ਪੱਛਮੀ ਬੰਗਾਲ (West Bengal) ਦੇ ਰਾਜਪਾਲ ਜਗਦੀਪ ਧਨਖੜ (Jagdeep Dhankhar) ਨੇ ਸੋਮਵਾਰ ਨੂੰ ਕਿਹਾ ਕਿ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕਾਂ ਨੂੰ ਪੈਟਰੋਲੀਅਮ ਪਦਾਰਥਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ।
ਪਿਛਲੇ 16 ਦਿਨਾਂ ਤੋਂ ਤੇਲ ਦੀਆਂ ਕੀਮਤਾਂ ਵਿੱਚ ਵਾਧੇ (Petrol Diesel price) ਤੋਂ ਬਾਅਦ ਸ਼ਹਿਰ ਵਿੱਚ ਪੈਟਰੋਲ 115.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 99.83 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਪੈਟਰੋਲੀਅਮ ਦੀ ਸੰਭਾਲ ਦੇ ਮੁੱਦੇ 'ਤੇ ਇੰਡੀਅਨ ਆਇਲ ਕਾਰਪੋਰੇਸ਼ਨ ਅਤੇ ਹੋਰ ਤੇਲ ਮਾਰਕੀਟਿੰਗ ਕੰਪਨੀਆਂ ਦੁਆਰਾ ਆਯੋਜਿਤ ਇਕ ਪ੍ਰੋਗਰਾਮ 'ਚ ਧਨਖੜ ਨੇ ਕਿਹਾ ਕਿ ਲੋਕ ਤੇਲ ਦੀਆਂ ਕੀਮਤਾਂ 'ਚ ਵਾਧੇ 'ਤੇ ਆਪਣੀ ਚਿੰਤਾ ਜ਼ਾਹਰ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ, “ਸਭ ਤੋਂ ਵਧੀਆ ਹੱਲ ਇਹ ਹੈ ਕਿ ਹਰ ਵਾਰ ਜਦੋਂ ਵੀ ਤੇਲ ਦੀ ਕੀਮਤ ਵਧਦੀਆਂ ਹਨ ਤਾਂ ਇਸ ਦੀ ਵਰਤੋਂ ਨੂੰ ਘੱਟ ਕਰ ਦਿੱਤੀ ਜਾਵੇ । ਊਰਜਾ ਦੀ ਵਰਤੋਂ ਘੱਟ ਕਰਨ ਨਾਲ ਧਰਤੀ ਅਤੇ ਦੇਸ਼ ਦੀ ਆਰਥਿਕਤਾ ਨੂੰ ਰਾਹਤ ਮਿਲੇਗੀ ਕਿਉਂਕਿ ਪੈਟਰੋਲੀਅਮ ਪਦਾਰਥਾਂ ਦੀ ਦਰਾਮਦ ਨਾਲ ਦੇਸ਼ ਦੇ ਵਸੀਲਿਆਂ ਦੀ ਬਰਬਾਦੀ ਹੁੰਦੀ ਹੈ।
ਧਨਖੜ ਨੇ ਕਿਹਾ ਕਿ ਪੈਟਰੋਲੀਅਮ ਉਤਪਾਦ ਜੈਵਿਕ ਬਾਲਣ ਹਨ ਜਿਨ੍ਹਾਂ ਦੀ ਮੁੜ ਵਰਤੋਂ ਨਹੀਂ ਕੀਤੀ ਜਾ ਸਕਦੀ ਅਤੇ ਇਨ੍ਹਾਂ ਦੇ ਪੁਨਰ ਨਿਰਮਾਣ ਵਿੱਚ ਲੱਖਾਂ ਸਾਲ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਉਤਪਾਦਾਂ ਦੀ ਜ਼ਿਆਦਾ ਖਪਤ ਬੰਦ ਕੀਤੀ ਜਾਣੀ ਚਾਹੀਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Petrol, Petrol and diesel, Petrol Price, Petrol Price Today, Petrol Price Today In Punjab