in the Sircilla district
(CCTV visuals) pic.twitter.com/GYedm9jkHJ
— ANI (@ANI) December 20, 2022
ਬਾਅਦ ਵਿੱਚ, ਪੀੜਤਾ ਦੇ ਪਿਤਾ ਦੁਆਰਾ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਗਿਰੋਹ ਦੇ ਮੈਂਬਰਾਂ ਨੇ ਉਸ ਦੀ ਧੀ ਨੂੰ ਅਗਵਾ ਕਰਨ ਤੋਂ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਉਨ੍ਹਾਂ ਦੇ ਪਿੰਡ ਦਾ ਰਹਿਣ ਵਾਲਾ ਹੈ।
ਪੁਲਿਸ ਨੇ ਦੱਸਿਆ ਕਿ ਜਾਂਚ ਦੌਰਾਨ ਦੋ ਵਿਅਕਤੀਆਂ ਨੂੰ ਫੜਿਆ ਗਿਆ ਹੈ। ਹਾਲਾਂਕਿ, ਦੁਪਹਿਰ ਤੱਕ ਲੜਕੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ, ਜਿਸ ਵਿੱਚ ਉਸ ਨੇ ਕਿਹਾ ਕਿ ਉਸ ਨੂੰ ਅਗਵਾ ਨਹੀਂ ਕੀਤਾ ਗਿਆ ਸੀ ਅਤੇ ਉਸ ਨੇ ਖੁਦ ਆਪਣੇ 24 ਸਾਲਾ ਬੁਆਏਫ੍ਰੈਂਡ ਨੂੰ ਬੁਲਾਇਆ ਸੀ ਅਤੇ ਉਸ ਨੂੰ ਲੈ ਜਾਣ ਲਈ ਕਿਹਾ ਸੀ।
ਪੁਲਿਸ ਨੇ ਦੱਸਿਆ ਕਿ ਜੌਨੀ ਅਤੇ ਸ਼ਾਲਿਨੀ ਦਾ ਵਿਆਹ ਇਕ ਸਾਲ ਪਹਿਲਾਂ ਹੋਇਆ ਸੀ। ਸ਼ਾਲਿਨੀ ਉਸ ਸਮੇਂ ਨਾਬਾਲਗ ਸੀ, ਇਸ ਲਈ ਉਸ ਦੇ ਮਾਪਿਆਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਜੌਨੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਹ ਜੋੜਾ ਪਿਛਲੇ ਇੱਕ ਸਾਲ ਤੋਂ ਵੱਖ ਰਹਿ ਰਿਹਾ ਹੈ। ਸ਼ਾਲਿਨੀ ਮੰਗਲਵਾਰ ਨੂੰ 18 ਸਾਲ ਦੀ ਹੋ ਗਈ।
ਲੜਕੀ ਨੇ ਵੀਡੀਓ ਜਾਰੀ ਕਰਕੇ ਦੱਸਿਆ ਕਿ ਉਸ ਨੇ ਮੰਦਰ 'ਚ ਆਪਣੇ ਪ੍ਰੇਮੀ ਨਾਲ ਵਿਆਹ ਕੀਤਾ ਹੈ। ਉਹ ਪਿਛਲੇ ਚਾਰ ਸਾਲਾਂ ਤੋਂ ਆਪਣੇ ਪ੍ਰੇਮੀ ਨਾਲ ਰਿਲੇਸ਼ਨਸ਼ਿਪ ਵਿੱਚ ਸੀ ਪਰ ਉਸ ਦੇ ਮਾਤਾ-ਪਿਤਾ ਰਾਜ਼ੀ ਨਹੀਂ ਸਨ। ਕਿਉਂਕਿ ਉਸ ਦਾ ਪ੍ਰੇਮੀ ਦਲਿਤ ਹੈ। ਲੜਕੀ ਨੇ ਵੀਡੀਓ 'ਚ ਦੱਸਿਆ ਹੈ ਕਿ ਉਹ ਮਾਸਕ ਪਹਿਨਣ ਕਾਰਨ ਅਗਵਾ ਸਮੇਂ ਆਪਣੇ ਪ੍ਰੇਮੀ ਨੂੰ ਪਛਾਣ ਨਹੀਂ ਸਕੀ।
ਅਗਵਾ ਤੋਂ ਬਾਅਦ ਡੀਐਸਪੀ ਨਗੇਂਦਰ ਚਾਰੀ ਨੇ ਦੱਸਿਆ ਸੀ ਕਿ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਲੜਕੀ ਪਿਛਲੇ ਦਿਨੀਂ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ ਸੀ। ਅਜਿਹੇ 'ਚ ਹੁਣ ਜਦੋਂ ਉਹ ਬਾਲਗ ਹੋ ਚੁੱਕੀ ਹੈ ਤਾਂ ਸੰਭਵ ਹੈ ਕਿ ਉਸ ਦਾ ਪ੍ਰੇਮੀ ਉਸ ਨੂੰ ਲੈ ਗਿਆ ਹੋਵੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Love Marriage, Marriage, Social media, Social media news