ਨਵੀਂ ਦਿੱਲੀ- ਕੇਂਦਰ ਸਰਕਾਰ ਵੱਲੋਂ ਲੜਕੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਕਈ ਵਾਰ ਇਨ੍ਹਾਂ ਸਕੀਮਾਂ ਨੂੰ ਲੈ ਕੇ ਗਲਤ ਖਬਰਾਂ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀਆਂ ਹਨ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਇਕ ਸੰਦੇਸ਼ ਵਾਇਰਲ ਹੋ ਰਿਹਾ ਹੈ, ਜਿਸ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ 'ਪ੍ਰਧਾਨ ਮੰਤਰੀ ਕ੍ਰੈਡਿਟ ਯੋਜਨਾ' ਤਹਿਤ ਸਾਰੇ ਆਧਾਰ ਕਾਰਡ ਧਾਰਕਾਂ ਦੇ ਖਾਤਿਆਂ 'ਚ 80,000 ਰੁਪਏ ਦੀ ਨਕਦ ਰਾਸ਼ੀ ਦੇ ਰਹੀ ਹੈ।
ਜੇਕਰ ਆਧਾਰ ਕਾਰਡ ਨਾਲ ਜੁੜੀ ਇਹ ਵੀਡੀਓ ਤੁਹਾਡੇ ਸਾਹਮਣੇ ਵੀ ਆਈ ਹੈ ਤਾਂ ਕਿਸੇ ਵੀ ਧੋਖਾਧੜੀ ਤੋਂ ਬਚਣ ਲਈ ਸਹੀ ਜਾਣਕਾਰੀ ਜ਼ਰੂਰ ਲਓ। ਸਾਵਧਾਨੀ ਅਤੇ ਜਾਗਰੂਕਤਾ ਨਾਲ ਹੀ ਰੋਕਥਾਮ ਸੰਭਵ ਹੈ।
ਜਾਣੋ ਕੀ ਹੈ ਵਾਇਰਲ ਮੈਸੇਜ
‘Sarkari Update’ ਨਾਮ ਦੇ Youtube ਚੈਨਲ ਦੇ ਇਸ ਵੀਡੀਓ 'ਚ ਦਾਅਵਾ ਕੀਤਾ ਗਿਆ ਹੈ ਕਿ ਕੇਂਦਰ ਸਰਕਾਰ 'ਪ੍ਰਧਾਨ ਮੰਤਰੀ ਕ੍ਰੈਡਿਟ ਯੋਜਨਾ' ਚਲਾ ਰਹੀ ਹੈ ਅਤੇ ਇਸ ਯੋਜਨਾ ਤਹਿਤ ਸਾਰੇ ਆਧਾਰ ਕਾਰਡ ਧਾਰਕਾਂ ਨੂੰ ਉਨ੍ਹਾਂ ਦੇ ਖਾਤੇ 'ਚ 80,000 ਰੁਪਏ ਦੀ ਰਕਮ ਦਿੱਤੀ ਜਾ ਰਹੀ ਹੈ। ਵੀਡੀਓ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਯੋਜਨਾ ਭਾਰਤ ਦੇ ਸਾਰੇ 28 ਰਾਜਾਂ ਅਤੇ 8 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਲਾਗੂ ਕੀਤੀ ਗਈ ਹੈ। ਵੀਡੀਓ ਵਿੱਚ ਅੱਗੇ ਕਿਹਾ ਗਿਆ ਹੈ ਕਿ ਇਸ ਸਕੀਮ ਦਾ ਲਾਭ ਲੈਣ ਲਈ ਉਮਰ ਹੱਦ 18 ਤੋਂ 62 ਸਾਲ ਰੱਖੀ ਗਈ ਹੈ। ਵੀਡੀਓ 'ਚ ਲੋਕਾਂ ਨੂੰ ਕਮੈਂਟ ਬਾਕਸ 'ਚ ਆਪਣੇ ਸੂਬੇ ਦਾ ਨਾਂ ਦੱਸਣ ਲਈ ਵੀ ਕਿਹਾ ਜਾ ਰਿਹਾ ਹੈ।
'Sarkari Update' नामक #Youtube चैनल के एक वीडियो में दावा किया गया है कि केंद्र सरकार ‘प्रधानमंत्री क्रेडिट योजना’ के तहत सभी आधार कार्ड धारकों के खाते मे ₹80,000 की नकद राशि दे रही है#PIBFactCheck:
▶️ यह दावा फर्जी है
▶️ केंद्र सरकार द्वारा ऐसी कोई योजना नहीं चलाई जा रही है pic.twitter.com/rbuCtLKs8w
— PIB Fact Check (@PIBFactCheck) November 28, 2022
ਸਰਕਾਰ ਨੇ ਮੈਸਿਜ ਨੂੰ ਫਰਜ਼ੀ ਦੱਸਿਆ
ਇਸ ਦੀ ਜਾਣਕਾਰੀ ਸਰਕਾਰ ਦੇ ਅਧਿਕਾਰਤ ਟਵਿੱਟਰ ਹੈਂਡਲ ਪੀਆਈਬੀ ਫੈਕਟ ਚੈਕ (PIB Fact Check) ਤੋਂ ਟਵੀਟ ਕਰਕੇ ਦਿੱਤੀ ਗਈ ਹੈ। ਪੀਆਈਬੀ ਫੈਕਟ ਚੈਕ ਦੇ ਟਵੀਟ ਵਿੱਚ ਕਿਹਾ ਗਿਆ ਹੈ ਕਿ ਇਹ ਦਾਅਵਾ ਫਰਜ਼ੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਅਜਿਹੀ ਕੋਈ ਯੋਜਨਾ ਨਹੀਂ ਚਲਾਈ ਜਾ ਰਹੀ ਹੈ।
ਜਦੋਂ ਤੁਹਾਨੂੰ ਅਜਿਹੀਆਂ ਖ਼ਬਰਾਂ ਮਿਲਦੀਆਂ ਹਨ ਤਾਂ ਕੀ ਕਰਨਾ ਚਾਹੀਦਾ ਹੈ?
ਜਦੋਂ ਵੀ ਤੁਹਾਨੂੰ ਇਸ ਤਰ੍ਹਾਂ ਦੀ ਕੋਈ ਖ਼ਬਰ ਮਿਲਦੀ ਹੈ, ਤਾਂ ਇਸ ਨੂੰ ਅੱਗੇ ਸਾਂਝਾ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰੋ। ਤੁਸੀਂ ਤੱਥਾਂ ਦੀ ਜਾਂਚ ਲਈ PIB ਦੀ ਅਧਿਕਾਰਤ ਵੈੱਬਸਾਈਟ ਦੀ ਮਦਦ ਲੈ ਸਕਦੇ ਹੋ। ਕਈ ਵਾਰ ਅਜਿਹੀਆਂ ਗਲਤ ਖਬਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀਆਂ ਹਨ। ਜੇਕਰ ਤੁਹਾਨੂੰ ਅਜਿਹੀ ਕਿਸੇ ਵੀ ਖਬਰ 'ਤੇ ਸ਼ੱਕ ਹੈ, ਤਾਂ ਤੁਸੀਂ PIB ਦੇ ਅਧਿਕਾਰਤ ਲਿੰਕ https://factcheck.pib.gov.in/ 'ਤੇ ਜਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਵਟਸਐਪ ਨੰਬਰ 8799711259 ਜਾਂ ਈਮੇਲ: pibfactcheck@gmail.com 'ਤੇ ਵੀ ਸੰਪਰਕ ਕਰ ਸਕਦੇ ਹੋ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aadhaar Card, Fact Check, Modi government, Viral news