ਵੈਕਸੀਨ ਲਗਾਉਣ ਤੋਂ ਬਾਅਦ ਵੀ ਮਾਸਕ ਅਤੇ ਸਾਵਧਾਨੀਆਂ ਵੀ ਜ਼ਰੂਰੀ - ਪੀਐਮ ਮੋਦੀ

News18 Punjabi | News18 Punjab
Updated: April 8, 2021, 9:40 PM IST
share image
ਵੈਕਸੀਨ ਲਗਾਉਣ ਤੋਂ ਬਾਅਦ ਵੀ ਮਾਸਕ ਅਤੇ ਸਾਵਧਾਨੀਆਂ ਵੀ ਜ਼ਰੂਰੀ - ਪੀਐਮ ਮੋਦੀ
ਮੁਕੰਮਲ ਤਾਲਾਬੰਦੀ ਦੀ ਲੋੜ ਨਹੀਂ, ਹੁਣ ਦਵਾਈ ਤੇ ਸਖਤਾਈ ਦੀ ਲੋੜ- ਪੀਐਮ ਮੋਦੀ

ਕਿਹਾ, ਟੀਕਾਕਰਨ ਦੇ ਨਾਲ ਨਾਲ ਸਾਨੂੰ ਇਹ ਵੀ ਧਿਆਨ ਰੱਖਣਾ ਹੋਵੇਗਾ ਕਿ ਟੀਕੇ ਤੋਂ ਬਾਅਦ ਲਾਪਰਵਾਹੀ ਨਾ ਵਰਤੀ ਜਾਵੇ

  • Share this:
  • Facebook share img
  • Twitter share img
  • Linkedin share img
ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾਵਾਇਰਸ ਦੀ ਬੇਕਾਬੂ ਰਫਤਾਰ ਅਤੇ ਕਈ ਰਾਜਾਂ ਵਿਚ ਇਸ ਸੰਕਰਮ ਦੇ ਫੈਲਣ ਨੂੰ ਰੋਕਣ ਲਈ ਲਗਾਏ ਗਏ ਰਾਤ ਦੇ ਕਰਫਿਊ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਵਰਚੁਅਲ ਬੈਠਕ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਕਰਨਾਟਕ ਦੇ ਸੀਐਮ ਬੀਐਸ ਯੇਦੀਯੁਰੱਪਾ, ਨਿਤੀਸ਼ ਕੁਮਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹੋਏ।

ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਹੋਈ ਇਸ ਬੈਠਕ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਟੈਸਟ, ਟਰੈਕਿੰਗ ਅਤੇ ਟਰੀਟਮੈਂਟ ਦਾ ਮੰਤਰ ਦਿੱਤਾ। ਪੀਐਮ ਮੋਦੀ ਨੇ ਕਿਹਾ ਕਿ ਅੱਜ ਸਾਨੂੰ ਵੈਕਸੀਨ ਦੇ ਨਾਲ ਟੈਸਟਿੰਗ ‘ਤੇ ਜ਼ੋਰ ਦੇਣ ਦੀ ਲੋੜ ਹੁੰਦੀ ਹੈ। ਟੈਸਟਿੰਗ ਅਤੇ ਟ੍ਰੈਕਿੰਗ ਬਹੁਤ ਵੱਡੀ ਭੂਮਿਕਾ ਨਿਭਾਉਂਦੀ ਹੈ। ਸਾਨੂੰ ਟੈਸਟਿੰਗ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ।

