ਕਿਸਾਨ ਸੰਸਦ 'ਚ ਤਸੱਲੀਬਖਸ਼ ਜਵਾਬ ਨਾ ਦੇਣ ਕਾਰਨ ‘ਖੇਤੀ ਮੰਤਰੀ’ ਨੂੰ ਦੇਣ ਪਿਆ ਅਸਤੀਫਾ

News18 Punjabi | News18 Punjab
Updated: July 24, 2021, 8:44 AM IST
share image
ਕਿਸਾਨ ਸੰਸਦ 'ਚ ਤਸੱਲੀਬਖਸ਼ ਜਵਾਬ ਨਾ ਦੇਣ ਕਾਰਨ ‘ਖੇਤੀ ਮੰਤਰੀ’ ਨੂੰ ਦੇਣ ਪਿਆ ਅਸਤੀਫਾ
ਕਿਸਾਨ ਸੰਸਦ 'ਚ ਤਸੱਲੀਬਖਸ਼ ਜਵਾਬ ਨਾ ਦੇਣ ਕਾਰਨ ‘ਖੇਤੀ ਮੰਤਰੀ’ ਨੇ ਦਿੱਤਾ ਅਸਤੀਫਾ

  • Share this:
  • Facebook share img
  • Twitter share img
  • Linkedin share img
ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਦੂਜੇ ਦਿਨ ਵੀ ‘ਕਿਸਾਨ ਸੰਸਦ’ ਚਲਾਈ ਗਈ। ਜਿਸ ਵਿਚ ਕਿਸਾਨਾਂ ਦੇ 200 ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਮੌਕੇ ਕਿਸਾਨ ਨੁਮਾਇੰਦਿਆਂ ਵੱਲੋਂ ਸੰਸਦ ਦੇ ਥਾਪੇ ਗਏ ਖੇਤੀ ਮੰਤਰੀ ਰਵਨੀਤ ਸਿੰਘ ਬਰਾੜ ਨੂੰ ਅਸਤੀਫ਼ਾ ਦੇਣਾ ਪਿਆ ਕਿਉਂਕਿ ਉਹ ਪ੍ਰਾਈਵੇਟ ਮੰਡੀਆਂ ਅਤੇ ‘ਏਪੀਐਮਸੀ ਮੰਡੀਆਂ’ ਭੰਗ ਕਰਨ ਵਾਲੇ ‘ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ ਕਾਨੂੰਨ’ ਤਹਿਤ ਤਸੱਲੀਬਖਸ਼ ਜਵਾਬ ਨਾ ਦੇ ਸਕੇ।

ਕਿਸਾਨ ਸੰਸਦ ਦੀ ਦੀ ਕਾਰਵਾਈ ਵਿੱਚ ਇੱਕ ਪ੍ਰਸ਼ਨ ਕਾਲ ਸ਼ਾਮਲ ਸੀ। ਬਰਾੜ ਨੂੰ ਖੇਤੀ ਮੰਤਰੀ ਬਣਾ ਕੇ ਸਵਾਲ ਪੁੱਛੇ ਗਏ ਕਿ ਅਮਰੀਕਾ ਦਾ ਫੇਲ੍ਹ ਮਾਡਲ, ਜਿਸ ਨੇ ਛੋਟੀ ਤੇ ਦਰਮਿਆਨੀ ਕਿਸਾਨੀ ਨੂੰ ਖਤਮ ਕਰ ਦਿੱਤਾ, ਨੂੰ ਤੁਸੀਂ ਭਾਰਤ ਵਿਚ ਕਿਉਂ ਲਾਗੁੂ ਕਰਨਾ ਚਾਹੁੰਦੇ ਹੋ? ਕਿਸਾਨਾਂ ਦੀ ਆਮਦਨ ਦੁੱਗਣੀ ਕਿਉਂ ਨਹੀਂ ਕਰ ਸਕੇ? ਘੱਟੋ ਘੱਟ ਸਮਰਥਨ ਮੁੱਲ ’ਤੇ ਖ਼ਰੀਦ ਦੀ ਗਾਰੰਟੀ ਸਿਰਫ 6 ਫ਼ੀਸਦੀ ਕਿਸਾਨਾਂ ਨੂੰ ਹੈ।

ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਅਸਮਰੱਥ ਖੇਤੀ ਮੰਤਰੀ ਨੇ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਕੇ ਕਿਸਾਨ ਸੰਘਰਸ਼ ਦਾ ਹਿੱਸਾ ਬਣਨ ਦਾ ਫ਼ੈਸਲਾ ਕੀਤਾ, ਜਿਸ ਦਾ ਕਿਸਾਨ ਸੰਸਦ ਵਿੱਚ ਐਲਾਨ ਕੀਤਾ ਗਿਆ। ਅੱਜ ਦੀ ਬਹਿਸ ਵਿੱਚ 52 ਕਿਸਾਨ ਸੰਸਦ ਮੈਂਬਰਾਂ ਨੇ ਹਿੱਸਾ ਲਿਆ।
Published by: Gurwinder Singh
First published: July 24, 2021, 8:42 AM IST
ਹੋਰ ਪੜ੍ਹੋ
ਅਗਲੀ ਖ਼ਬਰ