ਸ਼੍ਰੀਨਗਰ: Jammu Kashmir News: ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ 'ਚ ਵੀਰਵਾਰ ਨੂੰ ਅੱਤਵਾਦੀਆਂ (Terrorist) ਨੇ ਰਾਜਸਥਾਨ ਦੇ ਇਕ ਬੈਂਕ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ (Terrorist killed a bank employee) ਕਰ ਦਿੱਤੀ।
ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਗ੍ਰਾਮੀਣ ਬੈਂਕ ਦੇ ਕਰਮਚਾਰੀ ਵਿਜੇ ਕੁਮਾਰ ਨੂੰ ਬੈਂਕ ਕੰਪਲੈਕਸ ਦੇ ਅੰਦਰ ਹੀ ਗੋਲੀ ਮਾਰ ਦਿੱਤੀ ਗਈ। ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਘਟਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ। ਦੱਸ ਦਈਏ ਕਿ ਘਾਟੀ 'ਚ ਅੱਤਵਾਦੀਆਂ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਨੌਕਰੀ ਕਰਨ ਵਾਲੇ ਲੋਕਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਸ ਘਟਨਾ ਤੋਂ ਪਹਿਲਾਂ ਮੰਗਲਵਾਰ ਨੂੰ ਹੀ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਪ੍ਰਵਾਸੀ ਕਸ਼ਮੀਰੀ ਪੰਡਿਤ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੁਲਸ ਨੇ ਕਿਹਾ ਸੀ ਕਿ ਕੁਲਗਾਮ ਜ਼ਿਲੇ ਦੇ ਗੋਪਾਲਪੁਰ 'ਚ ਅੱਤਵਾਦੀਆਂ ਨੇ ਰਜਨੀ ਬਾਲਾ (36) 'ਤੇ ਗੋਲੀਬਾਰੀ ਕੀਤੀ, ਜਿਸ ਨਾਲ ਉਹ ਜ਼ਖਮੀ ਹੋ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਰਜਨੀ ਬਾਲਾ ਗੋਪਾਲਪੁਰ ਵਿੱਚ ਅਧਿਆਪਕ ਵਜੋਂ ਤਾਇਨਾਤ ਸੀ। ਪੁਲਿਸ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਮਈ ਮਹੀਨੇ 'ਚ ਦੂਜੀ ਵਾਰ ਕਸ਼ਮੀਰੀ ਪੰਡਿਤ ਦਾ ਕਤਲ ਹੋਇਆ ਸੀ। 12 ਮਈ ਨੂੰ ਰਾਹੁਲ ਭੱਟ ਦੀ ਬਡਗਾਮ ਜ਼ਿਲ੍ਹੇ ਦੀ ਚਦੂਰਾ ਤਹਿਸੀਲ ਵਿੱਚ ਤਹਿਸੀਲਦਾਰ ਦਫ਼ਤਰ ਦੇ ਅੰਦਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮਈ ਮਹੀਨੇ ਦੌਰਾਨ ਕਸ਼ਮੀਰ ਵਿੱਚ ਹੁਣ ਤੱਕ ਸੱਤ ਨਿਸ਼ਾਨਾ ਕਤਲ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ ਚਾਰ ਆਮ ਨਾਗਰਿਕ ਅਤੇ ਤਿੰਨ ਪੁਲੀਸ ਮੁਲਾਜ਼ਮ ਸਨ ਜੋ ਡਿਊਟੀ ’ਤੇ ਨਹੀਂ ਸਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jammu and kashmir, Terror, Terrorism, Terrorist