ਦੇਸ਼ ਦੀ ਅਗਵਾਈ ਅੰਨਦਾਤਾ ਕਰੇ ਤਾਂ ਹੀ ਦੇਸ਼ ਬਚ ਸਕਦਾ ਹੈ: ਚੜੂਨੀ

News18 Punjabi | News18 Punjab
Updated: July 21, 2021, 11:09 AM IST
share image
ਦੇਸ਼ ਦੀ ਅਗਵਾਈ ਅੰਨਦਾਤਾ ਕਰੇ ਤਾਂ ਹੀ ਦੇਸ਼ ਬਚ ਸਕਦਾ ਹੈ: ਚੜੂਨੀ
ਦੇਸ਼ ਦੀ ਅਗਵਾਈ ਅੰਨਦਾਤਾ ਕਰੇ ਤਾਂ ਹੀ ਦੇਸ਼ ਬਚ ਸਕਦਾ ਹੈ: ਚੜੂਨੀ (ਫੋਟੋ ਕੈ. ਫੇਸਬੁੱਕ)

  • Share this:
  • Facebook share img
  • Twitter share img
  • Linkedin share img
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫ਼ਲਾ ਯਮੁਨਾਨਗਰ ਤੋਂ ਸ਼ੁਰੂ ਹੋ ਕੇ ਕਰਨਾਲ, ਪਾਣੀਪਤ ਅਤੇ ਸੋਨੀਪਤ ਤੋਂ ਹੁੰਦਾ ਹੋਇਆ ਦਿੱਲੀ ਪਹੁੰਚਿਆ।

ਇਸ ਮੌਕੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ ਉਨ੍ਹਾਂ ਨੂੰ ਇਕ ਹਫ਼ਤੇ ਲਈ ਮੁਅੱਤਲ ਕੀਤਾ ਹੈ ਜੇਕਰ ਉਹ ਆਪਣਾ ਫ਼ੈਸਲਾ ਅੱਗੇ ਵੀ ਜਾਰੀ ਰੱਖਣਾ ਚਾਹੁਣ ਤਾਂ ਰੱਖ ਸਕਦੇ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਦੇਸ਼ ਦੀ ਰਾਜਨੀਤੀ ਸਬੰਧੀ ਦਿੱਤੀ ਗਿਆ ਬਿਆਨ ਬਦਲਣ ਵਾਲਾ ਨਹੀਂ ਹੈ।

ਸ੍ਰੀ ਚੜੂਨੀ ਨੇ ਕਿਹਾ ਕਿ ਉਨ੍ਹਾਂ ਨੇ ਫ਼ੈਸਲਾ ਕੀਤਾ ਹੈ ਕਿ ਦੇਸ਼ ਵਿੱਚੋਂ ਗੰਦੀ ਰਾਜਨੀਤੀ ਕਰਨ ਵਾਲਿਆਂ ਨੂੰ ਬਦਲਣ ਦੀ ਲੋੜ ਹੈ। ਅੱਜ ਦੇਸ਼ ਵਿੱਚ ਕਾਰਪੋਰੇਟ ਪੱਖੀ ਸਰਕਾਰ ਲੋਕ ਵਿਰੋਧੀ ਫ਼ੈਸਲੇ ਲੈਣ ਲੱਗੀ ਹੋਈ ਹੈ। ਜਿਸ ਨੂੰ ਬਦਲਣ ਲਈ ਦੇਸ਼ ਦੀ ਰਾਜਨੀਤੀ ’ਚ ਚੰਗੇ ਲੋਕਾਂ ਨੂੰ ਅੱਗੇ ਆਉਣ ਦੀ ਲੋੜ ਹੈ।
ਸ੍ਰੀ ਚੜੂਨੀ ਨੇ ਕਿਹਾ ਕਿ ਅੱਜ ਸਮਾਂ ਹੈ ਕਿ ਦੇਸ਼ ਦੀ ਅਗਵਾਈ ਅੰਨਦਾਤਾ ਕਰੇ ਤਾਂ ਹੀ ਦੇਸ਼ ਬਚ ਸਕਦਾ ਹੈ ਨਹੀਂ ਤਾਂ ਭਾਜਪਾ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚ ਦੇਵੇਗੀ। ਉਨ੍ਹਾਂ ਕਿਹਾ ਕਿ ਗੰਦੀ ਰਾਜਨੀਤੀ ਨੂੰ ਖ਼ਤਮ ਕਰਨ ਲਈ ਕਿਸਾਨਾਂ ਨੂੰ ਹੀ ਅੱਗੇ ਆਉਣਾ ਪਵੇਗਾ।

ਕਿਸਾਨ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਕਰਕੇ ਫ਼ਸਲਾਂ ਨੂੰ ਐੱਮਐੱਸਪੀ ’ਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਨਹੀਂ ਲਿਆਂਦਾ ਜਾਵੇਗਾ, ਅੰਦੋਲਨ ਜਾਰੀ ਰਹੇਗਾ। ਇਸ ਦੌਰਾਨ ਚੜੂਨੀ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫ਼ਲਾ ਯਮੁਨਾਨਗਰ ਤੋਂ ਸ਼ੁਰੂ ਹੋ ਕੇ ਕਰਨਾਲ, ਪਾਣੀਪਤ ਅਤੇ ਸੋਨੀਪਤ ਤੋਂ ਹੁੰਦਾ ਹੋਇਆ ਦਿੱਲੀ ਪਹੁੰਚਿਆ।
Published by: Gurwinder Singh
First published: July 21, 2021, 11:09 AM IST
ਹੋਰ ਪੜ੍ਹੋ
ਅਗਲੀ ਖ਼ਬਰ