ਹੈਦਰਾਬਾਦ ਵਿੱਚ ਇੱਕ ਪ੍ਰੋਫੈਸਰ ਨੂੰ ਇੱਕ ਵਿਦੇਸ਼ੀ ਵਿਦਿਆਰਥੀ ਨਾਲ ਦੁਰਵਿਵਹਾਰ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਇੱਕ ਰਿਪੋਰਟ ਦੇ ਅਨੁਸਾਰ, ਸਥਾਨਕ ਪੁਲਿਸ ਨੇ ਸ਼ਨੀਵਾਰ ਨੂੰ ਕਿਹਾ ਕਿ ਹੈਦਰਾਬਾਦ ਯੂਨੀਵਰਸਿਟੀ (UoH) ਦੇ ਇੱਕ ਪ੍ਰੋਫੈਸਰ ਨੂੰ ਇੱਕ ਵਿਦੇਸ਼ੀ ਵਿਦਿਆਰਥੀ ਨਾਲ ਕਥਿਤ ਤੌਰ 'ਤੇ ਦੁਰਵਿਵਹਾਰ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। 62 ਸਾਲਾ ਵਿਅਕਤੀ 'ਤੇ ਇਕ ਔਰਤ ਦੀ ਇਜ਼ਤ ਨੂੰ ਕਥਿਤ ਤੌਰ 'ਤੇ ਭੰਗ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਸੀ, ਜਿਸ ਨੂੰ ਯੂਨੀਵਰਸਿਟੀ ਦੇ ਇਕ ਅਧਿਕਾਰੀ ਦੀ ਸ਼ਿਕਾਇਤ 'ਤੇ ਪੁਲਸ ਨੇ ਧਿਆਨ ਵਿਚ ਲਿਆ ਸੀ।
ਉਨ੍ਹਾਂ ਕਿਹਾ ਕਿ ਥਾਈਲੈਂਡ ਦੀ ਪੋਸਟ ਗ੍ਰੈਜੂਏਟ ਵਿਦਿਆਰਥਣ ਅੰਗਰੇਜ਼ੀ ਜਾਂ ਹਿੰਦੀ ਵਿਚ ਗੱਲਬਾਤ ਕਰਨ ਦੇ ਯੋਗ ਨਹੀਂ ਸੀ ਅਤੇ ਉਸ ਦੇ ਬਿਆਨ ਦਰਜ ਕਰਨ ਲਈ ਅਨੁਵਾਦਕ ਦੀਆਂ ਸੇਵਾਵਾਂ ਲਈਆਂ ਗਈਆਂ ਹਨ। ਪੁਲਸ ਵਿਦਿਆਰਥਣ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕਰੇਗੀ। ਸ਼ਿਕਾਇਤ ਦੇ ਅਨੁਸਾਰ, ਦੋਸ਼ੀ ਪ੍ਰੋਫੈਸਰ ਨੇ ਸ਼ੁੱਕਰਵਾਰ ਸ਼ਾਮ ਨੂੰ ਉਸ ਦੀ ਰਿਹਾਇਸ਼ 'ਤੇ ਵਿਦਿਆਰਥਣ ਨੂੰ ਕਥਿਤ ਤੌਰ 'ਤੇ ਚੁੰਮਣ ਅਤੇ ਗਲੇ ਲਗਾਉਣ ਦੀ ਕੋਸ਼ਿਸ਼ ਕੀਤੀ।
ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਪੁਲਿਸ ਨੇ ਦੱਸਿਆ ਕਿ ਉਹ ਦੋਸ਼ੀ ਪ੍ਰੋਫੈਸਰ ਤੋਂ ਪੁੱਛਗਿੱਛ ਕਰ ਰਹੀ ਹੈ। ਮਾਧਪੁਰ ਦੇ ਡੀਸੀਪੀ ਸ਼ਿਲਪਾਵੱਲੀ ਨੇ ਦੱਸਿਆ ਕਿ ਸਾਈਬਰਾਬਾਦ ਪੁਲਿਸ ਨੇ ਹੈਦਰਾਬਾਦ ਯੂਨੀਵਰਸਿਟੀ ਦੇ ਇੱਕ ਪ੍ਰੋਫੈਸਰ ਨੂੰ ਵਿਦਿਆਰਥਣ ਨਾਲ ਛੇੜਛਾੜ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਹੈ। ਥਾਈਲੈਂਡ ਦੀ ਰਹਿਣ ਵਾਲੀ ਵਿਦਿਆਰਥਣ ਨਾਲ ਸਬੰਧਤ ਮਾਮਲੇ ਵਿਚ ਸ਼ਿਕਾਇਤ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arrest, Hyderabad, Student, Student visa