Home /News /national /

ਜੰਮੂ ਕਸ਼ਮੀਰ: ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ’ਤੇ ਹਮਲਾ, ਦੋ ਜਵਾਨ ਸ਼ਹੀਦ, ਤਿੰਨ ਜ਼ਖ਼ਮੀ

ਜੰਮੂ ਕਸ਼ਮੀਰ: ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ’ਤੇ ਹਮਲਾ, ਦੋ ਜਵਾਨ ਸ਼ਹੀਦ, ਤਿੰਨ ਜ਼ਖ਼ਮੀ

ਜੰਮੂ ਕਸ਼ਮੀਰ: ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ’ਤੇ ਹਮਲਾ, ਦੋ ਜਵਾਨ ਸ਼ਹੀਦ, ਤਿੰਨ ਜ਼ਖ਼ਮੀ (ਫਾਇਲ ਫੋਟੋ)

ਜੰਮੂ ਕਸ਼ਮੀਰ: ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ’ਤੇ ਹਮਲਾ, ਦੋ ਜਵਾਨ ਸ਼ਹੀਦ, ਤਿੰਨ ਜ਼ਖ਼ਮੀ (ਫਾਇਲ ਫੋਟੋ)

 • Share this:

  ਦੱਖਣੀ ਕਸ਼ਮੀਰ ਦੇ ਪੰਪੋਰ ਵਿੱਚ ਹੋਏ ਅੱਤਵਾਦੀ ਹਮਲੇ ਵਿਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ ਜਦਕਿ ਤਿੰਨ ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

  ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਅੱਤਵਾਦੀ ਉਸੇ ਇਲਾਕੇ ਵਿੱਚ ਕਿਤੇ ਲੁਕ ਗਏ ਸਨ। ਅੱਤਵਾਦੀਆਂ ਨੂੰ ਫੜਨ ਲਈ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

  ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਦਹਿਸ਼ਤਗਰਦਾਂ ਨੇ ਅੱਜ ਦੁਪਹਿਰ ਸਮੇਂ ਸ੍ਰੀਨਗਰ ਦੇ ਨੌਗਾਮ ਖੇਤਰ ਵਿੱਚ ਕਾਂਦੀਜ਼ਲ ਪੁਲ ਨਜ਼ਦੀਕ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਈਆਂ। ਇਸ ਦੌਰਾਨ ਸੀਆਰਪੀਐਫ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਫੌਜ ਦੇ 92 ਬੇਸ ਹਸਪਤਾਲ ’ਚ ਦਾਖਲ ਕਰਵਾਇਆ ਗਿਆ।ਇਲਾਜ ਦੌਰਾਨ ਇਨ੍ਹਾਂ ਵਿੱਚੋਂ ਦੋ ਜਵਾਨਾਂ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

  ਦੱਸਿਆ ਜਾਂਦਾ ਹੈ ਕਿ ਸੀਆਰਪੀਐਫ ਦੀ 110 ਬਟਾਲੀਅਨ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨ ਪੰਪੋਰ ਦੇ ਕਾਂਧੀਜਲ ਬ੍ਰਿਜ ਰੋਡ ਓਪਨਿੰਗ ਡਿਊਟੀ (ਆਰਓਪੀ) ਉਤੇ ਤਾਇਨਾਤ ਸਨ। ਇਸ ਦੌਰਾਨ ਕੁਝ ਅੱਤਵਾਦੀ ਉਥੇ ਪਹੁੰਚੇ ਅਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ।

  Published by:Gurwinder Singh
  First published:

  Tags: Attack, Jammu and kashmir, Terrorist