ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਵੱਲੋਂ ਨਮੋਸ਼ੀਜਨਕ ਪ੍ਰਦਰਸ਼ਨ ਕਰਨ ਤੋਂ ਬਾਅਦ ਪਾਰਟੀ ਸ਼ਾਸਿਤ ਇਕ ਸੂਬਾ ਘੱਟ ਹੋਣ ਤੋਂ ਇਲਾਵਾ ਪਾਰਟੀ ਨੂੰ ਇਕ ਹੋਰ ਚੁਣੌਤੀ ਨਾਲ ਦੋ-ਚਾਰ ਹੋਣਾ ਪੈ ਸਕਦਾ ਹੈ।
ਕਾਂਗਰਸ ਦੇ ਇਸ ਪ੍ਰਦਰਸ਼ਨ ਦਾ ਅਸਰ ਸੰਸਦ ਦੇ ਉਪਰਲੇ ਸਦਨ 'ਚ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ 'ਤੇ ਪੈ ਸਕਦਾ ਹੈ ਅਤੇ ਇਸ ਤੋਂ ਇਹ ਅਹੁਦਾ ਖੁੱਸ ਵੀ ਸਕਦਾ ਹੈ, ਹਾਲਾਂਕਿ ਪਾਰਟੀ ਨੂੰ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਬਰਕਰਾਰ ਰੱਖਣ ਲਈ ਕਾਂਗਰਸ ਨੂੰ ਆਉਣ ਵਾਲੀਆਂ ਗੁਜਰਾਤ ਅਤੇ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਚੰਗਾ ਪ੍ਰਦਰਸ਼ਨ ਕਰਨਾ ਪਵੇਗਾ।
ਲੋਕ ਸਭਾ 'ਚ ਕਾਂਗਰਸ ਕੋਲ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਨਹੀਂ ਹੈ, ਜਿਸ ਲਈ ਪਾਰਟੀ ਕੋਲ ਘੱਟੋ-ਘੱਟ 10 ਫ਼ੀਸਦੀ ਸੰਸਦ ਮੈਂਬਰ ਹੋਣੇ ਚਾਹੀਦੇ ਹਨ। ਮੌਜੂਦਾ ਸਮੇਂ 'ਚ ਰਾਜ ਸਭਾ 'ਚ ਕਾਂਗਰਸ ਆਪਣੇ 34 ਮੈਂਬਰਾਂ ਨਾਲ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ 'ਤੇ ਕਾਬਜ਼ ਹੈ ਤੇ ਮਲਿਕ ਅਰਜੁਨ ਖੜਗੇ ਵਿਰੋਧੀ ਧਿਰ ਦੀ ਨੁਮਾਇੰਦਗੀ ਕਰਦੇ ਹਨ, ਪਰ ਕਾਂਗਰਸੀ ਸੰਸਦ ਮੈਂਬਰਾਂ ਦੀ ਇਸ ਮੌਜੂਦਾ ਗਿਣਤੀ 'ਚ ਇਸ ਸਾਲ ਤਕਰੀਬਨ 7 ਸੀਟਾਂ ਦੀ ਕਮੀ ਆ ਸਕਦੀ ਹੈ।
ਚੋਣ ਕਮਿਸ਼ਨ ਵਲੋਂ ਇਸ ਮਹੀਨੇ ਹੀ 31 ਮਾਰਚ ਨੂੰ ਰਾਜ ਸਭਾ ਦੀਆਂ 13 ਅਸਾਮੀਆਂ ਲਈ ਵੋਟਿੰਗ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ 'ਚੋਂ 5 ਪੰਜਾਬ ਤੋਂ ਹਨ, ਜਦਕਿ ਬਾਕੀ ਹਿਮਾਚਲ ਪ੍ਰਦੇਸ਼, ਆਸਾਮ, ਕੇਰਲ, ਨਾਗਾਲੈਂਡ ਅਤੇ ਤਿ੍ਪੁਰਾ ਤੋਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Congress, Indian National Congress, Punjab congess, Punjab Election Results 2022