ਝੱਜਰ : ਚੱਲਦੀ ਬੱਸ 'ਚ ਡਰਾਈਵਰ ਤੇ ਕੰਡੇਕਟਰ ਵੱਲੋਂ ਸ਼ਰਾਬ ਪੀਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਬੱਸ ਵਿੱਚ ਸਵਾਰੀਆਂ ਵੀ ਬੈਠੀਆਂ ਹੋਈਆਂ ਸਨ। ਉਨ੍ਹਾਂ ਵਿੱਚੋਂ ਇੱਕ ਵਿਅਕਤੀ ਸ਼ਰਾਬ ਪੀਣ ਨੂੰ ਲੈ ਕੇ ਬੱਸ ਚਾਲਕ ਨਾਲ ਬਹਿਸ ਕਰਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਦੀ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਬੱਸ ਸਹਿਕਾਰੀ ਟਰਾਂਸਪੋਰਟ ਸੋਸਾਇਟੀ ਦੀ ਦੱਸੀ ਜਾਂਦੀ ਹੈ, ਜੋ ਝੱਜਰ ਅਤੇ ਬਹਾਦੁਰਗੜ੍ਹ ਵਿਚਕਾਰ ਚੱਲਦੀ ਹੈ। ਪਰ ਇਸ ਮਾਮਲੇ ਵਿੱਚ ਹੁਣ ਤੱਕ ਕਾਰਵਾਈ ਕਿਉਂ ਨਹੀਂ ਕੀਤੀ ਗਈ, ਇਹ ਵੀ ਜਾਂਚ ਦਾ ਵਿਸ਼ਾ ਹੈ।
ਦੂਜੇ ਪਾਸੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼ਕਤੀ ਸਿੰਘ ਨੇ ਕਿਹਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਆਪ੍ਰੇਟਰ ਦੀ ਪਛਾਣ ਹੋ ਜਾਂਦੀ ਹੈ ਤਾਂ ਉਸ ਦੇ ਨਾਲ-ਨਾਲ ਜਿਸ ਟਰਾਂਸਪੋਰਟ ਕਮੇਟੀ ਦੀ ਇਹ ਬੱਸ ਹੈ, ਉਸ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਸਹਿਕਾਰੀ ਸਭਾਵਾਂ ਦੀਆਂ ਬੇਨਿਯਮੀਆਂ ਬਾਰੇ ਵੀ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਦੀ ਵੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Alcohol, Viral video