ਕੇਂਦਰੀ ਬਜਟ 2023: ਕੇਂਦਰ ਸਰਕਾਰ ਨੇ ਕੇਂਦਰੀ ਬਜਟ ਤੋਂ ਠੀਕ ਪਹਿਲਾਂ ਜਾਰੀ ਕੀਤੇ ਜਾਣ ਵਾਲੇ ਜੀਡੀਪੀ ਅੰਕੜਿਆਂ ਦੀਆਂ ਤਰੀਕਾਂ ਦੇ ਵਿੱਚ ਬਦਲਾਅ ਕਰ ਦਿੱਤਾ ਹੈ। ਹੁਣ ਇਹ ਅੰਕੜਾ ਬਜਟ ਪੇਸ਼ ਹੋਣ ਤੋਂ ਬਾਅਦ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ । ਕੇਂਦਰ ਸਰਕਾਰ ਦਾ ਇਹ ਫੈਸਲਾ ਬਜਟ 2023-24 ਤੋਂ ਹੀ ਲਾਗੂ ਹੋ ਜਾਵੇਗਾ। ਇਕ ਰਿਪੋਰਟ ਮੁਤਾਬਕ ਹਰ ਵਾਰ ਕੇਂਦਰ ਸਰਕਾਰ ਦੇ ਵੱਲੋਂ ਬਜਟ ਤੋਂ ਇਕ ਦਿਨ ਪਹਿਲਾਂ ਜਾਰੀ ਕੀਤੇ ਇਨ੍ਹਾਂ ਅੰਕੜਿਆਂ ਦੀ ਤਰੀਕ ਬਦਲ ਦਿੱਤੀ ਹੈ ਤਾਂ ਜੋ ਕਿਸੇ ਤਰ੍ਹਾਂ ਦਾ ਕੋਈ ਦੁਬਿਧਾ ਪੇਸ਼ ਨਾ ਆਵੇ।
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਕੁੱਲ ਘਰੇਲੂ ਉਤਪਾਦ ਦੇ ਅੰਕੜੇ, ਰਾਸ਼ਟਰੀ ਆਮਦਨ ਦੇ ਸੰਸ਼ੋਧਿਤ ਅਨੁਮਾਨ, ਬੱਚਤ ਅਤੇ ਪੂੰਜੀ ਨਿਰਮਾਣ, ਖਰਚ ਅਤੇ ਹੋਰ ਚੀਜ਼ਾਂ ਦੇ ਅੰਕੜੇ 31 ਜਨਵਰੀ ਨੂੰ ਜਾਰੀ ਕਰ ਦਿੱਤੇ ਜਾਂਦੇ ਸਨ, ਪਰ ਹੁਣ ਇਹ ਅੰਕੜੇ ਫਰਵਰੀ ਮਹੀਨੇ ਦੇ ਆਖਰੀ ਦਿਨ ਜਾਰੀ ਕੀਤੇ ਜਾਣਗੇ। ਕੇਂਦਰ ਸਰਕਾਰ ਦਾਤ ਇਹ ਫੈਸਲਾ ਇਸ ਬਜਟ ਤੋਂ ਲਾਗੂ ਹੋਵੇਗਾ ਅਤੇ ਭਵਿੱਖ ਵਿੱਚ ਵੀ ਜਾਰੀ ਰਹੇਗਾ।
ਇਕਨਾਮਿਕ ਟਾਈਮਜ਼ ਦੀ ਇੱਕ ਰਿਪੋਰਟ ਦੇ ਮੁਤਾਬਕ ਕੇਂਦਰ ਸਰਕਾਰ ਨੇ ਵੱਖ-ਵੱਖ ਡੇਟਾ ਦੇ ਰਿਲੀਜ਼ ਸਮੇਂ ਨੂੰ ਬਦਲਣ ਦਾ ਫੈਸਲਾ ਕਰ ਦਿੱਤਾ ਹੈ। ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਅੰਕੜਿਆਂ ਦੀ ਸਪੱਸ਼ਟਤਾ ਲਈ ਇਹ ਬਦਲਾਅ ਬੇਹੱਦ ਜ਼ਰੂਰੀ ਹਨ । ਇਸ ਦੇ ਨਾਲ ਹੀ ਬਜਟ 2023-24 ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਕਿਸੇ ਵੀ ਉਲਝਣ ਤੋਂ ਬਚਣ ਲਈ ਇਹ ਬਦਲਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਕਨਾਮਿਕ ਟਾਈਮਜ਼ ਦੀ ਰਿਪੋਰਟ 'ਚ ਸਰਕਾਰੀ ਬਿਆਨ ਦਾ ਹਵਾਲਾ ਦਿੰਦੇ ਹੋਏ ਜਾਣਕਾਰੀ ਦਿੱਤੀ ਗਈ ਹੈ ਕਿ 31 ਜਨਵਰੀ ਨੂੰ ਜਾਰੀ ਕੀਤਾ ਗਿਆ ਇਹ ਡਾਟਾ ਬਜਟ ਤੋਂ ਠੀਕ ਪਹਿਲਾਂ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਇਸ 'ਚ ਕਈ ਜਾਣਕਾਰੀਆਂ ਸ਼ਾਮਲ ਨਹੀਂ ਕੀਤੀਆਂ ਗਈਆਂ। ਹਾਲਾਂਕਿ ਹੁਣ ਇਸ ਬਦਲਾਅ ਦੇ ਨਾਲ ਹੋਰ ਅੰਕੜੇ ਵੀ ਸ਼ਾਮਲ ਕੀਤੇ ਜਾ ਸਕਣਗੇ।
ਕੇਂਦਰੀ ਬਜਟ 2023-24 ਪੇਸ਼ ਕੀਤੇ ਜਾਣ ਤੋਂ ਪਹਿਲਾਂ ਇਸ ਫੈਸਲੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਹ ਭਾਰਤ ਦੀ ਬੱਚਤ ਨੂੰ ਪ੍ਰਭਾਵਿਤ ਕਰੇਗਾ ਅਤੇ ਦੇਸ਼ ਦੇ ਵਿਕਾਸ ਦੇ ਰਾਹ 'ਤੇ ਵੀ ਪਵੇਗਾ। ਖਾਸ ਤੌਰ 'ਤੇ ਜਦੋਂ ਕਿ ਵਿਸ਼ਵ ਪੱਧਰ 'ਤੇ ਸਥਿਤੀ ਇਸ ਦੇ ਉਲਟ ਹੈ। ਅਜਿਹੇ ਸਮੇਂ ਵਿੱਚ ਦੇਸ਼ ਦੀ ਆਰਥਿਕ ਸਿਹਤ ਦਾ ਮੁਲਾਂਕਣ ਕਰਨ ਲਈ ਇਹ ਅੰਕੜੇ ਮਹੱਤਵਪੂਰਨ ਸਾਬਿਤ ਹੋ ਸਕਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।