ਪੀਐਮ ਨੇ ਕਿਹਾ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਮੁੜ ਤੋਂ ਯੁੱਧ ਦੇ ਪੱਧਰ 'ਤੇ ਕੰਮ ਕਰਨਾ ਜ਼ਰੂਰੀ ਹੈ। ਸਾਰੀਆਂ ਚੁਣੌਤੀਆਂ ਦੇ ਬਾਅਦ ਵੀ, ਸਾਡੇ ਕੋਲ ਪਹਿਲਾਂ ਨਾਲੋਂ ਬਿਹਤਰ ਤਜ਼ਰਬਾ ਅਤੇ ਸਰੋਤ ਹਨ ਅਤੇ ਸਾਡੇ ਕੋਲ ਵੈਕਸੀਨ ਵੀ ਹੈ।
ਪੀਐਮ ਮੋਦੀ ਨੇ ਕਿਹਾ ਕਿ ਕੋਰੋਨਾ ਤੋਂ ਬਾਹਰ ਨਿਕਲਣ ਦਾ ਰਸਤਾ ਟੈਸਟਿੰਗ ਹੈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ 70 ਪ੍ਰਤੀਸ਼ਤ ਆਰਟੀ-ਪੀਸੀਟੀ ਟੈਸਟਿੰਗ ਹੈ। ਆਰਟੀ-ਪੀਸੀਆਰ ਟੈਸਟ ਨੂੰ ਵਧਾਉਣ ਦੀ ਜ਼ਰੂਰਤ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੋਰੋਨਾ ਦੇ ਮਰੀਜ਼ ਵਧਣ 'ਤੇ ਰਾਜ ਨੂੰ ਦਬਾਅ ਵਿਚ ਨਹੀਂ ਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਟੈਸਟ ਸਹੀ ਤਰੀਕੇ ਨਾਲ ਕੀਤੇ ਜਾਣੇ ਚਾਹੀਦੇ ਹਨ। ਕੰਟੇਨਮੈਂਟ ਜ਼ੋਨ ਵਿਚ ਹਰੇਕ ਵਿਅਕਤੀ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਥੇ ਗਿਣਤੀ ਵਧੇਰੇ ਹੈ, ਉਥੇ ਹੋਰ ਵੀ ਟੈਸਟ ਕੀਤੇ ਜਾ ਰਹੇ ਹਨ।

ਪੀਐਮ ਮੋਦੀ ਨੇ ਕਿਹਾ ਕਿ 11 ਅਪ੍ਰੈਲ ਤੋਂ 14 ਅਪ੍ਰੈਲ ਤੱਕ ਟੀਕਾ ਤਿਉਹਾਰ ਮਨਾਓ। ਉਨ੍ਹਾਂ ਕਿਹਾ ਕਿ ਮੁਕੰਮਲ ਤਾਲਾਬੰਦੀ ਦੀ ਜ਼ਰੂਰਤ ਨਹੀਂ ਹੈ। ਪੀਐਮ ਮੋਦੀ ਨੇ ਕਿਹਾ ਕਿ ਕੋਵਿਡ -19 ਦਾ ਵੱਡਾ ਹਿੱਸਾ ਟੀਕੇ ਪ੍ਰਬੰਧਨ ਦੀ ਰਹਿੰਦ-ਖੂੰਹਦ ਨੂੰ ਰੋਕਣਾ ਵੀ ਹੈ।

ਮੁੱਖ ਮੰਤਰੀਆਂ ਨਾਲ ਮੁਲਾਕਾਤ ਪੀਐਮ ਨੇ ਕਿਹਾ ਕਿ ਟੀਕਾਕਰਨ ਦੇ ਨਾਲ ਨਾਲ ਸਾਨੂੰ ਇਹ ਵੀ ਧਿਆਨ ਰੱਖਣਾ ਹੋਵੇਗਾ ਕਿ ਟੀਕੇ ਤੋਂ ਬਾਅਦ ਲਾਪਰਵਾਹੀ ਨਾ ਵਰਤੀ ਜਾਵੇ। ਸਾਨੂੰ ਲੋਕਾਂ ਨੂੰ ਦੱਸਣਾ ਪਏਗਾ ਕਿ ਟੀਕੇ ਲਗਾਉਣ ਤੋਂ ਬਾਅਦ ਵੀ ਮਾਸਕ ਅਤੇ ਸਾਵਧਾਨੀਆਂ ਜ਼ਰੂਰੀ ਹਨ। ਪੀਐਮ ਮੋਦੀ ਨੇ ਕਿਹਾ ਕਿ ‘ਦਵਾਈ’ ਅਤੇ ‘ਸਖਤਾਈ’ ਦੀ ਵੀ ਜ਼ਰੂਰਤ ਹੈ।
Published by: Ashish Sharma
First published: April 8, 2021, 9:26 PM IST
ਹੋਰ ਪੜ੍ਹੋ
ਅਗਲੀ ਖ਼ਬਰ