Home /News /national /

ਤੇਲੰਗਾਨਾ ਸਰਕਾਰ ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਦੇਣ ਦਾ ਐਲਾਨ

ਤੇਲੰਗਾਨਾ ਸਰਕਾਰ ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਦੇਣ ਦਾ ਐਲਾਨ

(ਫਾਇਲ ਫੋਟੋ)

(ਫਾਇਲ ਫੋਟੋ)

  • Share this:
    ਤੇਲੰਗਾਨਾ ਸਰਕਾਰ (Telangana Government) ਨੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਫੈਸਲਾ ਕੀਤਾ ਹੈ। ਰਾਜ ਦੇ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵਿੱਚ 750 ਦੇ ਕਰੀਬ ਕਿਸਾਨ ਸ਼ਹੀਦ ਹੋਏ।

    ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਹੁਣ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ (CM k Chandrashekhar Rao) ਨੇ ਵੱਡਾ ਐਲਾਨ ਕੀਤਾ ਹੈ। ਸੀਐਮ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਣਗੇ।

    ਉਨ੍ਹਾਂ ਐਲਾਨ ਕੀਤਾ ਕਿ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਬਿਨਾਂ ਕਿਸੇ ਸ਼ਰਤ ਦੇ 25 ਲੱਖ ਰੁਪਏ ਦੇਣ ਦੀ ਵੀ ਮੰਗ ਕੀਤੀ ਹੈ।

    ਉਧਰ, ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਤੇ ਪੀੜਤ ਕਿਸਾਨ ਪਰਿਵਾਰਾਂ ਨੂੰ 1-1 ਕਰੋੜ ਦੇਣ ਦੀ ਮੰਗ ਕੀਤੀ ਹੈ।
    Published by:Gurwinder Singh
    First published:

    Tags: Bharti Kisan Union, Kisan andolan, Telangana

    ਅਗਲੀ ਖਬਰ